• Latest
  • Trending
ਕਾਂਗਰਸ ਸਰਕਾਰ ਨੇ ਬਿਜਲੀ ਦਰਾਂ ਵਧਾ ਕੇ ਆਮ ਆਦਮੀ ਦਾ ਲੱਕ ਤੋੜਿਆ : ਅਕਾਲੀ ਦਲ

ਕਾਂਗਰਸ ਸਰਕਾਰ ਨੇ ਬਿਜਲੀ ਦਰਾਂ ਵਧਾ ਕੇ ਆਮ ਆਦਮੀ ਦਾ ਲੱਕ ਤੋੜਿਆ : ਅਕਾਲੀ ਦਲ

9 years ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

39 minutes ago
IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

1 hour ago
Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

2 hours ago
National: ਅਸਾਮ ’ਚ ਰੇਲਗੱਡੀ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ

National: ਅਸਾਮ ’ਚ ਰੇਲਗੱਡੀ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ

2 hours ago
Punjab: 25 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

Punjab: 25 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

2 hours ago
Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

3 hours ago
Punjab: ਸੰਗਰੂਰ ‘ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ

Punjab: ਸੰਗਰੂਰ ‘ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ

3 hours ago
Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ

Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ

4 hours ago
Chardham Yatra-2026: ਕੇਦਾਰਨਾਥ ਅਤੇ ਯਮੁਨੋਤਰੀ ਮੰਦਰ ਦੇ ਕਿਵਾੜ ਅੱਜ ਸਰਦੀਆਂ ਲਈ ਹੋਣਗੇ ਬੰਦ

Chardham Yatra-2026: ਕੇਦਾਰਨਾਥ ਅਤੇ ਯਮੁਨੋਤਰੀ ਮੰਦਰ ਦੇ ਕਿਵਾੜ ਅੱਜ ਸਰਦੀਆਂ ਲਈ ਹੋਣਗੇ ਬੰਦ

4 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

5 hours ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj ka vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj ka vichar 🌷

5 hours ago
Punjab ਸਰਕਾਰ ਵੱਲੋਂ 9 ਹੋਰ IAS ਅਫਸਰਾਂ ਦੇ ਤਬਾਦਲੇ, ਦੇਖੋ ਸੂਚੀ

Punjab ਸਰਕਾਰ ਵੱਲੋਂ 9 ਹੋਰ IAS ਅਫਸਰਾਂ ਦੇ ਤਬਾਦਲੇ, ਦੇਖੋ ਸੂਚੀ

5 hours ago
Hindi News
English News
Wednesday, November 11, 2026
No Result
View All Result
28 °c
Chandigarh
22 ° Thu
23 ° Fri
23 ° Sat
21 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕਾਂਗਰਸ ਸਰਕਾਰ ਨੇ ਬਿਜਲੀ ਦਰਾਂ ਵਧਾ ਕੇ ਆਮ ਆਦਮੀ ਦਾ ਲੱਕ ਤੋੜਿਆ : ਅਕਾਲੀ ਦਲ

April 20, 2018
in ਪੰਜਾਬ
ਕਾਂਗਰਸ ਸਰਕਾਰ ਨੇ ਬਿਜਲੀ ਦਰਾਂ ਵਧਾ ਕੇ ਆਮ ਆਦਮੀ ਦਾ ਲੱਕ ਤੋੜਿਆ : ਅਕਾਲੀ ਦਲ

– ਬਿਕਰਮ ਮਜੀਠੀਆ ਨੇ ਵਾਧਾ ਵਾਪਸ ਲੈਣ ਦੀ ਮੰਗ ਕੀਤੀ।
– ਕਾਂਗਰਸ ਸਰਕਾਰ ਨੂੰ ਕਿਹਾ ਕਿ ਵਾਅਦੇ ਅਨੁਸਾਰ ਉਦਯੋਗਿਕ ਸੈਕਟਰ 5 ਰੁਪਏ ਪ੍ਰਤੀ ਯੂਨਿਟ ਬਿਜਲੀ ਦੇਵੇ
ਚੰਡੀਗੜ, 20 ਅਪ੍ਰੈਲ (ਵਿਸ਼ਵ ਵਾਰਤਾ) : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੰਜਾਬ ਸਰਕਾਰ ਵੱਲੋਂ ਬਿਜਲੀ ਦਰਾਂ ਵਿਚ ਵਾਰ ਵਾਰ ਵਾਧਾ ਕਰਕੇ ਆਮ ਆਦਮੀ ਉੱਤੇ ਪਾਏ ਅਸਹਿ ਅਤੇ ਗੈਰਮਨੁੱਖੀ ਬੋਝ ਦੀ ਨਿਖੇਧੀ ਕਰਦਿਆਂ ਤੁਰੰਤ ਇਸ ਵਾਧੇ ਨੂੰ ਵਾਪਸ ਲੈਣ ਦੀ ਮੰਗ ਕੀਤੀ ਹੈ ਅਤੇ ਨਾਲ ਹੀ ਸਾਰੇ ਲੁਕਵੇਂ ਖਰਚੇ ਹਟਾ ਕੇ ਉਦਯੋਗਿਕ ਸੈਕਟਰ ਨੂੰ 5 ਰੁਪਏ ਪ੍ਰਤੀ ਯੂਨਿਟ ਬਿਜਲੀ ਦੇਣ ਦੀ ਮੰਗ ਕੀਤੀ ਹੈ।
ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਸਾਬਕਾ ਮੰਤਰੀ ਅਤੇ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਘਰੇਲੂ ਬਿਜਲੀ ਦਰਾਂ ਵਿਚ 2ਥ17 ਫੀਸਦੀ ਪ੍ਰਤੀ ਯੂਨਿਟ ਦੇ ਕੀਤੇ ਤਾਜ਼ਾ ਵਾਧੇ ਅਤੇ ਪੱਕੇ ਖਰਚਿਆਂ ਵਿਚ 10 ਰੁਪਏ ਪ੍ਰਤੀ ਕਿਲੋਵਾਟ ਦੇ ਵਾਧੇ ਨਾਲ  ਆਮ ਆਦਮੀ ਦਾ ਲੱਕ ਟੁੱਟ ਜਾਵੇਗਾ। ਜਦੋਂ ਦੀ ਕਾਂਗਰਸ ਸਰਕਾਰ ਬਣੀ ਹੈ, ਬਿਜਲੀ ਦਰਾਂ ਵਿਚ ਕੀਤੇ ਵੱਡੇ ਵਾਧਿਆਂ ਨੇ ਆਮ ਆਦਮੀ ਦਾ ਬੁਰਾ ਹਾਲ ਕਰ ਦਿੱਤਾ ਹੈ। ਉਹਨਾਂ ਕਿਹਾ ਕਿ ਕਾਂਗਰਸ ਸਰਕਾਰ ਨੇ ਉਦਯੋਗਿਕ ਸੈਕਟਰ ਲਈ ਬਿਜਲੀ ਦੀਆਂ ਦਰਾਂ ਵਿਚ 2 ਫੀਸਦੀ ਦਾ ਵਾਧਾ ਕੀਤਾ ਹੈ। ਇਸ ਤੋਂ ਇਲਾਵਾ ਪੱਕੇ ਖਰਚਿਆਂ ਵਿਚ 10 ਤੋਂ 15 ਰੁਪਏ ਪ੍ਰਤੀ ਯੂਨਿਟ ਵਾਧਾ ਕਰਨ ਜਾ ਰਹੀ ਹੈ। ਉਹਨਾਂ ਕਿਹਾ ਕਿ ਇਸ ਤੋਂ ਸਾਬਿਤ ਹੁੰਦਾ ਹੈ ਕਿ ਕਾਂਗਰਸ ਨੇ ਉਦਯੋਗਿਕ ਸੈਕਟਰ ਨੂੰ 5 ਰੁਪਏ ਪ੍ਰਤੀ ਯੂਨਿਟ ਬਿਜਲੀ ਦੇਣ ਦਾ ਵਾਅਦਾ ਕਰਕੇ  ਉਦਯੋਗਪਤੀਆਂ ਨਾਲ ਤਰਕੀਬ ਨਾਲ ਝੂਠ ਬੋਲਿਆ ਅਤੇ ਉਹਨਾਂ ਨੂੰ ਠੱਗਿਆ ਹੈ।
ਸਾਬਕਾ ਮੰਤਰੀ ਨੇ ਕਿਹਾ ਕਿ ਪਿਛਲੇ ਇੱਕ ਸਾਲ ਦੌਰਾਨ ਬਿਜਲੀ ਦਰਾਂ ਵਿਚ ਵਾਰ ਵਾਰ ਕੀਤੇ ਵਾਧਿਆਂ ਸਦਕਾ ਘਰੇਲੂ ਬਿਜਲੀ ਦੀਆਂ ਦਰਾਂ ਵਿਚ 15 ਤੋਂ 18 ਫੀਸਦੀ ਵਾਧਾ ਹੋ ਚੁੱਕਿਆ ਹੈ। ਉਹਨਾਂ ਕਿਹਾ ਕਿ ਪਿਛਲੇ ਸਾਲ ਅਕਤੂਬਰ ਵਿਚ ਸਰਕਾਰ ਨੇ ਘਰੇਲੂ ਬਿਜਲੀ ਦੀਆਂ ਦਰਾਂ ਵਿਚ ਇੱਕੋ ਵਾਰੀ 9 ਤੋਂ 12 ਫੀਸਦੀ ਵਾਧਾ ਕਰ ਦਿੱਤਾ ਸੀ, ਜੋ ਕਿ ਅਪ੍ਰੈਲ 2017 ਤੋਂ ਲਾਗੂ ਹੋ ਗਿਆ ਸੀ।  ਇਸ ਤੋਂ ਇਲਾਵਾ ਪਿਛਲੇ ਸਾਲ ਹੀ ਮਿਉਂਸੀਪਲ ਟੈਕਸ ਦੇ ਬਰਾਬਰ ਬਿਜਲੀ ਬਿਲ ਉੱਤੇ 2 ਫੀਸਦੀ ਟੈਕਸ ਲਗਾ ਦਿੱਤਾ ਗਿਆ ਸੀ। ਪਿਛਲੇ ਮਹੀਨੇ ਬਿਜਲੀ ਡਿਊਟੀ ਵਿਚ ਵੀ 2 ਫੀਸਦੀ ਵਾਧਾ ਕੀਤਾ ਜਾ ਚੁੱਕਿਆ ਹੈ।
ਸ ਮਜੀਠੀਆ ਨੇ ਕਿਹਾ ਕਿ ਸਿਰਫ ਇੰਨਾ ਹੀ ਨਹੀਂ ਹੈ। ਘਰੇਲੂ ਖਪਤਕਾਰਾਂ ਉੱਤੇ ਬਿਜਲੀ ਵਰਤਣ ਲਈ ਪੱਕੇ ਖਰਚੇ ਥੋਪੇ ਜਾ ਰਹੇ ਹਨ, ਭਾਵੇਂ ਉਹ ਬਿਜਲੀ ਵਰਤਣ ਜਾਂ ਨਾ ਵਰਤਣ? ਉਹਨਾਂ ਕਿਹਾ ਕਿ ਦਲਿਤ ਖਪਤਕਾਰਾਂ ਨੂੰ ਬਿਜਲੀ ਦੇ ਮੋਟੇ  ਬਿੱਲ ਤਾਰਨ ਵਾਸਤੇ ਤੰਗ ਅਤੇ ਪਰੇਸ਼ਾਨ ਕੀਤਾ ਜਾ ਰਿਹਾ ਹੈ, ਕਿਉਂਕਿ ਦਲਿਤਾਂ ਨੂੰ ਦਿੱਤੀ ਗਈ ਅੰਸ਼ਿਕ ਮੁਫਤ ਬਿਜਲੀ ਦੀ ਸਹੂਲਤ ਵਾਪਸ ਲੈ ਲਈ ਗਈ ਹੈ।
ਉਦਯੋਗਿਕ ਸੈਕਟਰ ਬਾਰੇ ਬੋਲਦਿਆਂ ਅਕਾਲੀ ਆਗੂ ਨੇ ਕਿਹਾ ਕਿ ਇਸ ਤਰ•ਾਂ ਲੱਗਦਾ ਹੈ ਕਿ ਕਾਂਗਰਸ ਸਰਕਾਰ ਲਈ ਕੁੱਝ ਵੀ ਪਵਿੱਤਰ ਨਹੀਂ ਹੈ। ਉਹਨਾਂ ਕਿਹਾ ਕਿ ਇਹ ਕੈਬਨਿਟ ਦੇ ਫੈਸਲਿਆਂ ਅਤੇ ਵਿਧਾਨ ਸਭਾ ਵਿਚ ਕੀਤੇ ਐਲਾਨਾਂ ਤੋਂ ਮੁਕਰ ਚੁੱਕੀ ਹੈ। ਇਹ ਸਰਕਾਰ ਉਦਯੋਗਿਕ ਸੈਕਟਰ ਨੂੰ 5 ਰੁਪਏ ਪ੍ਰਤੀ ਯੂਨਿਟ ਬਿਜਲੀ ਦੇਣ ਵਿਚ ਪੂਰੀ ਤਰ•ਾਂ ਨਾਕਾਮ ਹੋ ਚੁੱਕੀ ਹੈ। ਇਹ ਲਗਾਤਾਰ ਬਿਜਲੀ ਦਰਾਂ ਅਤੇ ਪੱਕੇ ਖਰਚਿਆਂ ਵਿਚ ਵਾਧਾ ਕਰੀ ਜਾਂਦੀ ਹੈ, ਜਿਸ ਨਾਲ ਪਹਿਲਾਂ ਹੀ ਚੁਣੌਤੀਪੂਰਨ ਹਾਲਾਤਾਂ ਵਿਚੋਂ ਲੰਘ ਰਹੇ ਛੋਟੇ ਉਦਯੋਗ ਖਤਮ ਹੋ ਜਾਣਗੇ।
ਸ ਮਜੀਠੀਆ ਨੇ ਕਿਹਾ ਕਿ 4 ਨਵੇਂ ਟੈਕਸ ਲੱਗਣ ਮਗਰੋਂ ਆਉਣ ਵਾਲੇ ਮਹੀਨਿਆਂ ਵਿਚ ਬਿਜਲੀ ਦਰਾਂ ਵਿਚ ਹੋਰ ਵਾਧਾ ਹੋਣ ਦੀ ਸੰਭਾਵਨਾ ਹੈ। ਉਹਨਾਂ ਕਿਹਾ ਕਿ ਬਜਟ ਸੈਸ਼ਨ ਦੇ ਅਖੀਰ ਵਿਚ ਚੁੱਪ ਚੁਪੀਤੇ ਪਾਸ ਕੀਤੇ ਪੰਜਾਬ ਸੋਸ਼ਲ ਸਕਿਊਰਿਟੀ ਬਿਲ 2018 ਨੇ ਮਾਸਿਕ ਬਿਜਲੀ ਬਿਲਾਂ ਉੱਤੇ 5 ਫੀਸਦੀ ਸਰਚਾਰਜ ਲਗਾ ਦਿੱਤਾ ਹੈ। ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਪੰਜਾਬ ਸੋਸ਼ਲ ਸਕਿਊਰਿਟੀ ਬਿਲ 2018  ਨਾਲ  ਪੈਟਰੋਲ ਅਤੇ ਡੀਜ਼ਲ ਉੱਤੇ 2 ਫੀਸਦੀ ਸਰਚਾਰਜ ਲੱਗੇਗਾ, ਨਵੇਂ ਵਾਹਨ ਦੀ ਕੀਮਤ ਦਾ ਇੱਕ ਫੀਸਦੀ ਸਰਚਾਰਜ ਲੱਗੇਗਾ ਅਤੇ ਐਕਸਾਈਜ਼ ਡਿਊਟੀ ਵਿਚ 10 ਫੀਸਦੀ ਵਾਧਾ ਹੋਵੇਗਾ। ਇਸ ਤੋਂ ਇਲਾਵਾ ਸ਼ਰਾਬ ਅਤੇ ਅਹਾਤਿਆਂ ਦੀ ਲਾਇਸੰਸ ਫੀਸ ਵਿਚ ਵੀ ਵਾਧਾ ਹੋਵੇਗਾ।
ਅਕਾਲੀ ਆਗੂ ਨੇ ਕਿਹਾ ਕਿ ਅਕਾਲੀ ਦਲ ਆਮ ਆਦਮੀ ਦਾ ਲੱਕ ਤੋੜਣ ਵਾਲੇ ਇਹਨਾਂ ਸਾਰੇ ਟੈਕਸਾਂ ਖ਼ਿਲਾਫ ਲੜਾਈ ਲੜੇਗਾ ਅਤੇ ਜਲਦੀ ਹੀ ਇਸ ਸੰਬੰਧੀ ਇਕ ਅੰਦੋਲਨ ਵਿੱਢੇਗਾ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 11, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 11 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

by Ranjit Singh
November 11, 2026
0

IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ - 18 ਕਰੋੜ ਰੁਪਏ ਵਿੱਚ...

Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

by Ranjit Singh
November 11, 2026
0

Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ ਚੰਡੀਗੜ੍ਹ, 11 ਨਵੰਬਰ...

Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

by Ranjit Singh
November 11, 2026
0

Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਸਰਕਾਰ ਵੱਲੋਂ 79 ਨਾਇਬ ਤਹਿਸੀਲਦਾਰਾਂ ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 11, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 11 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

National: AISA Leader ਨੇਹਾ ਬੋਰਾ ਨੂੰ ਰਿਹਾਅ, ਅਭਿਜੀਤ ਦੀਪਕੇ ਗ੍ਰਿਫ਼ਤਾਰ

National: AISA Leader ਨੇਹਾ ਬੋਰਾ ਨੂੰ ਰਿਹਾਅ, ਅਭਿਜੀਤ ਦੀਪਕੇ ਗ੍ਰਿਫ਼ਤਾਰ

by Ranjit Singh
4 weeks ago
0

National: AISA Leader ਨੇਹਾ ਬੋਰਾ ਨੂੰ ਰਿਹਾਅ, ਅਭਿਜੀਤ ਦੀਪਕੇ ਗ੍ਰਿਫ਼ਤਾਰ ਨਵੀਂ ਦਿੱਲੀ, 17 ਅਕਤੂਬਰ (ਵਿਸ਼ਵ ਵਾਰਤਾ): ਦਿੱਲੀ ਪੁਲਿਸ ਨੇ ਸ਼ਨੀਵਾਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 