ਸਰਕਾਰੀ ਸਕੂਲ ਵਿੱਚੋਂ ਮਿਲੀਆਂ ਸ਼ਰਾਬ ਦੀਆਂ 50 ਤੋਂ ਵੱਧ ਪੇਟੀਆਂ, ਹੈੱਡ ਮਾਸਟਰ ਖਿਲਾਫ ਹੋਈ ਕਾਰਵਾਈ
ਚੰਡੀਗੜ੍ਹ 20 ਅਕਤੂਬਰ(ਵਿਸ਼ਵ ਵਾਰਤਾ)- ਉੱਤਰ ਪ੍ਰਦੇਸ਼ ਦੇ ਕੁਸ਼ੀਨਗਰ ਦੇ ਤਾਮੁਖੀ ਰਾਜ ਥਾਣੇ ਅਧੀਨ ਪੈਂਦੇ ਅੱਪਰ ਪ੍ਰਾਇਮਰੀ ਸਕੂਲ ਦੇ ਇੱਕ ਕਮਰੇ ਵਿੱਚੋਂ ਭਾਰੀ ਮਾਤਰਾ ਵਿੱਚ ਅੰਗਰੇਜ਼ੀ ਸ਼ਰਾਬ ਬਰਾਮਦ ਹੋਈ ਹੈ। ਇਸ ਨਾਲ ਜੁੜਿਆ ਇੱਕ ਵੀਡੀਓ ਸਾਹਮਣੇ ਆਇਆ ਹੈ। ਇਸ ਵਿੱਚ ਦੇਖਿਆ ਜਾ ਰਿਹਾ ਹੈ ਕਿ ਸਰਕਾਰੀ ਸਕੂਲ ਦੀ ਰਸੋਈ ਵਿੱਚ ਸ਼ਰਾਬ ਦੀਆਂ ਪੇਟੀਆਂ ਰੱਖੀਆਂ ਹੋਈਆਂ ਹਨ।ਜਿਹਨਾਂ ਦੀ ਗਿਣਤੀ 50 ਤੋਂ ਵੱਧ ਦੱਸ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਜਦੋਂ ਸਕੂਲੀ ਬੱਚੇ ਖੇਡਦੇ ਹੋਏ ਉਸ ਕਮਰੇ ਵਿੱਚ ਗਏ ਤਾਂ ਉਥੇ ਅੰਗਰੇਜ਼ੀ ਸ਼ਰਾਬ ਦੀਆਂ ਬੋਤਲਾਂ ਰੱਖੀਆਂ ਹੋਈਆਂ ਸਨ। ਇਸ ਦੇ ਨਾਲ ਹੀ ਇਹ ਵੀ ਦੱਸ ਦਈਏ ਕਿ ਇਹ ਇਲਾਕਾ ਬਿਹਾਰ ਦੀ ਸਰਹੱਦ ਨਾਲ ਲੱਗਦਾ ਹੈ। ਇਸ ਕਾਰਨ ਇਹ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਇਹ ਸ਼ਰਾਬ ਤਸਕਰਾਂ ਨੇ ਹੀ ਸਕੂਲ ਵਿੱਚ ਰੱਖੀ ਹੋਈ ਸੀ। ਇਸ ਮਾਮਲੇ ਵਿੱਚ ਹੈੱਡਮਾਸਟਰ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।