• Latest
  • Trending
15 ਐਚ.ਪੀ. ਤੱਕ ਦੇ ਖੇਤੀ ਪੰਪਾਂ ਨੂੰ ਸੂਰਜੀ ਊਰਜਾ ‘ਤੇ ਕਰਨ ਲਈ ਪੰਜਾਬ ਨੇ ਕੇਂਦਰ ਸਰਕਾਰ ਕੋਲੋਂ ਮੰਗੀ ਵਿੱਤੀ ਸਹਾਇਤਾ

15 ਐਚ.ਪੀ. ਤੱਕ ਦੇ ਖੇਤੀ ਪੰਪਾਂ ਨੂੰ ਸੂਰਜੀ ਊਰਜਾ ‘ਤੇ ਕਰਨ ਲਈ ਪੰਜਾਬ ਨੇ ਕੇਂਦਰ ਸਰਕਾਰ ਕੋਲੋਂ ਮੰਗੀ ਵਿੱਤੀ ਸਹਾਇਤਾ

4 years ago
ਭਾਰਤੀ ਮਹਿਲਾ ਹਾਕੀ ਟੀਮ ਨੇ ਚੌਥੀ ਵਾਰ ਜਿੱਤੀ ਏਸ਼ੀਅਨ ਚੈਂਪੀਅਨਜ਼ ਟਰਾਫੀ : ਫਾਈਨਲ ਵਿੱਚ ਚੀਨ ਨੂੰ 3-1 ਨਾਲ ਹਰਾਇਆ

ਭਾਰਤੀ ਮਹਿਲਾ ਹਾਕੀ ਟੀਮ ਨੇ ਚੌਥੀ ਵਾਰ ਜਿੱਤੀ ਏਸ਼ੀਅਨ ਚੈਂਪੀਅਨਜ਼ ਟਰਾਫੀ : ਫਾਈਨਲ ਵਿੱਚ ਚੀਨ ਨੂੰ 3-1 ਨਾਲ ਹਰਾਇਆ

1 hour ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
ਪੰਜਾਬ ਭਾਜਪਾ ਨੇ ਇੱਕ ਪੁਰਸ਼ ਨੂੰ ਸੌਂਪੀ ‘ਮਹਿਲਾ ਮੋਰਚੇ’ ਦੀ ਕਮਾਨ ; ਕਾਂਗਰਸ ਨੇ ਕੱਸਿਆ ਤੰਜ਼

ਪੰਜਾਬ ਭਾਜਪਾ ਨੇ ਇੱਕ ਪੁਰਸ਼ ਨੂੰ ਸੌਂਪੀ ‘ਮਹਿਲਾ ਮੋਰਚੇ’ ਦੀ ਕਮਾਨ ; ਕਾਂਗਰਸ ਨੇ ਕੱਸਿਆ ਤੰਜ਼

2 hours ago
ਪਟਿਆਲਾ ਨਗਰ ਨਿਗਮ ਵਿੱਚ 43 ਫ਼ੀਸਦੀ ਅਤੇ ਬਾਘਾਪੁਰਾਣਾ ਤੇ ਧਰਮਕੋਟ ਨਗਰ ਕੌਂਸਲਾਂ ਵਿੱਚ 64% ਵੋਟਿੰਗ ਦਰਜ

ਪਟਿਆਲਾ ਨਗਰ ਨਿਗਮ ਵਿੱਚ 43 ਫ਼ੀਸਦੀ ਅਤੇ ਬਾਘਾਪੁਰਾਣਾ ਤੇ ਧਰਮਕੋਟ ਨਗਰ ਕੌਂਸਲਾਂ ਵਿੱਚ 64% ਵੋਟਿੰਗ ਦਰਜ

2 hours ago
ਪਟਿਆਲਾ ਨਗਰ ਨਿਗਮ ਚੋਣਾਂ ਵਿੱਚ 43 ਫੀਸਦੀ ਅਤੇ ਬਾਘਾ ਪੁਰਾਣਾ ਤੇ ਧਰਮਕੋਟ ਨਗਰ ਕੌਂਸਲ ਚੋਣਾਂ ਵਿੱਚ 64 ਫੀਸਦੀ ਵੋਟਿੰਗ ਹੋਈ

ਪਟਿਆਲਾ ਨਗਰ ਨਿਗਮ ਚੋਣਾਂ ਵਿੱਚ 43 ਫੀਸਦੀ ਅਤੇ ਬਾਘਾ ਪੁਰਾਣਾ ਤੇ ਧਰਮਕੋਟ ਨਗਰ ਕੌਂਸਲ ਚੋਣਾਂ ਵਿੱਚ 64 ਫੀਸਦੀ ਵੋਟਿੰਗ ਹੋਈ

2 hours ago
ਕੇਵਲ ਸਿੰਘ ਢਿੱਲੋਂ ਵੱਲੋਂ ਪੰਜਾਬ ਭਾਜਪਾ ਦੇ ਸੂਬਾ ਮੋਰਚਿਆਂ ਦੇ ਇੰਚਾਰਜਾਂ ਦੀ ਨਿਯੁਕਤੀ

ਕੇਵਲ ਸਿੰਘ ਢਿੱਲੋਂ ਵੱਲੋਂ ਪੰਜਾਬ ਭਾਜਪਾ ਦੇ ਸੂਬਾ ਮੋਰਚਿਆਂ ਦੇ ਇੰਚਾਰਜਾਂ ਦੀ ਨਿਯੁਕਤੀ

2 hours ago
ਪੁਲਿਸ ਨੇ ਦਵਾਈਆਂ ਦੀ ਗੈਰ-ਕਾਨੂੰਨੀ ਵਿਕਰੀ ਦੇ ਰੈਕੇਟ ਦਾ ਕੀਤਾ ਪਰਦਾਫਾਸ਼ ; 1.16 ਕਰੋੜ ਰੁਪਏ ਦੀਆਂ ਦਵਾਈਆਂ ਜ਼ਬਤ

ਪੁਲਿਸ ਨੇ ਦਵਾਈਆਂ ਦੀ ਗੈਰ-ਕਾਨੂੰਨੀ ਵਿਕਰੀ ਦੇ ਰੈਕੇਟ ਦਾ ਕੀਤਾ ਪਰਦਾਫਾਸ਼ ; 1.16 ਕਰੋੜ ਰੁਪਏ ਦੀਆਂ ਦਵਾਈਆਂ ਜ਼ਬਤ

3 hours ago
ਪੰਜਾਬ ਦੇ ਅਧਿਆਪਕਾਂ ਵਲੋਂ ਈਰਾਨੀ ਰਾਜਦੂਤ ਡਾ. ਮੁਹੰਮਦ ਫਤਹਾਲੀ ਨਾਲ ਮੁਲਾਕਾਤ ; ਮੀਨਾਬ ਸਕੂਲ ‘ਤੇ ਹੋਏ ਹਮਲੇ ਦੇ ਪੀੜਤਾਂ ਲਈ ਕੀਤੀ ਸਹਾਇਤਾ ਰਾਸ਼ੀ ਭੇਂਟ

ਪੰਜਾਬ ਦੇ ਅਧਿਆਪਕਾਂ ਵਲੋਂ ਈਰਾਨੀ ਰਾਜਦੂਤ ਡਾ. ਮੁਹੰਮਦ ਫਤਹਾਲੀ ਨਾਲ ਮੁਲਾਕਾਤ ; ਮੀਨਾਬ ਸਕੂਲ ‘ਤੇ ਹੋਏ ਹਮਲੇ ਦੇ ਪੀੜਤਾਂ ਲਈ ਕੀਤੀ ਸਹਾਇਤਾ ਰਾਸ਼ੀ ਭੇਂਟ

3 hours ago
ਹਾਰਰ-ਕਾਮੇਡੀ ਫਿਲਮ ‘Love Bite’ 18 ਦਸੰਬਰ ਨੂੰ ਹੋਵੇਗੀ ਰਿਲੀਜ਼

ਹਾਰਰ-ਕਾਮੇਡੀ ਫਿਲਮ ‘Love Bite’ 18 ਦਸੰਬਰ ਨੂੰ ਹੋਵੇਗੀ ਰਿਲੀਜ਼

3 hours ago
ਭਾਰਤ ਅਤੇ ਯੂਰਪੀ ਸੰਸਦ ਨੇ ਰਣਨੀਤਕ ਭਾਈਵਾਲੀ, ਸੁਰੱਖਿਆ ਅਤੇ ਰੱਖਿਆ ਸਬੰਧਾਂ ‘ਤੇ ਕੀਤੀ ਚਰਚਾ 

ਭਾਰਤ ਅਤੇ ਯੂਰਪੀ ਸੰਸਦ ਨੇ ਰਣਨੀਤਕ ਭਾਈਵਾਲੀ, ਸੁਰੱਖਿਆ ਅਤੇ ਰੱਖਿਆ ਸਬੰਧਾਂ ‘ਤੇ ਕੀਤੀ ਚਰਚਾ 

3 hours ago
ਉੱਤਰਾਖੰਡ ਹਾਦਸੇ ਵਿੱਚ ਹੋਈਆਂ ਮੌਤਾਂ ‘ਤੇ ਪ੍ਰਧਾਨ ਮੰਤਰੀ ਮੋਦੀ ਵੱਲੋਂ ਦੁੱਖ ਦਾ ਪ੍ਰਗਟਾਵਾ ; ਮ੍ਰਿਤਕਾਂ ਦੀ ਗਿਣਤੀ ਵਧ ਕੇ ਹੋਈ 8 

ਉੱਤਰਾਖੰਡ ਹਾਦਸੇ ਵਿੱਚ ਹੋਈਆਂ ਮੌਤਾਂ ‘ਤੇ ਪ੍ਰਧਾਨ ਮੰਤਰੀ ਮੋਦੀ ਵੱਲੋਂ ਦੁੱਖ ਦਾ ਪ੍ਰਗਟਾਵਾ ; ਮ੍ਰਿਤਕਾਂ ਦੀ ਗਿਣਤੀ ਵਧ ਕੇ ਹੋਈ 8 

4 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

5 hours ago
Hindi News
English News
Saturday, November 28, 2026
No Result
View All Result
14 °c
Chandigarh
19 ° Sun
19 ° Mon
19 ° Tue
18 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

15 ਐਚ.ਪੀ. ਤੱਕ ਦੇ ਖੇਤੀ ਪੰਪਾਂ ਨੂੰ ਸੂਰਜੀ ਊਰਜਾ ‘ਤੇ ਕਰਨ ਲਈ ਪੰਜਾਬ ਨੇ ਕੇਂਦਰ ਸਰਕਾਰ ਕੋਲੋਂ ਮੰਗੀ ਵਿੱਤੀ ਸਹਾਇਤਾ

October 1, 2022
in ADMINISTRATION, ਖਬਰਾਂ
15 ਐਚ.ਪੀ. ਤੱਕ ਦੇ ਖੇਤੀ ਪੰਪਾਂ ਨੂੰ ਸੂਰਜੀ ਊਰਜਾ ‘ਤੇ ਕਰਨ ਲਈ ਪੰਜਾਬ ਨੇ ਕੇਂਦਰ ਸਰਕਾਰ ਕੋਲੋਂ ਮੰਗੀ ਵਿੱਤੀ ਸਹਾਇਤਾ

ਅਮਨ ਅਰੋੜਾ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਨਵੀਂ ਅਤੇ ਨਵਿਆਉਣਯੋਗ ਊਰਜਾ ਮੰਤਰਾਲੇ ਨੂੰ ਲਿਖਿਆ ਪੱਤਰ

ਚੰਡੀਗੜ੍ਹ, 01 ਅਕਤੂਬਰ(ਵਿਸ਼ਵ ਵਾਰਤਾ):- ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਉੱਤਰ ਪੂਰਬੀ ਅਤੇ ਪਹਾੜੀ ਰਾਜਾਂ ਦੀ ਤਰਜ਼ ‘ਤੇ 15 ਹਾਰਸ ਪਾਵਰ (ਐਚ.ਪੀ.) ਸਮਰੱਥਾ ਤੱਕ ਦੇ ਖੇਤੀ ਪੰਪਾਂ ਨੂੰ ਸੂਰਜੀ ਊਰਜਾ ਉਤੇ ਕਰਨ ਲਈ ਕੇਂਦਰੀ ਵਿੱਤੀ ਸਹਾਇਤਾ (ਸੀ.ਐਫ.ਏ.) ਦੀ ਮੰਗ ਕੀਤੀ ਹੈ ਤਾਂ ਜੋ ਸੂਬੇ ਵਿੱਚ ਵੱਧ ਤੋਂ ਵੱਧ ਪੰਪਾਂ ਨੂੰ ਸੋਲਰਾਈਜ਼ (ਸੌਰ ਊਰਜਾ ਆਧਾਰਤ) ਕੀਤਾ ਜਾ ਸਕੇ। ਇਹ ਸਹਾਇਤਾ ਪੀ.ਐਮ.-ਕੁਸੁਮ ਸਕੀਮ ਤਹਿਤ ਦਿੱਤੀ ਜਾਂਦੀ ਹੈ।

ਪੰਜਾਬ ਦੇ ਕੈਬਨਿਟ ਮੰਤਰੀ ਨੇ ਬਿਜਲੀ ਅਤੇ ਨਵੀਂ ਤੇ ਨਵਿਆਉਣਯੋਗ ਊਰਜਾ ਬਾਰੇ ਕੇਂਦਰੀ ਮੰਤਰੀ ਆਰ.ਕੇ. ਸਿੰਘ ਨੂੰ ਲਿਖੇ ਪੱਤਰ ਵਿੱਚ ਸੂਬੇ ਨੂੰ ਇਸ ਸਕੀਮ ਦੇ ਦਾਇਰੇ ਤੋਂ ਬਾਹਰ ਰੱਖਣ ਦਾ ਮੁੱਦਾ ਉਠਾਇਆ ਹੈ। ਉਨ੍ਹਾਂ ਕਿਹਾ ਕਿ ਨਵੀਂ ਅਤੇ ਨਵਿਆਉਣਯੋਗ ਊਰਜਾ ਮੰਤਰਾਲੇ ਨੇ 01.08.2022 ਨੂੰ ਉੱਤਰ ਪੂਰਬੀ ਅਤੇ ਪਹਾੜੀ ਰਾਜਾਂ ਦੇ ਕਿਸਾਨਾਂ ਨੂੰ 15 ਐਚ.ਪੀ. ਸਮਰੱਥਾ ਤੱਕ ਦੇ ਖੇਤੀ ਪੰਪਾਂ ਲਈ ਸੀ.ਐਫ.ਏ. ਪ੍ਰਦਾਨ ਕਰਨ ਦੀ ਵਿਵਸਥਾ ਕੀਤੀ ਹੈ ਜਦੋਂਕਿ ਪੰਜਾਬ ਵਿੱਚ ਇਹ ਸਹੂਲਤ ਸਿਰਫ਼ 7.5 ਐਚ.ਪੀ. ਤੱਕ ਹੈ।

 ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਦਾ ਹਰੀ ਕ੍ਰਾਂਤੀ ਵਿੱਚ ਵੱਡਾ ਤੇ ਮੋਹਰੀ ਯੋਗਦਾਨ ਰਿਹਾ ਹੈ, ਜਿਸ ਬਦੌਲਤ ਸੂਬੇ ਨੂੰ ਦੇਸ਼ ਦੇ ਅੰਨ ਭੰਡਾਰ ਵਜੋਂ ਜਾਣਿਆ ਜਾਂਦਾ ਹੈ। ਇਸ ਲਈ ਕੇਂਦਰ ਨੂੰ ਪੰਜਾਬ ਦੇ ਕਿਸਾਨਾਂ ਦੀ ਵੀ ਬਾਂਹ ਫੜਨੀ ਚਾਹੀਦੀ ਹੈ ਅਤੇ ਉਹ ਵੀ ਇਸ ਸਕੀਮ ਦਾ ਲਾਭ ਲੈਣ ਦੇ ਹੱਕਦਾਰ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਖੇਤੀ ਪ੍ਰਧਾਨ ਸੂਬਾ ਹੈ ਅਤੇ ਸੂਬੇ ਵਿੱਚ ਸਿੰਜਾਈ ਲਈ ਲਗਭਗ 14 ਲੱਖ ਇਲੈਕਟ੍ਰਿਕ ਮੋਟਰਾਂ ਅਤੇ ਤਕਰੀਬਨ 1.50 ਲੱਖ ਡੀਜ਼ਲ ਪੰਪਾਂ ਦੀ ਵਰਤੋਂ ਕੀਤੀ ਜਾ ਰਹੀ ਹੈ।

 ਅਮਨ ਅਰੋੜਾ ਨੇ ਦੱਸਿਆ ਕਿ ਸੂਬੇ ਵਿੱਚ ਜ਼ਿਆਦਾਤਰ ਪੰਪਾਂ ਦੀ ਸਮਰੱਥਾ 10 ਐਚ.ਪੀ. ਤੋਂ 15 ਐਚ.ਪੀ. ਤੱਕ ਹੈ। ਇਨ੍ਹਾਂ ਪੰਪਾਂ ਨੂੰ ਸੋਲਰਾਈਜ਼ ਕਰਨ ਉਤੇ ਵੱਡੀ ਲਾਗਤ ਆਵੇਗੀ ਜੋ ਕਿ ਕਿਸਾਨਾਂ ਦੀ ਪਹੁੰਚ ਤੋਂ ਬਾਹਰ ਹੈ। ਇਸ ਲਈ ਇਨ੍ਹਾਂ ਪੰਪਾਂ ਨੂੰ ਸੂਰਜੀ ਊਰਜਾ ਆਧਾਰਤ ਕਰਨ ਦੀ ਲਾਗਤ ਨੂੰ ਕਿਸਾਨਾਂ ਦੀ ਪਹੁੰਚ ਵਿੱਚ ਲਿਆਉਣ ਵਾਸਤੇ ਉੱਚ ਸਮਰੱਥਾ ਵਾਲੇ ਪੰਪਾਂ ਲਈ ਸੀ.ਐੱਫ.ਏ. ਪ੍ਰਦਾਨ ਕਰਨ ਦੀ ਲੋੜ ਹੈ।

ਇਸ ਪੱਤਰ ਵਿੱਚ  ਅਮਨ ਅਰੋੜਾ ਨੇ ਜ਼ਿਕਰ ਕੀਤਾ ਹੈ ਕਿ ਨਵੀਂ ਅਤੇ ਨਵਿਆਉਣਯੋਗ ਊਰਜਾ ਮੰਤਰਾਲਾ ਪੀ.ਐਮ.-ਕੁਸੁਮ ਸਕੀਮ ਦੇ ਕੰਪੋਨੈਂਟ-ਬੀ ਅਤੇ ਸੀ ਤਹਿਤ 7.5 ਐਚ.ਪੀ. ਤੱਕ ਦੀ ਸਮਰੱਥਾ ਵਾਲੇ ਖੇਤੀਬਾੜੀ ਪੰਪਾਂ ਦੀ ਸੋਲਰਾਈਜ਼ੇਸ਼ਨ ਲਈ 30 ਫੀਸਦ ਸੀ.ਐਫ.ਏ. ਪ੍ਰਦਾਨ ਕਰ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਨਵੀਂ ਅਤੇ ਨਵਿਆਉਣਯੋਗ ਊਰਜਾ ਮੰਤਰਾਲੇ ਵੱਲੋਂ ਪੰਜਾਬ ਲਈ ਕੰਪੋਨੈਂਟ-ਬੀ ਅਧੀਨ 50,000 ਆਫ ਗਰਿੱਡ ਪੰਪਾਂ ਅਤੇ ਕੰਪੋਨੈਂਟ-ਸੀ ਤਹਿਤ 1.25 ਲੱਖ ਬਿਜਲੀ ਮੋਟਰਾਂ ਨੂੰ ਸੂਰਜੀ ਊਰਜਾ ਉਤੇ ਕਰਨ ਦਾ ਟੀਚਾ ਨਿਰਧਾਰਤ ਕੀਤਾ ਗਿਆ ਹੈ। ਇਸ ਲਈ ਪੰਜਾਬ ਨੂੰ 15 ਐਚ.ਪੀ. ਸਮਰੱਥਾ ਤੱਕ ਦੇ ਖੇਤੀ ਪੰਪਾਂ ਦੇ ਸੋਲਰਾਈਜ਼ੇਸ਼ਨ ਵਾਸਤੇ ਕੇਂਦਰੀ ਵਿੱਤੀ ਸਹਾਇਤਾ ਦਿੱਤੀ ਜਾਣੀ ਚਾਹੀਦੀ ਹੈ।

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਭਾਰਤੀ ਮਹਿਲਾ ਹਾਕੀ ਟੀਮ ਨੇ ਚੌਥੀ ਵਾਰ ਜਿੱਤੀ ਏਸ਼ੀਅਨ ਚੈਂਪੀਅਨਜ਼ ਟਰਾਫੀ : ਫਾਈਨਲ ਵਿੱਚ ਚੀਨ ਨੂੰ 3-1 ਨਾਲ ਹਰਾਇਆ

ਭਾਰਤੀ ਮਹਿਲਾ ਹਾਕੀ ਟੀਮ ਨੇ ਚੌਥੀ ਵਾਰ ਜਿੱਤੀ ਏਸ਼ੀਅਨ ਚੈਂਪੀਅਨਜ਼ ਟਰਾਫੀ : ਫਾਈਨਲ ਵਿੱਚ ਚੀਨ ਨੂੰ 3-1 ਨਾਲ ਹਰਾਇਆ

by Navjot
November 28, 2026
0

ਚੰਡੀਗੜ੍ਹ, 28 ਨਵੰਬਰ (ਵਿਸ਼ਵ ਵਾਰਤਾ) ਭਾਰਤ ਨੇ ਚੌਥੀ ਵਾਰ ਮਹਿਲਾ ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਖਿਤਾਬ ਆਪਣੇ ਨਾਂ ਕਰ ਲਿਆ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 28, 2026
0

ਚੰਡੀਗੜ੍ਹ, 28 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਪੰਜਾਬ ਭਾਜਪਾ ਨੇ ਇੱਕ ਪੁਰਸ਼ ਨੂੰ ਸੌਂਪੀ ‘ਮਹਿਲਾ ਮੋਰਚੇ’ ਦੀ ਕਮਾਨ ; ਕਾਂਗਰਸ ਨੇ ਕੱਸਿਆ ਤੰਜ਼

ਪੰਜਾਬ ਭਾਜਪਾ ਨੇ ਇੱਕ ਪੁਰਸ਼ ਨੂੰ ਸੌਂਪੀ ‘ਮਹਿਲਾ ਮੋਰਚੇ’ ਦੀ ਕਮਾਨ ; ਕਾਂਗਰਸ ਨੇ ਕੱਸਿਆ ਤੰਜ਼

by Navjot
November 28, 2026
0

  ਚੰਡੀਗੜ੍ਹ, 28 ਨਵੰਬਰ (ਵਿਸ਼ਵ ਵਾਰਤਾ)  ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਵੱਲੋਂ ਪਾਰਟੀ ਦੇ ਸੰਗਠਨਾਤਮਕ...

ਪਟਿਆਲਾ ਨਗਰ ਨਿਗਮ ਵਿੱਚ 43 ਫ਼ੀਸਦੀ ਅਤੇ ਬਾਘਾਪੁਰਾਣਾ ਤੇ ਧਰਮਕੋਟ ਨਗਰ ਕੌਂਸਲਾਂ ਵਿੱਚ 64% ਵੋਟਿੰਗ ਦਰਜ

ਪਟਿਆਲਾ ਨਗਰ ਨਿਗਮ ਵਿੱਚ 43 ਫ਼ੀਸਦੀ ਅਤੇ ਬਾਘਾਪੁਰਾਣਾ ਤੇ ਧਰਮਕੋਟ ਨਗਰ ਕੌਂਸਲਾਂ ਵਿੱਚ 64% ਵੋਟਿੰਗ ਦਰਜ

by Navjot
November 28, 2026
0

ਚੰਡੀਗੜ੍ਹ, 28 ਨਵੰਬਰ (ਵਿਸ਼ਵ ਵਾਰਤਾ) ਅੱਜ ਪਟਿਆਲਾ ਨਗਰ ਨਿਗਮ ਅਤੇ ਮੋਗਾ ਜ਼ਿਲ੍ਹੇ ਦੀਆਂ ਬਾਘਾਪੁਰਾਣਾ ਤੇ ਧਰਮਕੋਟ ਨਗਰ ਕੌਂਸਲਾਂ ਦੀਆਂ ਚੋਣਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭਾਰਤੀ ਮਹਿਲਾ ਹਾਕੀ ਟੀਮ ਨੇ ਚੌਥੀ ਵਾਰ ਜਿੱਤੀ ਏਸ਼ੀਅਨ ਚੈਂਪੀਅਨਜ਼ ਟਰਾਫੀ : ਫਾਈਨਲ ਵਿੱਚ ਚੀਨ ਨੂੰ 3-1 ਨਾਲ ਹਰਾਇਆ

ਭਾਰਤੀ ਮਹਿਲਾ ਹਾਕੀ ਟੀਮ ਨੇ ਚੌਥੀ ਵਾਰ ਜਿੱਤੀ ਏਸ਼ੀਅਨ ਚੈਂਪੀਅਨਜ਼ ਟਰਾਫੀ : ਫਾਈਨਲ ਵਿੱਚ ਚੀਨ ਨੂੰ 3-1 ਨਾਲ ਹਰਾਇਆ

by Navjot
November 28, 2026
0

ਚੰਡੀਗੜ੍ਹ, 28 ਨਵੰਬਰ (ਵਿਸ਼ਵ ਵਾਰਤਾ) ਭਾਰਤ ਨੇ ਚੌਥੀ ਵਾਰ ਮਹਿਲਾ ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਖਿਤਾਬ ਆਪਣੇ ਨਾਂ ਕਰ ਲਿਆ...

Most Popular

National: ਭਾਰਤੀ ਜਲ ਸੈਨਾ ਅਕੈਡਮੀ ’ਚ ਅੱਜ ਹੋਵੇਗੀ ਪਾਸਿੰਗ ਆਊਟ ਪਰੇਡ, ਰਾਸ਼ਟਰਪਤੀ ਦ੍ਰੌਪਦੀ ਮੁਰਮੂ ਹੋਣਗੇ ਮੁੱਖ ਮਹਿਮਾਨ

National: ਭਾਰਤੀ ਜਲ ਸੈਨਾ ਅਕੈਡਮੀ ’ਚ ਅੱਜ ਹੋਵੇਗੀ ਪਾਸਿੰਗ ਆਊਟ ਪਰੇਡ, ਰਾਸ਼ਟਰਪਤੀ ਦ੍ਰੌਪਦੀ ਮੁਰਮੂ ਹੋਣਗੇ ਮੁੱਖ ਮਹਿਮਾਨ

by Ranjit Singh
15 hours ago
0

National: ਭਾਰਤੀ ਜਲ ਸੈਨਾ ਅਕੈਡਮੀ ’ਚ ਅੱਜ ਹੋਵੇਗੀ ਪਾਸਿੰਗ ਆਊਟ ਪਰੇਡ, ਰਾਸ਼ਟਰਪਤੀ ਦ੍ਰੌਪਦੀ ਮੁਰਮੂ ਹੋਣਗੇ ਮੁੱਖ ਮਹਿਮਾਨ - 400 ਤੋਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 