ਭਾਰਤ ਨੇ ਪਹਿਲੇ ਟੀ-20 ਮੈਚ ਵਿੱਚ ਦੱਖਣੀ ਅਫਰੀਕਾ ਨੂੰ ਬੁਰੀ ਤਰ੍ਹਾਂ ਹਰਾਇਆ
ਚੰਡੀਗੜ੍ਹ, 29 ਸਤੰਬਰ (ਵਿਸ਼ਵ ਵਾਰਤਾ)- ਭਾਰਤ ਨੇ ਤਿੰਨ ਮੈਚਾਂ ਦੀ ਟੀ-20 ਸੀਰੀਜ਼ ਦੇ ਪਹਿਲੇ ਮੈਚ ਵਿੱਚ ਦੱਖਣੀ ਅਫਰੀਕਾ ਨੂੰ ਅੱਠ ਵਿਕਟਾਂ ਨਾਲ ਹਰਾ ਦਿੱਤਾ। ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਦੱਖਣੀ ਅਫਰੀਕਾ ਨੇ 20 ਓਵਰਾਂ ‘ਚ ਅੱਠ ਵਿਕਟਾਂ ਦੇ ਨੁਕਸਾਨ ‘ਤੇ 106 ਦੌੜਾਂ ਬਣਾਈਆਂ। ਕੇਸ਼ਵ ਮਹਾਰਾਜ ਨੇ ਸਭ ਤੋਂ ਵੱਧ 41 ਦੌੜਾਂ ਦੀ ਪਾਰੀ ਖੇਡੀ। ਇਸ ਦੇ ਨਾਲ ਹੀ ਅਰਸ਼ਦੀਪ ਸਿੰਘ ਨੇ ਤਿੰਨ ਵਿਕਟਾਂ ਲਈਆਂ। ਜਵਾਬ ‘ਚ ਭਾਰਤ ਨੇ ਟੀਚਾ 16.4 ਓਵਰਾਂ ‘ਚ ਦੋ ਵਿਕਟਾਂ ਦੇ ਨੁਕਸਾਨ ‘ਤੇ ਹਾਸਲ ਕਰ ਲਿਆ। ਸੂਰਿਆਕੁਮਾਰ 33 ਗੇਂਦਾਂ ‘ਤੇ 50 ਅਤੇ ਕੇਐੱਲ ਰਾਹੁਲ 56 ਗੇਂਦਾਂ ‘ਤੇ 51 ਦੌੜਾਂ ਬਣਾ ਕੇ ਨਾਬਾਦ ਰਹੇ। ਰਾਹੁਲ ਨੇ ਇੱਕ ਛੱਕਾ ਲਗਾ ਕੇ ਮੈਚ ਸਮਾਪਤ ਕੀਤਾ। 16ਵੇਂ ਓਵਰ ਦੀ ਪੰਜਵੀਂ ਗੇਂਦ ‘ਤੇ ਉਸ ਨੇ ਤਬਰੇਜ਼ ਸ਼ਮਸੀ ਦੀ ਗੇਂਦ ‘ਤੇ ਛੱਕਾ ਜੜ ਕੇ ਟੀਮ ਇੰਡੀਆ ਨੂੰ ਜਿੱਤ ਦਿਵਾਈ। ਇਸ ਜਿੱਤ ਨਾਲ ਭਾਰਤੀ ਟੀਮ ਨੇ ਤਿੰਨ ਮੈਚਾਂ ਦੀ ਲੜੀ ਵਿੱਚ 1-0 ਦੀ ਬੜ੍ਹਤ ਬਣਾ ਲਈ ਹੈ। ਅਗਲਾ ਮੈਚ 2 ਅਕਤੂਬਰ ਨੂੰ ਗੁਹਾਟੀ ਦੇ ਬਾਰਸਾਪਾਰਾ ਕ੍ਰਿਕਟ ਸਟੇਡੀਅਮ ‘ਚ ਖੇਡਿਆ ਜਾਵੇਗਾ।























