ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲਾ
ਸਿੱਧੂ ਦੀ ਰੇਕੀ ਕਰਨ ਦੇ ਮਾਮਲੇ ਵਿੱਚ ਅਦਾਲਤ ਨੇ ਸਿੱਧੂ ਦੇ ਗੁਆਂਢੀ ਜਗਤਾਰ ਸਿੰਘ ਦੇ ਰਿਮਾਂਡ ਵਿੱਚ ਕੀਤਾ ਵਾਧਾ
ਚੰਡੀਗੜ੍ਹ 18 ਅਕਤੂਬਰ (ਵਿਸ਼ਵ ਵਾਰਤਾ)-ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕਾਂਡ ਮਾਮਲੇ ਵਿੱਚ ਗ੍ਰਿਫਤਾਰ ਕੀਤੇ ਗਏ ਸਿੱਧੂ ਮੂਸੇਵਾਲਾ ਦੇ ਗੁਆਂਢੀ ਜਗਤਾਰ ਸਿੰਘ ਦੀ ਅੱਜ ਮਾਨਸਾ ਅਦਾਲਤ ਵਿੱਚ ਪੇਸ਼ੀ ਹੋਈ ਹੈ। ਜਿਸ ਤੋੋਂ ਬਾਅਦ ਅਦਾਲਤ ਨੇ ਉਸਦੇ ਰਿਮਾਂਡ ਵਿੱਚ 2 ਦਿਨਾਂ ਦਾ ਹੋਰ ਵਾਧਾ ਕਰ ਦਿੱਤਾ ਹੈ। ਦੱਸ ਦਈਏ ਕਿ ਜਗਤਾਰ ਸਿੰਘ ਨੂੰ ਅੰਮ੍ਰਿਤਸਰ ਏਅਰਪੋਰਟ ਤੋਂ ਦੁਬਈ ਭੱਜਣ ਦੀ ਕੋਸ਼ਿਸ਼ ਕਰਦੇ ਹੋਏ ਇਮੀਗ੍ਰੇਸ਼ਨ ਨੇ ਫੜ ਕੇ ਪੁਲਿਸ ਦੇ ਹਵਾਲੇ ਕਰ ਦਿੱਤਾ ਸੀ। ਇਸ ਦੇ ਨਾਲ ਹੀ ਇਹ ਵੀ ਦੱਸ ਦਈਏ ਕਿ ਜਗਤਾਰ ਅਤੇ ਉਸਦੇ ਭਰਾ ਅਵਤਾਰ ਤੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਸਿੱਧੂ ਦੀ ਰੇਕੀ ਕਰਨ ਅਤੇ ਇਸ ਦੀ ਜਾਣਕਾਰੀ ਸਿੱਧੂ ਦੇ ਕਾਤਲਾਂ ਨਾਲ ਸਾਂਝੀ ਕਰਨ ਦੇ ਇਲਜ਼ਾਮ ਲਗਾਏ ਸਨ। ਜਿਸ ਤੇ ਇਹਨਾਂ ਦੋਵਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ।























