• Latest
  • Trending
ਮਾਨਸਾ ਦੀ ਅਦਾਲਤ ਵਿੱਚ ਪੇਸ਼ ਹੋਏ ਭਗਵੰਤ ਮਾਨ

ਮਾਨਸਾ ਦੀ ਅਦਾਲਤ ਵਿੱਚ ਪੇਸ਼ ਹੋਏ ਭਗਵੰਤ ਮਾਨ

4 years ago
ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

10 minutes ago
ਭਾਰਤੀ ਮੌਸਮ ਵਿਭਾਗ ਨੇ 20 ਰਾਜਾਂ ਵਿੱਚ ਭਾਰੀ ਮੀਂਹ ਦੀ ਕੀਤੀ ਭਵਿੱਖਬਾਣੀ

ਭਾਰਤੀ ਮੌਸਮ ਵਿਭਾਗ ਨੇ 20 ਰਾਜਾਂ ਵਿੱਚ ਭਾਰੀ ਮੀਂਹ ਦੀ ਕੀਤੀ ਭਵਿੱਖਬਾਣੀ

22 minutes ago
ਮਥੁਰਾ: ਯਮੁਨਾ ਐਕਸਪ੍ਰੈਸਵੇਅ ‘ਤੇ ਚੱਲਦੀ ਬੱਸ ਨੂੰ ਲੱਗੀ ਅੱਗ, 40 ਯਾਤਰੀਆਂ ਦਾ ਬਚਾਅ

ਮਥੁਰਾ: ਯਮੁਨਾ ਐਕਸਪ੍ਰੈਸਵੇਅ ‘ਤੇ ਚੱਲਦੀ ਬੱਸ ਨੂੰ ਲੱਗੀ ਅੱਗ, 40 ਯਾਤਰੀਆਂ ਦਾ ਬਚਾਅ

23 minutes ago
ਦਿੱਲੀ ਦੀ ਹਵਾ ਦੀ ਗੁਣਵੱਤਾ ਵਿੱਚ ਮਾਮੂਲੀ ਸੁਧਾਰ, AQI 349 ਦਰਜ

ਦਿੱਲੀ ਦੀ ਹਵਾ ਦੀ ਗੁਣਵੱਤਾ ਵਿੱਚ ਮਾਮੂਲੀ ਸੁਧਾਰ, AQI 349 ਦਰਜ

24 minutes ago
ਅਸਾਮ ਰਾਈਫਲਜ਼ ਅਤੇ DRI ਨੇ 60 ਕਰੋੜ ਰੁਪਏ ਦੀਆਂ ਮੈਥਾਮਫੇਟਾਮਾਈਨ ਗੋਲੀਆਂ ਕੀਤੀਆਂ ਜ਼ਬਤ; ਇੱਕ ਗ੍ਰਿਫ਼ਤਾਰ

ਅਸਾਮ ਰਾਈਫਲਜ਼ ਅਤੇ DRI ਨੇ 60 ਕਰੋੜ ਰੁਪਏ ਦੀਆਂ ਮੈਥਾਮਫੇਟਾਮਾਈਨ ਗੋਲੀਆਂ ਕੀਤੀਆਂ ਜ਼ਬਤ; ਇੱਕ ਗ੍ਰਿਫ਼ਤਾਰ

25 minutes ago
ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,785 ਘਟਨਾਵਾਂ ਆਈਆਂ ਸਾਹਮਣੇ 

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,785 ਘਟਨਾਵਾਂ ਆਈਆਂ ਸਾਹਮਣੇ 

26 minutes ago
Mahadev online betting ਮਾਮਲੇ ਵਿੱਚ CBI ਵੱਲੋਂ 6 ਰਾਜਾਂ ਵਿੱਚ 33 ਥਾਵਾਂ ‘ਤੇ ਛਾਪੇਮਾਰੀ

Mahadev online betting ਮਾਮਲੇ ਵਿੱਚ CBI ਵੱਲੋਂ 6 ਰਾਜਾਂ ਵਿੱਚ 33 ਥਾਵਾਂ ‘ਤੇ ਛਾਪੇਮਾਰੀ

59 minutes ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
Punjab: ਸਿੱਖਿਆ ਕ੍ਰਾਂਤੀ ਦੀ ਨਵੀਂ ਉਡਾਣ: ਜੰਡ ਸਾਹਿਬ ਦੇ ਸਰਕਾਰੀ ਸਕੂਲ ਨੂੰ ਮਿਲੀ ਅਤਿ-ਆਧੁਨਿਕ ਸਾਇੰਸ ਲੈਬ ਦੀ ਸੌਗਾਤ

Punjab: ਸਿੱਖਿਆ ਕ੍ਰਾਂਤੀ ਦੀ ਨਵੀਂ ਉਡਾਣ: ਜੰਡ ਸਾਹਿਬ ਦੇ ਸਰਕਾਰੀ ਸਕੂਲ ਨੂੰ ਮਿਲੀ ਅਤਿ-ਆਧੁਨਿਕ ਸਾਇੰਸ ਲੈਬ ਦੀ ਸੌਗਾਤ

1 hour ago
U19 Asia Cup Final: ਪੜ੍ਹੋ ਪਾਕਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

U19 Asia Cup Final: ਪੜ੍ਹੋ ਪਾਕਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

2 hours ago
Punjab ਦੇ ਮੁੱਖ ਮੰਤਰੀ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਮੁਕਾਬਲਾ ਲਾਂਚ

Punjab ਦੇ ਮੁੱਖ ਮੰਤਰੀ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਮੁਕਾਬਲਾ ਲਾਂਚ

2 hours ago
National: ਰੇਲਵੇ RAC ਟਿਕਟਾਂ ਦਾ ਨਿਯਮ ਬਦਲਣ ਦੀ ਤਿਆਰੀ ‘ਚ !

National: ਰੇਲਵੇ RAC ਟਿਕਟਾਂ ਦਾ ਨਿਯਮ ਬਦਲਣ ਦੀ ਤਿਆਰੀ ‘ਚ !

3 hours ago
Hindi News
English News
Saturday, November 14, 2026
No Result
View All Result
27 °c
Chandigarh
20 ° Sun
20 ° Mon
20 ° Tue
20 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮਾਨਸਾ ਦੀ ਅਦਾਲਤ ਵਿੱਚ ਪੇਸ਼ ਹੋਏ ਭਗਵੰਤ ਮਾਨ

October 20, 2022
in ਸਿਆਸੀ, ਖਬਰਾਂ, ਪੰਜਾਬ
ਮਾਨਸਾ ਦੀ ਅਦਾਲਤ ਵਿੱਚ ਪੇਸ਼ ਹੋਏ ਭਗਵੰਤ ਮਾਨ
ਹਾਰ ਤੋਂ ਬੁਖਲਾਏ ਕਾਂਗਰਸੀ ਆਗੂ ਲੋਕ ਭਲਾਈ ਲਈ ਕੰਮ ਕਰਨ ਵਾਲਿਆਂ ਵਿਰੁੱਧ ਮਾਣਹਾਨੀ ਦੀ ਕਰ ਰਹੇ ਨੇ ਵਰਤੋਂ: ਮੁੱਖ ਮੰਤਰੀ
ਮਾਨਸਾ, 20 ਅਕਤੂਬਰ(ਵਿਸ਼ਵ ਵਾਰਤਾ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਇਸ ਸਾਲ ਦੇ ਸ਼ੁਰੂ ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਵਿੱਚ ਆਪਣੀ ਕਰਾਰੀ ਹਾਰ ਤੋਂ ਦੁਖੀ ਤੇ ਘਬਰਾਏ ਕਾਂਗਰਸੀ ਆਗੂ ਮਾਣਹਾਨੀ ਨੂੰ ਹੁਣ ਲੋਕ ਭਲਾਈ ਅਤੇ ਸੂਬੇ ਦੀ ਤਰੱਕੀ ਲਈ ਅਣਥੱਕ ਮਿਹਨਤ ਕਰਨ ਵਾਲਿਆਂ ਵਿਰੁੱਧ ਬਦਲਾ ਲੈਣ ਦੇ ਸਾਧਨ ਵਜੋਂ ਵਰਤ ਰਹੇ ਹਨ।
ਇੱਥੇ ਸਥਾਨਕ ਅਦਾਲਤ ਵਿੱਚ ਪੇਸ਼ ਹੋਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਿਹੜੇ ਆਗੂ ਆਪਣੇ ਨਿੱਜੀ ਹਿੱਤਾਂ ਲਈ ਲੋਕਾਂ ਦੇ ਫਤਵੇ ਨਾਲ ਧੋਖਾ ਤੇ ਦਗਾ ਕਰਦੇ ਹਨ, ਉਹ ਹੁਣ ਸਾਡੇ ਵਿਰੁੱਧ ਮਾਣਹਾਨੀ ਦੇ ਕੇਸ ਦਾਇਰ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅਸਲ ਵਿੱਚ ਅਜਿਹੇ ਵਿਅਕਤੀ ਸੂਬਾ ਸਰਕਾਰ ਦੇ ਲੋਕ ਪੱਖੀ ਫੈਸਲੇ ਦੇ ਮੱਦੇਨਜ਼ਰ ਸਰਕਾਰ ਦੀ ਵਧ ਰਹੀ ਮਕਬੂਲੀਅਤ ਤੋਂ ਡਰ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਇਹ ਕੇਸ ਲੋਕਾਂ ਦੀ ਭਲਾਈ ਲਈ ਅਣਥੱਕ ਮਿਹਨਤ ਕਰ ਰਹੀ ਸਾਡੀ ਪਾਰਟੀ ਦੇ ਹੱਕ ਵਿੱਚ ਆਏ ਫੈਸਲੇ ਕਾਰਨ ਰੰਜਿਸ਼ ਵਜੋਂ ਦਾਇਰ ਕੀਤੇ ਜਾ ਰਹੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਅਜਿਹੇ ਮਾਮਲੇ ਉਨ੍ਹਾਂ ਨੂੰ ਪੰਜਾਬ ਅਤੇ ਇਸ ਦੇ ਲੋਕਾਂ ਦੀ ਭਲਾਈ ਲਈ ਫੈਸਲੇ ਲੈਣ ਤੋਂ ਨਹੀਂ ਰੋਕ ਸਕਣਗੇ। ਭਗਵੰਤ ਮਾਨ ਨੇ ਕਿਹਾ ਕਿ ਉਹ ਪੰਜਾਬ ਦੇ ਹਿੱਤਾਂ ਲਈ ਅਜਿਹੇ ਕਿਸੇ ਵੀ ਕੇਸ ਦਾ ਸਾਹਮਣਾ ਕਰਨ ਲਈ ਤਿਆਰ ਹਨ। ਉਨ੍ਹਾਂ ਕਿਹਾ ਕਿ ਇਹ ਕਿੰਨਾ ਹਾਸੋਹੀਣਾ ਹੈ ਕਿ ਜਿਨ੍ਹਾਂ ਲੋਕਾਂ ਨੇ ਦੇਸ਼ ਨੂੰ ਲੰਬੇ ਸਮੇਂ ਤੱਕ ਬਰਬਾਦ ਕੀਤਾ, ਉਹ ਹੁਣ ਲੋਕ ਭਲਾਈ ਲਈ ਕੰਮ ਕਰਨ ਵਾਲਿਆਂ ਵਿਰੁੱਧ ਮਾਣਹਾਨੀ ਨੂੰ ਸਾਧਨ ਵਜੋਂ ਵਰਤ ਰਹੇ ਹਨ।
ਮੁੱਖ ਮੰਤਰੀ ਨੇ ਸਵਾਲ ਕੀਤਾ ਕਿ ਕਈ ਦਹਾਕਿਆਂ ਤੋਂ ਦੇਸ਼ ਨੂੰ ਲੁੱਟਣ ਵਾਲਿਆਂ ਖ਼ਿਲਾਫ਼ ਮਾਣਹਾਨੀ ਦੇ ਕੇਸ ਕਿਉਂ ਨਹੀਂ ਦਰਜ ਕੀਤੇ ਜਾਂਦੇ। ਇਸੇ ਤਰ੍ਹਾਂ ਉਨ੍ਹਾਂ ਕਿਹਾ ਕਿ ਜਿਹੜੇ ਲੋਕ ਸੱਚੇ ਦੇਸ਼ ਭਗਤਾਂ ਨੂੰ ਅੱਤਵਾਦੀ ਗਰਦਾਨਦੇ ਹਨ, ਉਨ੍ਹਾਂ ਖਿਲਾਫ ਅਜਿਹੇ ਕੇਸ ਕਿਉਂ ਨਹੀਂ ਦਰਜ ਕੀਤੇ ਜਾ ਰਹੇ। ਭਗਵੰਤ ਮਾਨ ਨੇ ਕਿਹਾ ਕਿ ਜਿਹੜੇ ਆਗੂ ਲੋਕਾਂ ਦੀਆਂ ਦੁੱਖ ਤਕਲੀਫ਼ਾਂ ਦੂਰ ਕਰਕੇ ਲੋਕਾਂ ਦੀ ਜ਼ਿੰਦਗੀ ਨੂੰ ਬਦਲਣ ਲਈ ਅਣਥੱਕ ਮਿਹਨਤ ਕਰ ਰਹੇ ਹਨ, ਉਹ ਅੱਤਵਾਦੀ ਕਿਵੇਂ ਹੋ ਸਕਦੇ ਹਨ। ਉਨ੍ਹਾਂ ਕਿਹਾ ਕਿ ਦੁੱਖ ਦੀ ਗੱਲ ਇਹ ਹੈ ਕਿ ਅਜਿਹੇ ਸ਼ਰਾਰਤੀ ਅਨਸਰਾਂ ਵਿਰੁੱਧ ਕੋਈ ਮਾਣਹਾਨੀ ਵਰਗੀ ਕਾਰਵਾਈ ਨਹੀਂ ਹੁੰਦੀ।
ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਵੀ ਉਨ੍ਹਾਂ ਵਿਰੁੱਧ ਸੰਮਨ ਜਾਰੀ ਕੀਤੇ ਜਾਣਗੇ ਤਾਂ ਉਹ ਅਦਾਲਤ ਵਿੱਚ ਪੇਸ਼ ਹੋਣਗੇ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੂੰ ਦੇਸ਼ ਦੀ ਨਿਆਂ ਪ੍ਰਣਾਲੀ ‘ਤੇ ਪੂਰਾ ਭਰੋਸਾ ਹੈ।  ਉਨ੍ਹਾਂ ਕਿਹਾ ਕਿ ਅਦਾਲਤਾਂ ਬਹੁਤ ਸਤਿਕਾਰਯੋਗ ਹਨ ਅਤੇ ਉਹ ਅਦਾਲਤ ਦੇ ਹਰ ਫੈਸਲੇ ਦੀ ਪਾਲਣਾ ਕਰਨਗੇ।
ਕਾਂਗਰਸ ਪਾਰਟੀ ਦੀ ਆਲੋਚਨਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੇ ਸੂਬੇ ਦੀ ਦੌਲਤ ਨੂੰ ਬੇਰਹਿਮੀ ਨਾਲ ਲੁੱਟਿਆ। ਉਨ੍ਹਾਂ ਕਿਹਾ ਕਿ ਲੋਕਾਂ ਦਾ ਪੈਸਾ ਲੁੱਟਣ ਤੋਂ ਬਾਅਦ ਹੁਣ ਇਹ ਆਗੂ ਆਪਣੇ ਮਾੜੇ ਕੰਮਾਂ ਲਈ ਕਾਨੂੰਨ ਦੇ ਸ਼ਿਕੰਜੇ ਤੋਂ ਬਚ ਕੇ ਸੁਰੱਖਿਅਤ ਪਨਾਹ ਦੀ ਆਸ ਵਿੱਚ ਭਾਜਪਾ ਵਿੱਚ ਸ਼ਾਮਲ ਹੋ ਰਹੇ ਹਨ। ਹਾਲਾਂਕਿ ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ਇਨ੍ਹਾਂ ਨੇਤਾਵਾਂ ਨੂੰ ਉਨ੍ਹਾਂ ਦੇ ਗੁਨਾਹਾਂ ਲਈ ਕਦੇ ਮੁਆਫ ਨਹੀਂ ਕਰਨਗੇ।
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

by Navjot
November 14, 2026
0

  ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ) ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ ਨੂੰ ਅੰਤਰਿਮ ਜ਼ਮਾਨਤ...

ਭਾਰਤੀ ਮੌਸਮ ਵਿਭਾਗ ਨੇ 20 ਰਾਜਾਂ ਵਿੱਚ ਭਾਰੀ ਮੀਂਹ ਦੀ ਕੀਤੀ ਭਵਿੱਖਬਾਣੀ

ਭਾਰਤੀ ਮੌਸਮ ਵਿਭਾਗ ਨੇ 20 ਰਾਜਾਂ ਵਿੱਚ ਭਾਰੀ ਮੀਂਹ ਦੀ ਕੀਤੀ ਭਵਿੱਖਬਾਣੀ

by Navjot
November 14, 2026
0

  ਨਵੀਂ ਦਿੱਲੀ, 14 ਨਵੰਬਰ (ਵਿਸ਼ਵ ਵਾਰਤਾ) ਭਾਰਤੀ ਮੌਸਮ ਵਿਭਾਗ (IMD) ਨੇ ਦੇਸ਼ ਦੇ ਕਈ ਹਿੱਸਿਆਂ ਵਿੱਚ ਮੀਂਹ, ਗਰਜ-ਤੂਫ਼ਾਨ ਅਤੇ...

ਮਥੁਰਾ: ਯਮੁਨਾ ਐਕਸਪ੍ਰੈਸਵੇਅ ‘ਤੇ ਚੱਲਦੀ ਬੱਸ ਨੂੰ ਲੱਗੀ ਅੱਗ, 40 ਯਾਤਰੀਆਂ ਦਾ ਬਚਾਅ

ਮਥੁਰਾ: ਯਮੁਨਾ ਐਕਸਪ੍ਰੈਸਵੇਅ ‘ਤੇ ਚੱਲਦੀ ਬੱਸ ਨੂੰ ਲੱਗੀ ਅੱਗ, 40 ਯਾਤਰੀਆਂ ਦਾ ਬਚਾਅ

by Navjot
November 14, 2026
0

  ਮਥੁਰਾ, 14 ਨਵੰਬਰ (ਵਿਸ਼ਵ ਵਾਰਤਾ) - ਉੱਤਰ ਪ੍ਰਦੇਸ਼ ਦੇ ਮਥੁਰਾ ਜ਼ਿਲ੍ਹੇ ਵਿੱਚ ਯਮੁਨਾ ਐਕਸਪ੍ਰੈਸਵੇਅ 'ਤੇ 'ਰਾਇਆ ਕੱਟ' ਪੁਲ ਨੇੜੇ...

ਦਿੱਲੀ ਦੀ ਹਵਾ ਦੀ ਗੁਣਵੱਤਾ ਵਿੱਚ ਮਾਮੂਲੀ ਸੁਧਾਰ, AQI 349 ਦਰਜ

ਦਿੱਲੀ ਦੀ ਹਵਾ ਦੀ ਗੁਣਵੱਤਾ ਵਿੱਚ ਮਾਮੂਲੀ ਸੁਧਾਰ, AQI 349 ਦਰਜ

by Navjot
November 14, 2026
0

  ਨਵੀਂ ਦਿੱਲੀ, 14 ਨਵੰਬਰ (ਵਿਸ਼ਵ ਵਾਰਤਾ) - ਸ਼ਨੀਵਾਰ ਨੂੰ ਦਿੱਲੀ ਦੀ ਹਵਾ ਦੀ ਗੁਣਵੱਤਾ ਵਿੱਚ ਮਾਮੂਲੀ ਸੁਧਾਰ ਦੇਖਿਆ ਗਿਆ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

by Navjot
November 14, 2026
0

  ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ) ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ ਨੂੰ ਅੰਤਰਿਮ ਜ਼ਮਾਨਤ...

Most Popular

Punjab ਸਰਕਾਰ ਵੱਲੋਂ 111 PCS ਅਧਿਕਾਰੀਆਂ ਦੇ ਤਬਾਦਲੇ, ਦੇਖੋ ਸੂਚੀ

Punjab ਸਰਕਾਰ ਵੱਲੋਂ 111 PCS ਅਧਿਕਾਰੀਆਂ ਦੇ ਤਬਾਦਲੇ, ਦੇਖੋ ਸੂਚੀ

by Ranjit Singh
3 days ago
0

Punjab ਸਰਕਾਰ ਵੱਲੋਂ 111 PCS ਅਧਿਕਾਰੀਆਂ ਦੇ ਤਬਾਦਲੇ, ਦੇਖੋ ਸੂਚੀ ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨਿਕ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 