ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ਼ਹੀਦ ਭਗਤ ਸਿੰਘ ਯੁਵਾ ਪੁਰਸਕਾਰ ਮੁੜ ਸ਼ੁਰੂ ਕਰਨ ਦਾ ਐਲਾਨ
ਚੰਡੀਗੜ੍ਹ,28 ਸਤੰਬਰ(ਵਿਸ਼ਵ ਵਾਰਤਾ)- ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਸ਼ਹੀਦ ਭਗਤ ਸਿੰਘ ਯੁਵਾ ਪੁਰਸਕਾਰ ਮੁੜ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਇਸ ਬਾਬਤ ਟਵੀਟ ਕਰਦਿਆਂ ਉਹਨਾਂ ਕਿਹਾ ਕਿ ਨੇ ਕਿਹਾ ਕਿ ਇਸ ਐਵਾਰਡ ਤਹਿਤ ਹਰੇਕ ਜ਼ਿਲ੍ਹੇ ਦੇ ਦੋ ਨੌਜਵਾਨਾਂ ਨੂੰ 51,000 ਰੁਪਏ ਅਤੇ ਰਾਜ ਭਰ ਦੇ ਕੁੱਲ 46 ਨੌਜਵਾਨਾਂ ਨੂੰ ਇਸ ਐਵਾਰਡ ਤਹਿਤ ਸਨਮਾਨਿਤ ਕੀਤਾ ਜਾਵੇਗਾ। ਪੰਜਾਬ ਸਰਕਾਰ ਨੇ ਇਸ ਐਵਾਰਡ ਲਈ ਸੂਬੇ ਦੇ ਨੌਜਵਾਨਾਂ ਤੋਂ ਅਰਜ਼ੀਆਂ ਵੀ ਮੰਗੀਆਂ ਹਨ। ਉਨ੍ਹਾਂ ਦੱਸਿਆ ਕਿ ਨੌਜਵਾਨ ਸ਼ਹੀਦ ਭਗਤ ਸਿੰਘ ਯੁਵਾ ਪੁਰਸਕਾਰ ਲਈ 30 ਨਵੰਬਰ ਤੱਕ ਅਪਲਾਈ ਕਰ ਸਕਦੇ ਹਨ।
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ ਮੌਕੇ ਐਲਾਨ ਕਰਦਿਆਂ ਖੁਸ਼ੀ ਹੋ ਰਹੀ ਹੈ ਕਿ ਪਿਛਲੇ ਕਈ ਸਾਲਾਂ ਤੋਂ ਰੁਕੇ ਸ਼ਹੀਦ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਲਈ ਯੁਵਕ ਸੇਵਾਵਾਂ ਵਿਭਾਗ ਨੇ ਨੌਜਵਾਨਾਂ ਤੋਂ ਬਿਨੈ ਪੱਤਰ ਮੰਗੇ ਹਨ..46 ਯੁਵਕਾਂ ਨੂੰ 51 ਹਜ਼ਾਰ ਰੁਪਏ ਦੀ ਇਨਾਮੀ ਰਾਸ਼ੀ ਦੇਵਾਂਗੇ..30 ਨਵੰਬਰ ਤੱਕ ਅਪਲਾਈ ਕਰ ਸਕਦੇ ਹੋ…@meet_hayer
— Bhagwant Mann (@BhagwantMann) September 28, 2022
ਸ਼ਹੀਦ ਭਗਤ ਸਿੰਘ ਯੁਵਾ ਪੁਰਸਕਾਰ ਪੰਜਾਬ ਵਿੱਚ ਪਿਛਲੇ ਕਈ ਸਾਲਾਂ ਤੋਂ ਠੱਪ ਸੀ ਪਰ ਹੁਣ ਇੱਕ ਵਾਰ ਫਿਰ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਪੁਰਸਕਾਰ ਲਈ ਅਰਜ਼ੀਆਂ ਮੰਗੀਆਂ ਹਨ।























