ਜੌੜਾਮਾਜਰਾ ਨੇ ਪਠਾਨਕੋਟ ਸਿਵਲ ਹਸਪਤਾਲ ਦੇ ਵਰਾਂਡੇ ਵਿੱਚ ਹੀ ਔਰਤ ਵੱਲੋਂ ਬੱਚੇ ਨੂੰ ਜਨਮ ਦੇਣ ਦੀ ਘਟਨਾ ਦੀ ਰਿਪੋਰਟ ਮੰਗਲਵਾਰ ਤੱਕ ਸੌਂਪਣ ਦੇ ਹੁਕਮ ਦਿੱਤੇ
ਚੰਡੀਗੜ੍ਹ, 2 ਅਕਤੂਬਰ(ਵਿਸ਼ਵ ਵਾਰਤਾ)-:ਪਠਾਨਕੋਟ ਦੇ ਸਿਵਲ ਹਸਪਤਾਲ ਵਿੱਚ ਵਾਪਰੀ ਔਰਤ ਵੱਲੋਂ ਵਰਾਂਡੇ ਵਿੱਚ ਹੀ ਬੱਚੇ ਨੂੰ ਜਨਮ ਦੇਣ ਦੀ ਘਟਨਾ ਨੂੁੰ ਲੈ ਕੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਚਾਰ ਮੈਂਬਰੀ ਜਾਂਚ ਕਮੇਟੀ ਨੂੰ ਘਟਨਾ ਦੀ ਰਿਪੋਰਟ ਮੰਗਲਵਾਰ ਤੱਕ ਸੌਂਪਣ ਦੇ ਹੁਕਮ ਦਿੱਤੇ ਹਨ।
ਦੱਸ ਦਈਏ ਕਿ ਸਿਹਤ ਮੰਤਰੀ ਪੰਜਾਬਨੇ ਡਾ. ਰਾਜ ਕੁਮਾਰ- ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ, ਡਾ. ਵੰਦਨਾ ਕੁੰਡਲ- ਡਿਪਟੀ ਮੈਡੀਕਲ ਕਮਿਸ਼ਨਰ, ਡਾ. ਹਰਨਵਨੀਤ- ਗਾਇਨੀਕੋਲੋਜਿਸਟ, ਡਾ. ਬਿੰਦੂ ਗੁਪਤਾ- ਸੀਨੀਅਰ ਮੈਡੀਕਲ ਅਫਸਰ ਆਦਿ ਚਾਰ ਮੈਂਬਰੀ ਕਮੇਟੀ ਮਾਮਲੇ ਦੀ ਜਾਂਚ ਲਈ ਗਠਿਤ ਕੀਤੀ ਸੀ। ਇਸ ਕਮੇਟੀ ਨੂੰ 4 ਅਕਤੂਬਰ ਤੱਕ ਆਪਣੀ ਜਾਂਚ ਰਿਪੋਰਟ ਸੌਂਪਣ ਦੇ ਹੁਕਮ ਦਿੱਤੇ ਗਏ ਹਨ।
ਸਿਹਤ ਮੰਤਰੀ ਨੇ ਕਿਹਾ ਕਿ ਵਿਭਾਗ ਦੇ ਸਟਾਫ਼ ਵੱਲੋਂ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ। । ਉਨ੍ਹਾਂ ਕਿਹਾ ਕਿ ਪਠਾਨਕੋਟ ਮਾਮਲੇ ਵਿੱਚ ਜੋ ਵੀ ਦੋਸ਼ੀ ਪਾਇਆ ਜਾਵੇਗਾ, ਉਸ ਖ਼ਿ਼ਲਾਫ਼ ਬਣਦੀ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ।























