ਐਂਟੀ ਗੈਂਗਸਟਰ ਟਾਸਕ ਫੋਰਸ ਦੀ ਵੱਡੀ ਕਾਰਵਾਈ
ਦਵਿੰਦਰ ਬੰਬੀਹਾ ਗੈਂਗ ਦੇ ਖਤਰਨਾਕ ਗੈਂਗਸਟਰ ਨੂੰ ਕੀਤਾ ਕਾਬੂ
ਚੰਡੀਗੜ੍ਹ,29 ਸਤੰਬਰ(ਵਿਸ਼ਵ ਵਾਰਤਾ)- ਏਜੀਟੀਐਫ ਦਾ ਇੱਕ ਵੱਡਾ ਐਕਸ਼ਨ ਸਾਹਮਣੇ ਆਇਆ ਹੈ।ਜਾਣਕਾਰੀ ਅਨੁਸਾਰ ਐਂਟੀ ਗੈਂਗਸਟਰ ਟਾਸਕ ਫੋਰਸ ਨੇ ਵੱਡੀ ਕਾਰਵਾਈ ਕਰਦੇ ਹੋਏ ਦਵਿੰਦਰ ਬੰਬੀਹਾ ਦੇ ਖਤਰਨਾਕ ਗੈਂਗਸਟਰ ਨੂੰ ਗ੍ਰਿਫਤਾਰ ਕੀਤਾ ਹੈ। ਇਸ ਦੀ ਪਛਾਣ ਨੀਰਜ ਚਸਕਾ ਵਜੋਂ ਹੋਈ ਹੈ। ਇਸ ਉੱਤੇ ਹਰਿਆਣਾ, ਦਿੱਲੀ ਅਤੇ ਉੱਤਰ ਪ੍ਰਦੇਸ਼ ਸਮੇਤ ਕਈ ਰਾਜਾਂ ਵਿੱਚ ਦਰਜਨ ਦੇ ਕਰੀਬ ਮਾਮਲੇ ਦਰਜ ਹਨ। ਇਸ ਦੇ ਨਾਲ ਹੀ ਦੱਸ ਦਈਏ ਕਿ ਇਸ ਸੰਬੰਧ ਵਿੱਚ ਦਵਿੰਦਰ ਬੰਬੀਹਾ ਨੇ ਫੇਸਬੁੱਕ ਤੇ ਪੋਸਟ ਪਾਈ ਹੈ। ਹਾਲਾਂਕਿ ਇਸ ਸੰਬੰਧ ਵਿੱਚ ਪੁਲਿਸ ਵੱਲੋਂ ਅਧਿਕਾਰਤ ਤੌਰ ਤੇ ਐਲਾਨ ਅਜੇ ਨਹੀਂ ਕੀਤਾ ਗਿਆ ਹੈ। ਇਹ ਵੀ ਜਾਣਕਾਰੀ ਸਾਹਮਣੇ ਆ ਰਹੀ ਹੈ ਕਿ ਨੀਰਜ ਚਸਕਾ ਗੋਲਡੀ ਬਰਾੜ ਦੇ ਭਰਾ ਗੁਰਲਾਲ ਬਰਾੜ ਦੇ ਕਤਲਕਾਂਡ ਵਿੱਚ ਸ਼ਾਮਿਲ ਸੀ।






















