ਚਿੱਟਾ ਵੇਚਣ ਵਾਲਿਆਂ ਨੂੰ ਨਹੀਂ ਕਿਸੇ ਦਾ ਡਰ! ਸ਼ਰੇਆਮ ‘ਚਿੱਟਾ ਇੱਧਰ ਮਿਲਦਾ ਹੈ’ ਦੇ ਬੋਰਡ ਲਗਾ ਕੇ ਵੇਚਿਆ ਜਾ ਰਿਹਾ ਹੈ ਚਿੱਟਾ
ਚੰਡੀਗੜ੍ਹ 7 ਅਕਤੂਬਰ(ਵਿਸ਼ਵ ਵਾਰਤਾ)- ਪੰਜਾਬ ਵਿੱਚ ਨਸ਼ਿਆਂ ਤੇ ਨਕੇਲ ਕੱਸਣ ਦੇ ਸਰਕਾਰ ਦੇ ਸਾਰੇ ਵਾਅਦੇ ਤੇ ਦਾਅਵੇ ਇੱਕ ਵਾਰ ਫਿਰ ਤੋਂ ਖੋਖਲੇ ਨਜ਼ਰ ਆ ਰਹੇ ਹਨ। ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਇੱਕ ਤਾਜਾ ਵੀਡੀਓ ਵਿੱਚ ਬਠਿੰਡਾ ਦੇ ਪਿੰਡ ਭਾਈ ਬਖਤੌਰ ਵਿੱਚ “ਚਿੱਟਾ ਇੱਧਰ ਮਿਲਦਾ ਹੈ” ਲਿਖੇ ਬੋਰਡ ਨੂੰ ਸ਼ਰੇਆਮ ਦੇਖਿਆ ਜਾ ਸਕਦਾ ਹੈ। ਪਿੰਡ ਦੇ ਵਸਨੀਕ ਦੋਸ਼ ਲਗਾ ਰਹੇ ਹਨ ਕਿ ਉਨ੍ਹਾਂ ਦੇ ਪਿੰਡ ਦੇ ਨੌਜਵਾਨ ਨਸ਼ੇ ਦਾ ਸੇਵਨ ਕਰ ਰਹੇ ਹਨ ਅਤੇ ਤਸਕਰ ਸ਼ਰੇਆਮ ਵੇਚ ਰਹੇ ਹਨ ਅਤੇ ਇਸ ਤੋਂ ਇਲਾਵਾ ਪੁਲਿਸ ਵੀ ਕੋਈ ਸਖ਼ਤ ਕਾਰਵਾਈ ਨਹੀਂ ਕਰ ਰਹੀ |
ਇਸ ਦੇ ਨਾਲ ਹੀ ਦੱਸ ਦਈਏ ਕਿ ਬਠਿੰਡਾ ਦੇ ਪਿੰਡ ਜਗਾ ਰਾਮ ਤੀਰਥ ਵਿੱਚ ਹੀ ਪਿਛਲੇ ਦਿਨੀਂ ਇੱਕ 20 ਸਾਲਾ ਨੌਜਵਾਨ ਦੀ ਚਿੱਟੇ ਦੀ ਓਵਰਡੋਜ਼ ਨਾਲ ਮੌਤ ਹੋ ਗਈ ਸੀ।