ਮਾਨਸਾ ਪੁਲਿਸ ਦੀ ਹਿਰਾਸਤ ਵਿੱਚੋਂ ਫਰਾਰ ਹੋਏ ਗੈਂਗਸਟਰ ਦੀਪਕ ਟੀਨੂੰ ਦੀ ਮਹਿਲਾ ਮਿੱਤਰ ਨੂੰ ਅਦਾਲਤ ਨੇ ਭੇਜਿਆ ਨਿਆਂਇਕ ਹਿਰਾਸਤ ‘ਚ
ਚੰਡੀਗੜ੍ਹ 18 ਅਕਤੂਬਰ (ਵਿਸ਼ਵ ਵਾਰਤਾ) – ਮਾਨਸਾ ਪੁਲਿਸ ਦੀ ਹਿਰਾਸਤ ਵਿੱਚੋਂ ਗ੍ਰਿਫਤਾਰ ਹੋਏ ਗੈਂਗਸਟਰ ਦੀਪਕ ਟੀਨੂੰ ਦੇ ਮਾਮਲੇ ਵਿੱਚ ਮੁੰਬਈ ਤੋਂ ਗ੍ਰਿਫਤਾਰ ਕੀਤੀ ਗਈ ਟੀਨੂੰ ਦੀ ਗਰਲਫ੍ਰੈਂਡ ਜਤਿੰਦਰ ਕੌਰ ਦੀ ਅੱਜ ਮਾਨਸਾ ਅਦਾਲਤ ਵਿੱਚ ਪੇਸ਼ੀ ਹੋਈ ਹੈ। ਜਿਸ ਤੋਂ ਬਾਅਦ ਉਸਨੂੰ ਅਦਾਲਤ ਨੇ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਇਸ ਦੇ ਨਾਲ ਹੀ ਦੱਸ ਦਈਏ ਕਿ ਜਤਿੰਦਰ ਕੌਰ ਨੂੰ ਪੁਲਿਸ ਨੇ ਉਸ ਸਮੇਂ ਗ੍ਰਿਫਤਾਰ ਕਰ ਲਿਆ ਸੀ ਜਦੋਂ ਉਹ ਮਾਲਦੀਵ ਭੱਜਣ ਦੀ ਫਿਰਾਕ ਵਿੱਚ ਸੀ।