ਮਹਿਲਾ ਏਸ਼ੀਆ ਕੱਪ 2022 ਦਾ ਅੱਜ ਹੋਵੇਗਾ ਆਗਾਜ਼
ਭਾਰਤ ਦਾ ਪਹਿਲਾ ਮੈਚ ਸ਼੍ਰੀਲੰਕਾ ਖਿਲਾਫ
ਚੰਡੀਗੜ੍ਹ, 1 ਅਕਤੂਬਰ (ਵਿਸ਼ਵ ਵਾਰਤਾ) : ਮਹਿਲਾ ਏਸ਼ੀਆ ਕੱਪ 2022 ਅੱਜ ਤੋਂ ਸ਼ੁਰੂ ਹੋਣ ਜਾ ਰਿਹਾ ਹੈ। ਟੂਰਨਾਮੈਂਟ ਦੀ ਸ਼ੁਰੂਆਤ ਮੇਜ਼ਬਾਨ ਬੰਗਲਾਦੇਸ਼ ਥਾਈਲੈਂਡ ਖ਼ਿਲਾਫ਼ ਮੈਚ ਨਾਲ ਹੋਵੇਗੀ। ਇਸ ਦੇ ਨਾਲ ਹੀ ਹਰਮਨਪ੍ਰੀਤ ਕੌਰ ਦੀ ਅਗਵਾਈ ਵਾਲੀ ਟੀਮ ਇੰਡੀਆ ਆਪਣਾ ਪਹਿਲਾ ਮੈਚ ਸ਼੍ਰੀਲੰਕਾ ਖਿਲਾਫ ਖੇਡੇਗੀ। ਇਸ ਬਹੁਕੌਮੀ ਟੂਰਨਾਮੈਂਟ ਵਿੱਚ ਭਾਰਤ, ਬੰਗਲਾਦੇਸ਼, ਸ੍ਰੀਲੰਕਾ ਅਤੇ ਥਾਈਲੈਂਡ ਤੋਂ ਇਲਾਵਾ ਪਾਕਿਸਤਾਨ, ਮਲੇਸ਼ੀਆ ਅਤੇ ਯੂਏਈ ਦੀਆਂ ਟੀਮਾਂ ਭਾਗ ਲੈ ਰਹੀਆਂ ਹਨ।