ਮਹਿਲਾ ਏਸ਼ੀਆ ਕੱਪ ਫਾਈਨਲ
ਭਾਰਤ ਨੇ ਸ਼੍ਰੀਲੰਕਾ ਨੂੰ 8 ਵਿਕਟਾਂ ਨਾਲ ਦਿੱਤੀ ਮਾਤ
ਚੰਡੀਗੜ੍ਹ 15 ਅਕਤੂਬਰ(ਵਿਸ਼ਵ ਵਾਰਤਾ)- ਸਿਲਹਟ ਇੰਟਰਨੈਸ਼ਨਲ ਕ੍ਰਿਕੇਟ ਸਟੇਡੀਅਮ ਬੰਗਲਾਦੇਸ਼ ਵਿਖੇ ਖੇਡੇ ਗਏ ਮਹਿਲਾ ਏਸ਼ੀਆ ਕੱਪ ਦੇ ਫਾਈਨਲ ਵਿੱਚ ਭਾਰਤੀ ਟੀਮ ਨੇ ਸ਼੍ਰੀਲੰਕਾ ਨੂੰ 8 ਵਿਕਟਾਂ ਨਾਲ ਹਰਾ ਕੇ ਏਸ਼ੀਆ ਕੱਪ ਆਪਣੇ ਨਾਮ ਕਰ ਲਿਆ ਹੈ। ਪਹਿਲਾਂ ਬੱਲੇਬਾਜੀ ਕਰਦੇ ਹੋਏ ਸ਼੍ਰੀਲੰਕਾ ਦੀ ਟੀਮ ਨੇ 20 ਓਵਰਾਂ ਵਿੱਚ 65 ਦੌੜਾਂ ਬਣਾਈਆਂ ਸੀ। ਜਿਸਦਾ ਪਿੱਛਾ ਕਰਦੇ ਹੋਏ ਭਾਰਤੀ ਟੀਮ ਨੇ 8.3 ਓਵਰਾਂ ਵਿੱਚ 2 ਵਿਕਟਾਂ ਦੇ ਨੁਕਸਾਨ ਤੇ ਟੀਚਾ ਹਾਸਲ ਕਰ ਲਿਆ।
https://www.bcci.tv/events/86/asia-cup-womens-2022/match/691/final