ਜ਼ਿਲ੍ਹਾ ਕਾਨੂੰਨੀ ਸੇਵਾਵਾਂ ਦੇ ਸਕੱਤਰ ਸੀ ਜੇ ਐਮ ਅਸ਼ੀਸ ਬਾਂਸਲ ਵੱਲੋਂ ਕੌਮੀ ਲੋਕ ਅਦਾਲਤ ਸਬੰਧੀ ਡੀ.ਐਸ.ਪੀ (ਟ੍ਰੈਫਿਕ) ਅਤੇ ਪਾਵਰਕਾਮ ਅਧਿਕਾਰੀਆਂ ਨਾਲ ਮੀਟਿੰਗ
ਨਵਾਂਸ਼ਹਿਰ, 20ਅਕਤੂਬਰ(ਵਿਸ਼ਵ ਵਾਰਤਾ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਦੇ ਸਕੱਤਰ, ਸੀ ਜੇ ਐਮ ਅਸ਼ੀਸ ਕੁਮਾਰ ਬਾਂਸਲ ਵੱਲੋਂ ਬੀਤੇ ਦਿਨ ਡੀ ਐਸ ਪੀ (ਟ੍ਰੈਫ਼ਿਕ) ਮਾਧਵੀ ਸ਼ਰਮਾ ਅਤੇ ਪਾਵਰਕਾਮ ਦੇ ਕਾਰਜਕਾਰੀ ਇੰਜੀਨੀਅਰ ਨਿਤਿਨ ਜਸਵਾਲ ਨਾਲ ਜ਼ਿਲ੍ਹੇ ਵਿੱਚ 12 ਨਵੰਬਰ ਨੂੰ ਲੱਗ ਰਹੀ ਕੌਮੀ ਲੋਕ ਅਦਾਲਤ ਦੇ ਸਬੰਧ ਵਿੱਚ ਮੀਟਿੰਗ ਕੀਤੀ ਗਈ।
ਉਨ੍ਹਾਂ ਦੱਸਿਆ ਕਿ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ ਨਗਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਦੇ ਚੇਅਰਮੈਨ ਕੰਵਲਜੀਤ ਸਿੰਘ ਬਾਜਵਾ ਦੀ ਅਗਵਾਈ ਹੇਠ ਜ਼ਿਲ੍ਹੇ ਵਿੱਚ ਅਦਾਲਤੀ ਤੇ ਪ੍ਰੀ-ਲਿਟੀਗੇਟਿਵ ਪੜਾਅ ’ਤੇ ਆਏ ਰਾਜੀਨਾਮਾ ਹੋਣ ਯੋਗ ਕੇਸਾਂ ਦਾ ਆਪਸੀ ਸਹਿਮਤੀ ਨਾਲ ਨਿਪਟਾਰਾ ਕਰਨ ਲਈ 12 ਨਵੰਬਰ, 2022 ਨੂੰ ਕੌਮੀ ਲੋਕ ਅਦਾਲਤ ਲਗਾਈ ਜਾਵੇਗੀ। ਉਨਾਂ ਦੱਸਿਆ ਕਿ ਇਸ ਕੌਮੀ ਲੋਕ ਅਦਾਲਤ ਵਿੱਚ ਬਿਜਲੀ ਵਿਭਾਗ ਨਾਲ ਸਬੰਧਿਤ ਕੇਸ , ਟ੍ਰੈਫਿਕ ਚਲਾਨ, ਬੈਕਾਂ ਲੋਨ ਨਾਲ ਸਬੰਧਤ ਕੇਸ, ਬੀ.ਐਸ.ਐਨ.ਐਲ ਦੇ ਕੇਸਾਂ, ਬੀਮਾ ਕੰਪਨੀ ਦੇ ਨਾਲ ਸਬੰਧਤ ਕੇਸ, ਪਾਣੀ ਦੇ ਬਿੱਲ ਦੇ ਕੇਸ, ਚੈਂਕ ਬਾੳੂਂਸ ਨਾਲ ਸਬੰਧਿਤ ਕੇਸ, ਮੋਟਰ ਐਕਸੀਡੈਟ ਕਲੇਮ ਟਿ੍ਰਬਿਊਨਲ ਨਾਲ ਸਬੰਧਿਤ ਕੇਸ, ਵਿਵਾਹਿਤ ਝਗੜੇ , ਲੇਬਰ ਝਗੜੇ, ਬਿਜਲੀ ਦੇ ਬਿੱਲ ਦੇ ਕੇਸ ਅਤੇ ਹੋਰ ਕੇਸਾਂ ਦੀ ਸੁਣਵਾਈ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਲੋਕ ਅਦਾਲਤ ਵਿੱਚ ਕੇਸ ਲਗਾਉਣ ਲਈ ਜੇਕਰ ਕੋਈ ਪ੍ਰੇਸ਼ਾਨੀ ਆਉਦੀ ਹੈ ਤਾਂ ਦਫਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ। ਉਨਾਂ ਦੱਸਿਆ ਕਿ ਲੋਕ ਅਦਾਲਤਾਂ ਦੇ ਫੈਸਲੇ ਨੂੰ ਦੀਵਾਨੀ ਅਦਾਲਤ ਦੀ ਡਿਕਰੀ ਦੀ ਮਾਨਤਾ ਪ੍ਰਾਪਤ ਹੈ ਅਤੇ ਫੈਸਲੇ ਦੇ ਖਿਲਾਫ ਕੋਈ ਅਪੀਲ ਨਹੀ ਹੋ ਸਕਦੀ। ਇਸ ਤੋਂ ਇਲਾਵਾ ਉਨ੍ਹਾਂ ਨੇ ਮੀਟਿੰਗ ਵਿੱਚ ਮੌਜੂਦ ਅਧਿਕਾਰੀਆ ਨੂੰ ਕਿਹਾ ਕਿ ਉਹ ਟ੍ਰੈਫਿਕ ਚਲਾਨ ਅਤੇ ਬਿਜਲੀ ਵਿਭਾਗ ਨਾਲ ਸਬੰਧਿਤ ਕੇਸ ਇਸ ਕੌਮੀ ਨੈਸ਼ਨਲ ਲੋਕ ਅਦਾਲਤ ਵਿਚ ਵੱਧ ਤੋਂ ਵੱਧ ਲਗਾਉਣ ਤਾਂ ਜੋ ਉਨ੍ਹਾਂ ਦਾ ਫੌਰਨ ਅਤੇ ਯੋਗ ਨਿਪਟਾਰਾਂ ਕੀਤਾ ਜਾ ਸਕਦਾ ਹੈ ਅਤੇ ਆਮ ਲੋਕਾਂ ਨੂੰ ਇਸ ਕੌਮੀ ਲੋਕ ਅਦਾਲਤ ਦੇ ਬਾਰੇ ਵੱਧ ਤੋ ਵੱਧ ਜਾਗਰੂਕਤ ਕੀਤਾ ਜਾਵੇ।























