ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ਿਆਂ ਤੋਂ ਛੁਟਕਾਰਾ ਦਿਵਾਉਣ ਲਈ ਪੰਜਾਬ ਸਰਕਾਰ ਜਾਰੀ ਕੀਤਾ ਵਟਸਐਪ ਨੰਬਰ
ਦੇਖੋ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਪ੍ਰੈੱਸ ਕਾਨਫਰੰਸ
ਚੰਡੀਗੜ੍ਹ 13 ਅਕਤੂਬਰ(ਵਿਸ਼ਵ ਵਾਰਤਾ)- ਪੰਜਾਬ ਵਿੱਚ ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ਿਆਂ ਤੋਂ ਛੁਟਕਾਰਾ ਦਿਵਾਉਣ ਲਈ ਪੰਜਾਬ ਸਰਕਾਰ ਨੇ ਵਟਸਐਪ ਨੰਬਰ ਜਾਰੀ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਜੇਕਰ ਪੰਚਾਇਤੀ ਜ਼ਮੀਨਾਂ ਤੇ ਨਾਜਾਇਜ਼ ਕਬਜ਼ਿਆਂ ਸੰਬੰਧੀ ਕਿਸੇ ਕੋਲ ਕੋਈ ਵੀ ਜਾਣਕਾਰੀ ਹੈ ਤਾਂ ਉਹ ਵਟਸਐਪ ਨੰਬਰ 9115116262 ਤੇ ਕਾੱਲ ਜਾਂ ਐਸਐਮਐਸ ਭੇਜ ਸਕਦਾ ਹੈ।