ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ
ਸਦਨ ਦੀ ਕਾਰਵਾਈ ਸ਼ੁਰੂ ਹੁੰਦੇ ਹੀ ਵਿਰੋਧੀ ਧਿਰ ਵੱਲੋਂ ਹੰਗਾਮਾ
ਆਡੀਓ ਕਲਿੱਪ ਨੂੰ ਲੈ ਕੇ ਫੌਜਾ ਸਿੰਘ ਸਰਾਰੀ ਖਿਲਾਫ ਕਾਰਵਾਈ ਦੀ ਮੰਗ ਨੂੰ ਲੈ ਨਾਅਰੇਬਾਜੀ
ਸਦਨ ਦੀ ਕਾਰਵਾਈ ਅੱਧੇ ਘੰਟੇ ਲਈ ਮੁਲਤਵੀ
ਚੰਡੀਗੜ੍ਹ,29 ਸਤੰਬਰ(ਵਿਸ਼ਵ ਵਾਰਤਾ)- ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਦੂਜੇ ਦਿਨ ਦੀ ਕਾਰਵਾਈ ਸ਼ੁਰੂ ਹੁੰਦੇ ਹੀ ਸਦਨ ਵਿੱਚ ਮੁੱਖ ਵਿਰੋਧੀ ਧਿਰ ਕਾਂਗਰਸ ਵੱਲੋਂ ਹੰਗਾਮਾ ਕੀਤਾ ਗਿਆ। ਉਹਨਾਂ ਨੇ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਖਿਲਾਫ ਕਾਰਵਾਈ ਦੀ ਮੰਗ ਕੀਤੀ। ਲਗਾਤਾਰ ਸ਼ੋਰ ਸ਼ਰਾਬੇ ਦੇ ਚੱਲਦਿਆਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਦਨ ਦੀ ਕਾਰਵਾਈ ਅੱਧੇ ਘੰਟੇ ਲਈ ਮੁਲਤਵਾਈ ਕਰ ਦਿੱਤੀ ਹੈ।























