ਵਿਜੀਲੈਂਸ ਅਧਿਕਾਰੀ ਨੂੰ ਰਿਸ਼ਵਤ ਦੇਣ ਦੇ ਮਾਮਲੇ ਵਿੱਚ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਅਦਾਲਤ ਨੇ ਭੇਜਿਆ ਨਿਆਂਇਕ ਹਿਰਾਸਤ ‘ਚ
ਚੰਡੀਗੜ੍ਹ 19 ਅਕਤੂਬਰ(ਵਿਸ਼ਵ ਵਾਰਤਾ)- ਵਿਜੀਲੈਂਸ ਦੇ ਸੀਨੀਅਰ ਅਧਿਕਾਰੀ ਨੂੰ ਰਿਸ਼ਵਤ ਦੇਣ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤੇ ਗਏ ਸਾਬਕਾ ਕਾਂਗਰਸੀ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਅੱਜ ਵਿਜੀਲੈਂਸ ਵੱਲੋਂ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਾਣਕਾਰੀ ਅਨੁਸਾਰ ਵਿਜੀਲੈਂਸ ਨੇ ਅਦਾਲਤ ਵਿੱਚ ਅਰੋੜਾ ਦੇ ਹੋਰ ਰਿਮਾਂਡ ਦੀ ਮੰਗ ਕੀਤੀ ਸੀ, ਪਰ ਅਦਾਲਤ ਨੇ ਉਹਨਾਂ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ।























