• Latest
  • Trending
ਮੁੱਖ ਮੰਤਰੀ ਵਲੋਂ 31000 ਕਰੋੜ ਦੇ ਨਗਦ ਹੱਦ ਕਰਜ਼ਾ ਪਾੜੇ ਦੇ ਨਿਪਟਾਰੇ ਲਈ ਕੇਂਦਰ ਤੋਂ ਮੰਗ

ਮੁੱਖ ਮੰਤਰੀ ਵਲੋਂ 31000 ਕਰੋੜ ਦੇ ਨਗਦ ਹੱਦ ਕਰਜ਼ਾ ਪਾੜੇ ਦੇ ਨਿਪਟਾਰੇ ਲਈ ਕੇਂਦਰ ਤੋਂ ਮੰਗ

9 years ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

31 minutes ago
IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

54 minutes ago
Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

2 hours ago
National: ਅਸਾਮ ’ਚ ਰੇਲਗੱਡੀ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ

National: ਅਸਾਮ ’ਚ ਰੇਲਗੱਡੀ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ

2 hours ago
Punjab: 25 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

Punjab: 25 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

2 hours ago
Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

3 hours ago
Punjab: ਸੰਗਰੂਰ ‘ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ

Punjab: ਸੰਗਰੂਰ ‘ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ

3 hours ago
Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ

Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ

3 hours ago
Chardham Yatra-2026: ਕੇਦਾਰਨਾਥ ਅਤੇ ਯਮੁਨੋਤਰੀ ਮੰਦਰ ਦੇ ਕਿਵਾੜ ਅੱਜ ਸਰਦੀਆਂ ਲਈ ਹੋਣਗੇ ਬੰਦ

Chardham Yatra-2026: ਕੇਦਾਰਨਾਥ ਅਤੇ ਯਮੁਨੋਤਰੀ ਮੰਦਰ ਦੇ ਕਿਵਾੜ ਅੱਜ ਸਰਦੀਆਂ ਲਈ ਹੋਣਗੇ ਬੰਦ

4 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj ka vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj ka vichar 🌷

5 hours ago
Punjab ਸਰਕਾਰ ਵੱਲੋਂ 9 ਹੋਰ IAS ਅਫਸਰਾਂ ਦੇ ਤਬਾਦਲੇ, ਦੇਖੋ ਸੂਚੀ

Punjab ਸਰਕਾਰ ਵੱਲੋਂ 9 ਹੋਰ IAS ਅਫਸਰਾਂ ਦੇ ਤਬਾਦਲੇ, ਦੇਖੋ ਸੂਚੀ

5 hours ago
Hindi News
English News
Wednesday, November 11, 2026
No Result
View All Result
28 °c
Chandigarh
22 ° Thu
23 ° Fri
23 ° Sat
21 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁੱਖ ਮੰਤਰੀ ਵਲੋਂ 31000 ਕਰੋੜ ਦੇ ਨਗਦ ਹੱਦ ਕਰਜ਼ਾ ਪਾੜੇ ਦੇ ਨਿਪਟਾਰੇ ਲਈ ਕੇਂਦਰ ਤੋਂ ਮੰਗ

April 20, 2018
in ਪੰਜਾਬ
ਮੁੱਖ ਮੰਤਰੀ ਵਲੋਂ 31000 ਕਰੋੜ ਦੇ ਨਗਦ ਹੱਦ ਕਰਜ਼ਾ ਪਾੜੇ ਦੇ ਨਿਪਟਾਰੇ ਲਈ ਕੇਂਦਰ ਤੋਂ ਮੰਗ

– ਮੁੱਖ ਮੰਤਰੀ ਵੱਲੋਂ ਵਲੋਂ ਮੋਦੀ ਤੇ ਪਾਸਵਾਨ ਨੂੰ ਪੱਤਰ
– ਸੂਬੇ ਦੀਆਂ ਖਰੀਦ ਏਜੰਸੀਆਂ ਨੂੰ ਬਾਰਦਾਨੇ ਦੀ ਖਰੀਦ ਲਈ ਅਸਲ ਰਾਸ਼ੀ ਤੇ ਵੈਟ ਦੇ ਮੁੜ ਭੁਗਤਾਨ ਦੀ ਮੰਗ
ਨਵੀਂ ਦਿੱਲੀ, 20 ਅਪ੍ਰੈਲ (ਵਿਸ਼ਵ ਵਾਰਤਾ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 31000 ਕਰੋੜ ਰੁਪਏ ਦੇ ਨਗਦ ਹੱਦ ਕਰਜ਼ਾ ਪਾੜੇ ਦੇ ਨਿਪਟਾਰੇ ਲਈ ਕੇਂਦਰ ਤੋਂ ‘ਸਾਂਝੀ ਜ਼ਿੰਮੇਵਾਰੀ ਦੇ ਸਿਧਾਂਤ’ ਨੂੰ ਲਾਗੂ ਕੀਤੇ ਜਾਣ ਦੀ ਮੰਗ ਮੁੜ ਦੁਹਰਾਈ ਹੈ ਜਿਸ ਨੂੰ ਕੇਂਦਰ ਸਰਕਾਰ ਨੇ ਲੰਮੀ ਮਿਆਦ ਦੇ ਕਰਜ਼ੇ ਵਿੱਚ ਤਬਦੀਲ ਕਰ ਦਿੱਤਾ ਸੀ।
ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਅਤੇ ਖਪਤਕਾਰ ਮਾਮਲਿਆਂ, ਖੁਰਾਕ ਅਤੇ ਜਨਤਕ ਵੰਡ ਪ੍ਰਣਾਲੀ ਦੇ ਕੇਂਦਰੀ ਮੰਤਰੀ ਰਾਮ ਵਿਲਾਸ ਪਾਸਵਾਨ ਨੂੰ ਲਿਖੇ ਵੱਖ-ਵੱਖ ਪੱਤਰਾਂ ਵਿਚ ਕਿਹਾ ਹੈ ਕਿ ਨਗਦ ਹੱਦ ਕਰਜ਼ੇ ਦਾ ਪਾੜਾ ਕੇਵਲ ਪੰਜਾਬ ਸਰਕਾਰ ਦੀ ਹੀ ਜ਼ਿੰਮੇਵਾਰੀ ਨਹੀਂ ਹੈ।
ਮੁੱਖ ਮੰਤਰੀ ਨੇ ਆਪਣੇ ਇਨਾ ਪੱਤਰਾਂ ਵਿੱਚ ਲਿਖਿਆ ਹੈ ਕਿ ਇਹ ਪਾੜਾ ਸਰਬਾਂਗੀ ਅਤੇ ਢਾਂਚਾਗਤ ਕਾਰਨਾਂ ਕਰਕੇ ਪੈਦਾ ਹੋਇਆ ਹੈ ਅਤੇ ਇਸ ਨੂੰ ਪੰਜਾਬ ਵਿੱਚ ਅਨਾਜ ਦੀ ਖਰੀਦ ਪ੍ਰਕ੍ਰਿਆ ਵਿੱਚ ਲੱਗੀਆਂ ਸਾਰੀਆਂ ਧਿਰਾਂ ਵਿਚਕਾਰ ‘ਸਾਂਝੀ ਜ਼ਿੰਮੇਵਾਰੀ ਦੇ ਸਿਧਾਂਤ’ ਦੇ ਆਧਾਰ ‘ਤੇ ਹੱਲ ਕੀਤਾ ਜਾਣਾ ਚਾਹੀਦਾ ਹੈ। ਉਨਾ ਨੇ ਪਹਿਲਾਂ ਵੀ ਇਹ ਮੁੱਦਾ ਵਾਰ-ਵਾਰ ਉਠਾਏ ਜਾਣ ਦਾ ਜ਼ਿਕਰ ਕੀਤਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ 15 ਜਨਵਰੀ, 2018 ਨੂੰ ਲਿਖੇ ਗਏ ਪੱਤਰ ਤੋਂ ਬਾਅਦ ਭਾਰਤ ਸਰਕਾਰ ਦੇ ਸਕੱਤਰ ਖਰਚਾ ਦੇ ਪੱਧਰ ‘ਤੇ ਇਸ ਮਾਮਲੇ ਬਾਰੇ ਮੀਟਿੰਗ ਹੋਈ। ਇਸ ਤੋਂ ਬਾਅਦ 20 ਫਰਵਰੀ, 2018 ਨੂੰ ਭਾਰਤ ਸਰਕਾਰ ਦੇ ਖੁਰਾਕ ਤੇ ਜਨਤਕ ਵੰਡ ਪ੍ਰਣਾਲੀ, ਬੈਂਕਿੰਗ ਵਿਭਾਗ ਅਤੇ ਪੰਜਾਬ ਸਰਕਾਰ ਵਿਚਕਾਰ ਮੀਟਿੰਗ ਹੋਈ ਜਿਸ ਵਿੱਚ ਉਨਾ ਨੇ ਖੁਦ ਸ਼ਮੂਲੀਅਤ ਕੀਤੀ।
ਉਨਾ ਕਿਹਾ ਕਿ ਇਸ ਦੇ ਬਾਵਜੂਦ ਇਸ ਬਾਰੇ ਅਜੇ ਤੱਕ ਕੋਈ ਵੀ ਫੈਸਲਾ ਨਹੀਂ ਲਿਆ ਗਿਆ। ਮੁੱਖ ਮੰਤਰੀ ਨੇ ਭਾਰਤ ਸਰਕਾਰ, ਪੰਜਾਬ ਸਰਕਾਰ ਅਤੇ ਬੈਂਕਾਂ ਦੇ ਸੰਘ ਵਿਚਕਾਰ ਸੁਝਾਏ ‘ਸਾਂਝੀ ਜ਼ਿੰਮੇਂਵਾਰੀ ਦੇ ਸਿਧਾਂਤ’ ਦੇ ਆਧਾਰ ‘ਤੇ ਇਸ ਮਸਲੇ ਦਾ ਹੱਲ ਕਰਨ ਲਈ ਪ੍ਰਧਾਨ ਮੰਤਰੀ ਦੇ ਨਿੱਜੀ ਦਖਲ ਦੀ ਅਪੀਲ ਕੀਤੀ ਹੈ।
ਸ੍ਰੀ ਪਾਸਵਾਨ ਨੂੰ ਲਿਖੇ ਇਕ ਵੱਖਰੇ ਪੱਤਰ ਵਿੱਚ ਮੁੱਖ ਮੰਤਰੀ ਨੇ ਲੰਬਿਤ ਪਏ ਵੈਟ ਦੇ ਭੁਗਤਾਨ ਨੂੰ ਜਾਰੀ ਕਰਨ ਦਾ ਮੁੱਦਾ ਵੀ ਉਠਾਇਆ। ਸੂਬੇ ਦੀਆਂ ਖਰੀਦ ਏਜੰਸੀਆਂ ਨੂੰ ਬੋਰੀਆਂ ਦੀ ਖਰੀਦ ਦੇ ਅਸਲ ਖਰਚੇ ਦਾ ਮੁੜ ਭੁਗਤਾਨ ਨਾ ਕੀਤੇ ਜਾਣ ਦਾ ਵੀ ਮੁੱਦਾ ਵੀ ਉਨਾ ਨੇ ਇਸ ਦੌਰਾਨ ਉਠਾਇਆ।
ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੀਆਂ ਖਰੀਦ ਏਜੰਸੀਆਂ ਨੂੰ 952 ਕਰੋੜ ਰੁਪਏ ਦੇ ਵੈਟ ਦੇ ਮੁੜ ਭੁਗਤਾਨ ਸਬੰਧੀ 26 ਮਾਰਚ, 2018 ਨੂੰ ਕੇਂਦਰੀ ਮੰਤਰੀ ਨਾਲ ਕੀਤੇ ਪਹਿਲੇ ਚਿੱਠੀ ਪੱਤਰ ਵੱਲ ਵੀ ਸ੍ਰੀ ਪਾਸਵਾਨ ਦਾ ਧਿਆਨ ਦਿਵਾਇਆ।
ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਕਿ ਭਾਰਤੀ ਖੁਰਾਕ ਨਿਗਮ (ਐਫ.ਸੀ.ਆਈ.) ਨੇ ਮੰਨਿਆ ਹੈ ਕਿ ਸੂਬੇ ਦੀਆਂ ਖਰੀਦ ਏਜੰਸੀਆਂ ਵੱਲੋਂ ਕੀਤੇ ਗਏ ਵੈਟ ਦੇ ਭੁਗਤਾਨ ਦੀ ਰਾਸ਼ੀ ਦਾ ਮੁੜ ਭੁਗਤਾਨ ਕੀਤਾ ਜਾਣਾ ਹੈ ਪਰ ਇਸ ਸਬੰਧ ਵਿਚ ਅਜਿਹੀ ਕੋਈ ਹੋਰ ਪ੍ਰਗਤੀ ਨਹੀਂ ਹੋਈ। ਉਨਾ ਕਿਹਾ ਕਿ ਇਸ ਰਾਸ਼ੀ ਨੂੰ ਜਾਰੀ ਕਰਨ ਵਿੱਚ ਹੋ ਰਹੀ ਦੇਰੀ ਦੇ ਨਤੀਜੇ ਵਜੋਂ ਸੂਬੇ ਦੀਆਂ ਖਰੀਦ ਏਜੰਸੀਆਂ ਨੂੰ ਹਾੜੀ ਦੇ ਮੌਜੂਦਾ ਸੀਜ਼ਨ ਦੌਰਾਨ ਸੀ.ਸੀ.ਐਲ. ਦੇ ਸਮੇਂ ਸਿਰ ਅਧਿਕਾਰਤ ਨਾ ਕਰਨ ਕਰਕੇ ਪਾੜੇ ਨੂੰ ਪੂਰਨ ਲਈ ਕਰਜ਼ਾ ਲੈਣਾ ਪਿਆ ਹੈ।
ਪੱਤਰ ਵਿਚ ਅੱਗੇ ਕਿਹਾ ਗਿਆ ਹੈ ਕਿ ਐਫ.ਸੀ.ਆਈ ਅਤੇ ਖਪਤਕਾਰ ਮਾਮਲੇ, ਖੁਰਾਕ ਤੇ ਜਨਤਕ ਵੰਡ ਪ੍ਰਣਾਲੀ ਮੰਤਰਾਲੇ ਵੱਲੋਂ ਪਿਛਲੇ ਸਾਲ ਦੌਰਾਨ ਫੰਡ ਨਾ ਹੋਣ ਕਰਕੇ ਲੋੜੀਂਦੀ ਰਾਸ਼ੀ ਜਾਰੀ ਨਹੀਂ ਜਾ ਸਕੀ। ਉਨਾ ਕਿਹਾ ਕਿ ਹੁਣ ਫੰਡ ਉਪਲੱਬਧ ਹਨ ਜਿਸ ਕਰਕੇ ਸੂਬੇ ਦੀਆਂ ਖਰੀਦ ਏਜੰਸੀਆਂ ਵੱਲੋਂ ਦਿੱਤੇ ਗਏ ਵੈਟ ਦਾ ਮੁੜ ਭੁਗਤਾਨ  ਤੇਜ਼ੀ ਨਾਲ ਕੀਤਾ ਜਾਣਾ ਚਾਹੀਦਾ ਹੈ।
ਬਾਰਦਾਨੇ ਦੇ ਮੁੱਦੇ ‘ਤੇ ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਕਿ ਖੁਰਾਕ ਤੇ ਜਨਤਕ ਵੰਡ ਵਿਭਾਗ ਵੱਲੋਂ ਮਨਜ਼ੂਰ ਕੀਤੀ ਸਪਲਾਈ ਯੋਜਨਾ ਅਨੁਸਾਰ ਭਾਰਤ ਦੇ ਪਟਸਨ ਕਮਿਸ਼ਨਰ ਰਾਹੀਂ ਖਰੀਦੇ ਬਾਰਦਾਨੇ ਦੀ ਕੀਮਤ ਤੇ ਅਦਾਇਗੀ ਦੀ ਅਨੁਸੂਚੀ ਨੂੰ ਮੰਤਰਾਲੇ ਦੀਆਂ ਹਦਾਇਤਾਂ ਤਹਿਤ ਅੰਤਮ ਰੂਪ ਦਿੱਤਾ ਗਿਆ। ਬਾਰਦਾਨੇ ਦੀ ਖਰੀਦ ‘ਤੇ ਮੁਢਲੀ ਕੀਮਤ, ਵਿਆਜ ਅਤੇ ਆਵਾਜਾਈ ਦੀ ਕੀਮਤ ਸਮੇਤ ਖਰਚ ਆਈ ਅਸਲ ਕੀਮਤ ਸੂਬੇ ਦੀਆਂ ਖਰੀਦ ਏਜੰਸੀਆਂ ਨੂੰ ਮੋੜੀ ਨਹੀਂ ਜਾਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਸਗੋਂ ਬਾਰਦਾਨੇ ਦੀ ਕੀਮਤ ਦਾ ਭੁਗਤਾਨ ਵੀ ਬੈਂਕਾਂ ਪਾਸੋਂ ਹਾਸਲ ਕੀਤੇ ਥੋੜੀ ਚਿਰੀ ਕਰਜ਼ੇ ਦੇ ਫੰਡ ‘ਚੋਂ ਕੀਤਾ ਜਾਂਦਾ ਹੈ ਅਤੇ ਭਾਰਤੀ ਖੁਰਾਕ ਨਿਗਮ ਵੱਲੋਂ ਅਨਾਜ ਦੀ ਸਪੁਰਦਗੀ ਦੇ ਬਦਲੇ ਇਸ ਦਾ ਮੁੜ ਭੁਗਤਾਨ ਕੀਤਾ ਜਾਂਦਾ ਹੈ। ਉਨਾ ਕਿਹਾ ਕਿ ਬਾਰਦਾਨੇ ਦੇ ਅਸਲ ਖਰਚੇ ਦੀ ਮੁੜ ਅਦਾਇਗੀ ਨਾ ਹੋਣ ਕਰਕੇ ਨਗਦ ਹੱਦ ਕਰਜ਼ੇ (ਸੀ.ਸੀ.ਐਲ.) ਵਿੱਚ ਵੱਡਾ ਪਾੜਾ ਪੈ ਜਾਂਦਾ ਹੈ ਜਿਸ ਨਾਲ ਸੂਬੇ ਦੇ ਖਜ਼ਾਨੇ ‘ਤੇ ਬੇਲੋੜਾ ਬੋਝ ਪੈਂਦਾ ਹੈ।
ਇਸ ਸੰਦਰਭ ਵਿੱਚ ਮੁੱਖ ਮੰਤਰੀ ਨੇ ਮੰਤਰਾਲੇ ਅਤੇ ਭਾਰਤੀ ਖੁਰਾਕ ਨਿਗਮ ਨੂੰ ਬਾਰਦਾਨੇ ਦੀ ਅਸਲ ਕੀਮਤ ਦੀ ਮੁੜ ਅਦਾਇਗੀ ਸੂਬੇ ਨੂੰ ਕਰਨ ਲਈ ਆਖਿਆ ਕਿਉਂ ਜੋ ਭਾਰਤ ਸਰਕਾਰ ਦੀ ਤਰਫ਼ੋਂ ਅਨਾਜ ਲਈ ਇਹ ਬਾਰਦਾਨਾ ਖਰੀਦਿਆ ਜਾਂਦਾ ਹੈ।
ਇਕ ਸਰਕਾਰੀ ਬੁਲਾਰੇ ਮੁਤਾਬਕ ਪੰਜਾਬ ਵਿੱਚ ਕਣਕ ਦੀ ਖਰੀਦ ਦਾ ਕੰਮ ਪੂਰੇ ਜ਼ੋਰਾਂ ‘ਤੇ ਚੱਲ ਰਿਹਾ ਹੈ ਅਤੇ 19 ਅਪ੍ਰੈਲ ਤੱਕ ਮੰਡੀਆਂ ਵਿੱਚ 44.63 ਲੱਖ ਮੀਟਰਕ ਟਨ ਕਣਕ ਖਰੀਦੀ ਜਾ ਚੁੱਕੀ ਹੈ। ਇਕੱਲੇ ਵੀਰਵਾਰ ਹੀ ਮੰਡੀਆਂ ਵਿੱਚ 10 ਲੱਖ ਮੀਟਰਕ ਟਨ ਕਣਕ ਪਹੁੰਚੀ ਪਰ ਦਿਨ ਦੇ ਅਖੀਰ ਤੱਕ ਸਿਰਫ 4.75 ਲੱਖ ਮੀਟਰਕ ਟਨ ਵਿਕਣ ਖੁਣੋਂ ਰਹਿ ਗਈ ਜਿਸ ਨਾਲ ਪੰਜ ਲੱਖ ਮੀਟਰਕ ਟਨ ਤੋਂ ਵੱਧ ਕਣਕ ਸਾਫ ਕਰਕੇ ਖਰੀਦੀ ਗਈ। ਬੁਲਾਰੇ ਨੇ ਦੱਸਿਆ ਕਿ ਪਟਿਆਲਾ ਤੇ ਸੰਗਰੂਰ ਵਿੱਚ ਕਣਕ ਦੀ ਚੁਕਾਈ ਅੱਜ 50000 ਮੀਟਰਕ ਟਨ ਤੋਂ ਪਾਰ ਹੋ ਗਈ ਜਦਕਿ ਬਠਿੰਡਾ ਵਿੱਚ 40000 ਮੀਟਰਕ ਟਨ ਤੋਂ ਟੱਪ ਗਈ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਕਣਕ ਦੀ ਖਰੀਦ ਦਾ ਭੁਗਤਾਨ ਵੀ ਕਿਸਾਨਾਂ ਨੂੰ ਨਾਲੋ-ਨਾਲ ਕੀਤਾ ਜਾ ਰਿਹਾ ਹੈ ਅਤੇ ਮੁੱਖ ਮੰਤਰੀ ਨੇ ਇਸ ਸਬੰਧ ਵਿੱਚ ਸਖ਼ਤ ਹਦਾਇਤਾਂ ਵੀ ਜਾਰੀ ਕੀਤੀਆਂ ਹਨ। ਸੂਬੇ ਦੀਆਂ ਮੰਡੀਆਂ ਵਿੱਚ ਖਰੀਦੀ ਕਣਕ ਦੇ ਬਦਲੇ ਅੱਜ ਦੁਪਹਿਰ ਤੱਕ 3456 ਕਰੋੜ ਦਾ ਭੁਗਤਾਨ ਕਿਸਾਨਾਂ ਨੂੰ ਕੀਤਾ ਜਾ ਚੁੱਕਾ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 11, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 11 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

by Ranjit Singh
November 11, 2026
0

IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ - 18 ਕਰੋੜ ਰੁਪਏ ਵਿੱਚ...

Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

by Ranjit Singh
November 11, 2026
0

Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ ਚੰਡੀਗੜ੍ਹ, 11 ਨਵੰਬਰ...

Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

by Ranjit Singh
November 11, 2026
0

Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਸਰਕਾਰ ਵੱਲੋਂ 79 ਨਾਇਬ ਤਹਿਸੀਲਦਾਰਾਂ ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 11, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 11 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

Punjab: ਕੇਂਦਰੀ ਸਿੱਖ ਅਜਾਇਬ ਘਰ ਵਿਖੇ ਲਗਾਈ ਜਾਵੇਗੀ ਭਾਈ ਪਰਮਿੰਦਰ ਸਿੰਘ ਦੀ ਤਸਵੀਰ – ਐਡਵੋਕੇਟ ਧਾਮੀ

Punjab: ਕੇਂਦਰੀ ਸਿੱਖ ਅਜਾਇਬ ਘਰ ਵਿਖੇ ਲਗਾਈ ਜਾਵੇਗੀ ਭਾਈ ਪਰਮਿੰਦਰ ਸਿੰਘ ਦੀ ਤਸਵੀਰ – ਐਡਵੋਕੇਟ ਧਾਮੀ

by Ranjit Singh
4 weeks ago
0

Punjab: ਕੇਂਦਰੀ ਸਿੱਖ ਅਜਾਇਬ ਘਰ ਵਿਖੇ ਲਗਾਈ ਜਾਵੇਗੀ ਭਾਈ ਪਰਮਿੰਦਰ ਸਿੰਘ ਦੀ ਤਸਵੀਰ - ਐਡਵੋਕੇਟ ਧਾਮੀ - ਕਿਹਾ; ਨਸ਼ਿਆਂ ਵਿਰੁੱਧ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 