ਅੱਜ ਦੇਸ਼ ਭਰ ‘ਚ ਮਨਾਇਆ ਜਾ ਰਿਹਾ ਹੈ ਦੁਸਹਿਰੇ ਦਾ ਤਿਉਹਾਰ
ਪੰਜਾਬ ਦੇ ਰਾਜਪਾਲ,ਵਿਧਾਨ ਸਭਾ ਦੇ ਸਪੀਕਰ ਅਤੇ ਵਿੱਤ ਮੰਤਰੀ ਨੇ ਪੰਜਾਬ ਵਾਸੀਆਂ ਨੂੰ ਦੁਸਹਿਰੇ ਤੇ ਦਿੱਤੀ ਵਧਾਈ
ਚੰਡੀਗੜ੍ਹ, 5ਅਕਤੂਬਰ(ਵਿਸ਼ਵ ਵਾਰਤਾ)-ਪੰਜਾਬ ਦੇ ਰਾਜਪਾਲ ਅਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀਲਾਲ ਪੁਰੋਹਿਤ ਨੇ ਪੰਜਾਬ ਅਤੇ ਚੰਡੀਗੜ ਦੇ ਲੋਕਾਂ ਨੂੰ ਦੁਸ਼ਹਿਰੇ ਦੀਆਂ ਵਧਾਈਆਂ ਦਿੱਤੀਆਂ ਹਨ। ਉਨਾਂ ਕਿਹਾ,‘‘ਦੁਸ਼ਹਿਰੇ ਦੇ ਸ਼ੁਭ ਮੌਕੇ ‘ਤੇ, ਮੈਨੂੰ ਪੰਜਾਬ ਅਤੇ ਚੰਡੀਗੜ੍ਹ ਦੇ ਸਾਰੇ ਨਾਗਰਿਕਾਂ ਨੂੰ ਸੁਭਕਾਮਨਾਵਾਂ ਅਤੇ ਵਧਾਈਆਂ ਦਿੰਦੇ ਹੋਏ ਬਹੁਤ ਖੁਸ਼ੀ ਮਹਿਸੂਸ ਹੋ ਰਹੀ ਹੈ।’’ਰਾਜਪਾਲ ਨੇ ਕਿਹਾ,“ਇਸ ਸਾਲ ਦਾ ਦੁਸ਼ਹਿਰਾ ਸਾਨੂੰ ਭਗਵਾਨ ਰਾਮ ਜੀ ਵੱਲੋਂ ਦਰਸਾਏ ਸਿਧਾਂਤਾਂ ’ਤੇ ਡੱਟੇ ਰਹਿਣ ਲਈ ਪ੍ਰੇਰਿਤ ਕਰੇ। ਆਓ, ਅਸੀਂ ਸਮੂਹਿਕ ਤੌਰ ‘ਤੇ ਸਾਰੀਆਂ ਚੁਣੌਤੀਆਂ ਤੇ ਮੁਸ਼ਕਲਾਂ ਦਾ ਸਾਹਮਣਾ ਕਰੀਏ ਅਤੇ ਆਪਣੇ ਸੂਬੇ ਅਤੇ ਇਸਦੇ ਲੋਕਾਂ ਦੇ ਸਰਬਪੱਖੀ ਵਿਕਾਸ ਅਤੇ ਭਲਾਈ ਦੇ ਟੀਚੇ ਵੱਲ ਅੱਗੇ ਵਧੀਏ।’’“ਰੱਬ ਕਰੇ ਪਿਆਰ, ਭਾਈਚਾਰੇ ਅਤੇ ਹਲੀਮੀ ਦੀ ਤਾਕਤ ਸਾਰੀਆਂ ਫੁਟੱਪਾਊ ਸ਼ਕਤੀਆਂ ਦਾ ਨਾਸ਼ ਕਰਕੇ ਸਾਡੀ ਆਪਸੀ ਸਾਂਝ ਨੂੰ ਬਰਕਰਾਰ ਰੱਖੇ।
ਇਸ ਦੇ ਨਾਲ ਹੀ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਦੁਸਹਿਰੇ ਦੇ ਪਵਿੱਤਰ ਤਿਉਹਾਰ ਮੌਕੇ ਲੋਕਾਂ ਨੂੰ ਵਧਾਈ ਦਿੱਤੀ ਹੈ ਅਤੇ ਉਨਾਂ ਨੂੰ ਸਹਿਣਸ਼ੀਲਤਾ, ਸਦਭਾਵਨਾ ਅਤੇ ਆਦਰਸ਼ਾਂ ਦੀਆਂ ਰਵਾਇਤਾਂ ’ਤੇ ਪਹਿਰਾ ਦੇਣ ਦਾ ਸੱਦਾ ਦਿੱਤਾ ਹੈ।
ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਸੂਬੇ ਦੇ ਲੋਕਾਂ ਨੂੰ ਦੁਸਹਿਰੇ ਅਤੇ ਦੁਰਗਾ ਪੂਜਾ ਦੇ ਮੌਕੇ ‘ਤੇ ਵਧਾਈ ਦਿੱਤੀ ਹੈ।
ਵਿੱਤ ਮੰਤਰੀ ਨੇ ਆਪਣੇ ਸੰਦੇਸ਼ ਵਿੱਚ ਕਿਹਾ ਕਿ ਇਸ ਤਿਉਹਾਰ ਦੌਰਾਨ ਭਗਵਾਨ ਰਾਮ ਦੀ ਰਾਵਣ ਉੱਤੇ ਜਿੱਤ ਦਾ ਜਸ਼ਨ ਮਨਾਉਂਦਾ ਹੈ। ਉਨ੍ਹਾਂ ਕਿਹਾ ਕਿ ਇਸ਼ੇ ਦੌਰਾਨ ਦੇਵੀ ਦੁਰਗਾ ਦੀ ਰਾਕਖਸ ਮਹਿਖਾਸੁਰ ਉੱਤੇ ਜਿੱਤ ਦਾ ਜਸ਼ਨ ਵੀ ਮਣਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਹ ਝੂਠ ‘ਤੇ ਸੱਚ ਦੀ ਜਿੱਤ, ਧਰਮੀ ਦੀ ਜਿੱਤ ਅਤੇ ਬੁਰਾਈ ਦੀ ਹਾਰ ਦਾ ਜਸ਼ਨ ਹੈ।
ਇਸ ਮੌਕੇ ਆਪਣੀਆਂ ਸ਼ੁਭਕਾਮਨਾਵਾਂ ਦਿੰਦੇ ਹੋਏ ਵਿੱਤ ਮੰਤਰੀ ਨੇ ਕਾਮਨਾ ਕੀਤੀ ਕਿ ਇਹ ਅਵਸਰ ਸੂਬੇ ਦੇ ਲੋਕਾਂ ਨੂੰ ਸਦਭਾਵਨਾ, ਵਿਕਾਸ ਅਤੇ ਖੁਸ਼ਹਾਲੀ ਲਈ ਨੇਕੀ ਦੇ ਮਾਰਗ ‘ਤੇ ਚੱਲਣ ਲਈ ਪ੍ਰੇਰਿਤ ਕਰੇਗਾ।
ਉਨ੍ਹਾਂ ਸੂਬੇ ਦੇ ਲੋਕਾਂ ਨੂੰ ਇਸ ਤਿਉਹਾਰ ਨੂੰ ਸਦਭਾਵਨਾ ਅਤੇ ਭਾਈਚਾਰਕ ਸਾਂਝ ਨਾਲ ਮਨਾਉਣ ਦੀ ਵੀ ਅਪੀਲ ਕੀਤੀ।























