ਸਿੱਧੂ ਮੂਸੇਵਾਲਾ ਕਤਲ ਕੇਸ ‘ਚ ਫਰਾਰ ਗੈਂਗਸਟਰ ਦੀਪਕ ਟੀਨੂੰ ਦੀ ਮਹਿਲਾ ਮਿੱਤਰ ਗ੍ਰਿਫਤਾਰ
ਚੰਡੀਗੜ੍ਹ, 10 ਅਕਤੂਬਰ (ਵਿਸ਼ਵ ਵਾਰਤਾ)-ਸਿੱਧੂ ਮੂਸੇਵਾਲਾ ਕਤਲ ਕੇਸ ਦੇ ਮੁਲਜ਼ਮ ਗੈਂਗਸਟਰ ਦੀਪਕ ਟੀਨੂੰ ਦੀ ਪ੍ਰੇਮਿਕਾ ਜਤਿੰਦਰ ਕੌਰ (27) ਨੂੰ ਪੰਜਾਬ ਪੁਲਿਸ ਨੇ ਮੁੰਬਈ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਜਾਣਕਾਰੀ ਅਨੁਸਾਰ ਉਹ ਹੁਣ ਮਾਲਦੀਵ ਭੱਜਣ ਦੀ ਫਿਰਾਕ ਵਿੱਚ ਸੀ। ਜ਼ਿਕਰਯੋਗ ਹੈ ਕਿ ਦੀਪਕ ਟੀਨੂੰ 1 ਅਕਤੂਬਰ ਦੀ ਰਾਤ ਨੂੰ ਮਾਨਸਾ ‘ਚ ਪੰਜਾਬ ਪੁਲਿਸ ਦੀ ਹਿਰਾਸਤ ‘ਚੋਂ ਫਰਾਰ ਹੋ ਗਿਆ ਸੀ। ਟੀਨੂੰ ਦੀ ਪ੍ਰੇਮਿਕਾ ਦੀ ਗ੍ਰਿਫਤਾਰੀ ਤੋਂ ਬਾਅਦ ਹੁਣ ਪੁਲਿਸ ਨੂੰ ਹੋਰ ਵੀ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ। ਗੈਂਗਸਟਰ ਦੀਪਕ ਟੀਨੂੰ ਅਜੇ ਪੁਲਿਸ ਦੀ ਗ੍ਰਿਫਤ ਤੋਂ ਬਾਹਰ ਹੈ ਅਤੇ ਉਸ ਦੀ ਗ੍ਰਿਫਤਾਰੀ ਲਈ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ।
Major breakthrough in Deepak Tinu custody escape, #AGTF @PunjabPoliceInd arrested woman accomplice of Tinu from #MumbaiAirport in an intelligence-based ops. She was with criminal when he escaped & was on way to #Maldives when nabbed. Further #investigations to nab Tinu underway pic.twitter.com/R30OAGdDqi
— DGP Punjab Police (@DGPPunjabPolice) October 9, 2022























