ਮਨੀਸ਼ ਸਿਸੋਦੀਆ ਕੋਲੋਂ ਸੀਬੀਆਈ ਦੀ ਪੁੱਛਗਿੱਛ ਨੂੰ ਲੈ ਕੇ ਅਰਵਿੰਦ ਕੇਜਰੀਵਾਲ ਦਾ ਵੱਡਾ ਬਿਆਨ
ਗੁਜਰਾਤ ਦੇ ਨਤੀਜੇ 8 ਦਸੰਬਰ ਨੂੰ ਆਉਣਗੇ,ਇਹ ਲੋਕ ਉਦੋਂ ਤੱਕ ਮਨੀਸ਼ ਨੂੰ ਜੇਲ੍ਹ ਵਿੱਚ ਰੱਖਣਗੇ- ਅਰਵਿੰਦ ਕੇਜਰੀਵਾਲ
ਦਿੱਲੀ 17 ਅਕਤੂਬਰ(ਵਿਸ਼ਵ ਵਾਰਤਾ)- ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਅੱਜ ਸੀਬੀਆਈ ਨੇ ਦਿੱਲੀ ਦੇ ਸ਼ਰਾਬ ਘੁਟਾੇ ਮਾਮਲੇ ਵਿੱਚ ਪੁੱਛਗਿੱਛ ਲਈ ਬੁਲਾਇਆ ਹੈ। ਇਸ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਹਨਾਂ ਨੇ ਮਨੀਸ਼ ਸਿਸੋਦੀਆ ਦੀ ਗ੍ਰਿਫਤਾਰੀ ਦਾ ਸ਼ੱਕ ਜਾਹਿਰ ਕੀਤਾ ਹੈ। ਕੇਜਰੀਵਾਲ ਨੇ ਟਵੀਟ ਕਰਦਿਆਂ ਲਿਖਿਆ ਕਿ ”ਗੁਜਰਾਤ ਦੇ ਨਤੀਜੇ 8 ਦਸੰਬਰ ਨੂੰ ਆਉਣਗੇ। ਇਹ ਲੋਕ ਉਦੋਂ ਤੱਕ ਮਨੀਸ਼ ਨੂੰ ਜੇਲ੍ਹ ਵਿੱਚ ਰੱਖਣਗੇ। ਤਾਂ ਕਿ ਮਨੀਸ਼ ਗੁਜਰਾਤ ਚੋਣਾਂ ਵਿੱਚ ਪ੍ਰਚਾਰ ਲਈ ਨਾ ਜਾਣ।“
8 दिसंबर को गुजरात के नतीजे आयेंगे। ये लोग तब तक मनीष को जेल में रखेंगे। ताकि मनीष गुजरात चुनाव में प्रचार के लिए ना जा पायें।
— Arvind Kejriwal (@ArvindKejriwal) October 17, 2022