ਦੀਪਕ ਟੀਨੂੰ ਦੇ ਫਰਾਰ ਹੋਣ ਮਗਰੋਂ ਲਾਰੈਂਸ ਗੈਂਗ ਵਲੋਂ ਪੰਜਾਬ ਪੁਲੀਸ ਨੂੰ ਚਿਤਾਵਨੀ
ਮਾਨਸਾ, 2 ਅਕਤੂਬਰ(ਵਿਸ਼ਵ ਵਾਰਤਾ)-ਸਿੱਧੂ ਮੂਸੇਵਾਲਾ ਕਤਲਕਾਂਡ ਵਿਚ ਫੜੇ ਦੀਪਕ ਟੀਨੂੰ ਦੇ ਪੁਲੀਸ ਹਿਰਾਸਤ ਚੋਂ ਫਰਾਰ ਹੋਣ ਤੋਂ ਬਾਅਦ ਹੁਣ ਲਾਰੈਂਸ ਗੈਂਗ ਵਲੋਂ ਪੰਜਾਬ ਪੁਲੀਸ ਨੂੰ ਚਿਤਾਵਨੀ ਦਿੱਤੀ ਗਈ ਹੈ ਕਿ ਜੇਕਰ ਦੀਪਕ ਨੂੰ ਕੁਝ ਹੋ ਗਿਆ ਤਾਂ ਇਸ ਦੇ ਭਿਆਨਕ ਨਤੀਜੇ ਸਾਹਮਣੇ ਆਉਣਗੇ। ਉਨ੍ਹਾਂ ਕਿਹਾ ਕਿ ਉਹ ਪਹਿਲਾਂ ਹੀ ਬਹੁਤ ਕੁਝ ਸਹਿ ਚੁੱਕੇ ਹਨ ਅਤੇ ਹੁਣ ਹੋਰ ਕੁਝ ਵੀ ਨਹੀਂ ਸਿਹਾ ਜਾਵੇਗਾ।























