ਦੱਖਣੀ ਅਫਰੀਕਾ ਤੇ ਭਾਰਤ ਵਿਚਾਲੇ ਤੀਜਾ ਟੀ-20 ਅੱਜ
ਕਲੀਨ ਸਵੀਪ ਕਰਨ ਦੇ ਇਰਾਦੇ ਨਾਲ ਮੈਦਾਨ ਵਿੱਚ ਉਤਰੇਗੀ ਟੀਮ ਇੰਡੀਆ
ਚੰਡੀਗੜ੍ਹ, 4ਅਕਤੂਬਰ(ਵਿਸ਼ਵ ਵਾਰਤਾ)-ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਤਿੰਨ ਟੀ-20 ਮੈਚਾਂ ਦੀ ਸੀਰੀਜ਼ ਦਾ ਤੀਜਾ ਅਤੇ ਆਖਰੀ ਮੈਚ ਅੱਜ ਇੰਦੌਰ ਦੇ ਹੋਲਕਰ ਸਟੇਡੀਅਮ ‘ਚ ਖੇਡਿਆ ਜਾਵੇਗਾ। ਭਾਰਤੀ ਟੀਮ ਪਹਿਲੇ ਦੋ ਮੈਚ ਜਿੱਤ ਕੇ ਸੀਰੀਜ਼ ‘ਤੇ ਪਹਿਲਾਂ ਹੀ ਕਬਜ਼ਾ ਕਰ ਚੁੱਕੀ ਹੈ। ਜੇਕਰ ਅੱਜ ਜਿੱਤ ਜਾਂਦੀ ਹੈ ਤਾਂ ਟੀਮ ਇੰਡੀਆ ਤਿੰਨ ਜਾਂ ਇਸ ਤੋਂ ਵੱਧ ਟੀ-20 ਮੈਚਾਂ ਦੀ ਲੜੀ ਵਿੱਚ ਨੌਵੀਂ ਵਾਰ ਕਿਸੇ ਵਿਰੋਧੀ ਨੂੰ ਕਲੀਨ ਸਵੀਪ ਕਰੇਗੀ। ਇਸ ਤੋਂ ਇਲਾਵਾ ਭਾਰਤ ਕੋਲ ਆਪਣੇ ਹੀ ਪੰਜ ਸਾਲ ਪੁਰਾਣੇ ਰਿਕਾਰਡ ਦੀ ਬਰਾਬਰੀ ਕਰਨ ਦਾ ਮੌਕਾ ਹੈ।
ਦੋਵਾਂ ਟੀਮਾਂ ਦੇ ਸੰਭਾਵਿਤ ਪਲੇਇੰਗ-11 👇👇👇👇
ਭਾਰਤ: ਰੋਹਿਤ ਸ਼ਰਮਾ (ਕਪਤਾਨ), ਰਿਸ਼ਭ ਪੰਤ, ਸ਼੍ਰੇਅਸ ਅਈਅਰ, ਸੂਰਿਆਕੁਮਾਰ ਯਾਦਵ, ਅਕਸ਼ਰ ਪਟੇਲ, ਦਿਨੇਸ਼ ਕਾਰਤਿਕ, ਸ਼ਾਹਬਾਜ਼ ਅਹਿਮਦ, ਹਰਸ਼ਲ ਪਟੇਲ, ਦੀਪਕ ਚਾਹਰ, ਰਵੀਚੰਦਰਨ ਅਸ਼ਵਿਨ ਅਤੇ ਅਰਸ਼ਦੀਪ ਸਿੰਘ।
ਦੱਖਣੀ ਅਫਰੀਕਾ: ਟੇਂਬਾ ਬਾਉਮਾ (ਕਪਤਾਨ), ਕੁਇੰਟਨ ਡੀ ਕਾਕ, ਰਿਲੇ ਰੂਸੋ/ਰੀਜ਼ਾ ਹੈਂਡਰਿਕਸ, ਏਡਨ ਮਾਰਕਰਮ, ਡੇਵਿਡ ਮਿਲਰ, ਟ੍ਰਿਸਟਨ ਸਟੱਬਸ, ਵੇਨ ਪਰਨੇਲ, ਕੇਸ਼ਵ ਮਹਾਰਾਜ, ਕਾਗਿਸੋ ਰਬਾਡਾ, ਐਨਰਿਕ ਨੌਰਤਾ, ਲੁੰਗੀ ਨਗਿਡੀ।