
ਚੰਡੀਗੜ੍ਹ, 21 ਅਪ੍ਰੈਲ (ਵਿਸ਼ਵ ਵਾਰਤਾ) – ਪੰਜਾਬ ਕੈਬਨਿਟ ਦਾ ਅੱਜ ਵਿਸਥਾਰ ਹੋ ਗਿਆ| ਰਾਜ ਭਵਨ ਵਿਖੇ ਪੰਜਾਬ ਦੇ ਰਾਜਪਾਲ ਸ੍ਰੀ ਵੀ.ਪੀ ਸਿੰਘ ਬਦਨੌਰ ਨੇ ਅੱਜ ਸਭ ਤੋਂ ਪਹਿਲਾਂ ਵਿਧਾਇਕ ਓ.ਪੀ ਸੋਨੀ ਨੂੰ ਅਹੁਦਾ ਅਤੇ ਭੇਦ ਗੁਪਤ ਰੱਖਣ ਦੀ ਸਹੁੰ ਚੁੱਕਾਈ
ਇਸ ਤੋਂ ਬਾਅਦ ਰਾਣਾ ਗੁਰਮੀਤ ਸਿੰਘ ਸੋਢੀ, ਫਿਰ ਅਰੁਣਾ ਚੌਧਰੀ, ਮੈਡਮ ਰਜ਼ੀਆ ਸੁਲਤਾਨਾ, ਸੁਖਜਿੰਦਰ ਸਿੰਘ ਰੰਧਾਵਾ, ਗੁਰਪ੍ਰੀਤ ਸਿੰਘ ਕਾਂਗੜ, ਸੁਖਬਿੰਦਰ ਸੁੱਖ ਸਰਕਾਰੀਆ, ਬਲਬੀਰ ਸਿੰਘ ਸਿੱਧੂ ਅਤੇ ਵਿਜੇਇੰਦਰ ਸਿੰਗਲਾ, ਸੁੰਦਰ ਸ਼ਿਆਮ ਅਰੋੜਾ ਅਤੇ ਅੰਤ ਵਿਚ ਭਾਰਤ ਭੂਸ਼ਣ ਆਸ਼ੂ ਨੇ ਸਹੁੰ ਚੁੱਕੀ| ਇਨ੍ਹਾਂ ਸਾਰੇ ਆਗੂਆਂ ਨੇ ਪੰਜਾਬੀ ਵਿਚ ਸਹੁੰ ਚੁੱਕੀ|
ਇਸ ਮੌਕੇ ਹੋਰਨਾਂ ਤੋਂ ਇਲਾਵਾ ਨਵਜੋਤ ਸਿੱਧੂ, ਬ੍ਰਹਮ ਮਹਿੰਦਰਾ, ਤ੍ਰਿਪਤਾ ਬਾਜਵਾ, ਮਨਪ੍ਰੀਤ ਸਿੰਘ ਬਾਦਲ, ਮੁੱਖ ਮੰਤਰੀ ਦੇ ਸਲਾਹਕਾਰ ਸ. ਭਰਤਇੰਦਰ ਸਿੰਘ ਚਹਿਲ, ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਚਰਨਜੀਤ ਸਿੰਘ ਚੰਨੀ, ਕਾਂਗਰਸ ਪਾਰਟੀ ਦੇ ਪ੍ਰਧਾਨ ਸੁਨੀਲ ਜਾਖੜ, ਪੰਜਾਬ ਦੇ ਕਾਂਗਰਸ ਮਾਮਲਿਆਂ ਦੇ ਇੰਚਾਰਜ ਆਸ਼ਾ ਕੁਮਾਰੀ, ਤੇਜਿੰਦਰ ਸਿੰਘ ਬਿੱਟੂ ਅਤੇ ਹੋਰ ਬਹੁਤ ਸਾਰੇ ਉਚ ਅਧਿਕਾਰੀਆਂ ਤੋਂ ਇਲਾਵਾ ਮੰਤਰੀਆਂ ਦੇ ਪਰਿਵਾਰਕ ਮੈਂਬਰ ਮੌਜੂਦ ਸਨ
Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ
Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ ਚੰਡੀਗੜ੍ਹ, 11 ਨਵੰਬਰ 2026 (ਵਿਸ਼ਵ ਵਾਰਤਾ): ਇਨਫੋਰਸਮੈਂਟ ਡਾਇਰੈਕਟੋਰੇਟ...





















