ਮੁੱਖ ਮੰਤਰੀ ਭਗਵੰਤ ਮਾਨ ਨੇ ਵਿਜੀਲੈਂਸ ਦੇ ਏਆਈਜੀ ਮਨਮੋਹਨ ਕੁਮਾਰ ਨਾਲ ਕੀਤੀ ਮੁਲਾਕਾਤ
ਚੰਡੀਗੜ੍ਹ 19 ਅਕਤੂਬਰ(ਵਿਸ਼ਵ ਵਾਰਤਾ)-:-ਸਾਬਕਾ ਮੰਤਰੀ ਵੱਲੋਂ 50 ਲੱਖ ਰੁਪਏ ਦੀ ਰਿਸ਼ਵਤ ਦੇਣ ਦੇ ਮਾਮਲੇ ਵਿੱਚ ਰਿਸ਼ਵਤ ਨੂੰ ਠੁਕਰਾ ਕੇਕਾਨੂੰਨ ਦਾ ਸਾਥ ਦੇਣ ਵਾਲੇ ਏਆਈਜੀ ਮਨਮੋਹਨ ਸ਼ਰਮਾ ਨੂੰ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ ਰਿਹਾਇਸ਼ ਤੇ ਬੁਲਾ ਮੁਲਾਕਾਤ ਕੀਤੀ। ਇਸ ਮੌਕੇ ਚੀਫ ਸੈਕਟਰੀ ਵਿਜੇ ਕੁਮਾਰ ਜੰਜੂਆ ਤੋਂ ਇਲਾਵਾ ਵਿਜੀਲੈਂਸ ਦੇ ਚੀਫ ਵਰਿੰਦਰ ਕੁਮਾਰ ਵੀ ਹਾਜ਼ਰ ਸਨ ।ਦੱਸਣਯੋਗ ਹੈ ਕਿ ਕਾਂਗਰਸ ਦੇ ਕਾਰਜਕਾਲ ਦੌਰਾਨ ਮੰਤਰੀ ਰਹੇ ਸੁੰਦਰ ਸ਼ਾਮ ਅਰੋੜਾ ਨੂੰ ਗ੍ਰਿਫਤਾਰ ਕਰਵਾਉਣ ਵਾਲੇ ਏਆਈਜੀ ਮਨਮੋਹਨ ਸਿੰਘ ਜਿਨ੍ਹਾਂ ਨੇ ਪੰਜਾਹ ਲੱਖ ਦੀ ਰਿਸ਼ਵਤ ਲੈਣ ਦੀ ਥਾਂ ਸਗੋਂ ਸਾਬਕਾ ਮੰਤਰੀ ਅਰੋੜਾ ਨੂੰ ਰੰਗੇ ਹੱਥੀਂ ਗ੍ਰਿਫ਼ਤਾਰ ਕਰਵਾਇਆ ਸੀ।
ਇਸ ਸਮੇਂ ਮੁੱਖ ਮੰਤਰੀ ਨੇ ਕਿਹਾ ਕਿ ਇਹੋ ਜਿਹੇ ਅਫ਼ਸਰਾਂ ਦੀ ਪੰਜਾਬ ਨੂੰ ਸਖ਼ਤ ਲੋੜ ਹੈ । ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਿਜੀਲੈਂਸ ਵਿਭਾਗ ਨੂੰ ਆਜ਼ਾਦ ਤੌਰ ਤੇ ਕੰਮ ਕਰਨ ਲਈ ਹੁਕਮ ਦਿੱਤੇ ਹਨ ।