ਨਵੇਂ ਮੰਤਰੀਆਂ ਦੀ ਚੋਣ ਵਿਚ ਕੋਈ ਪੱਖਪਾਤ ਨਹੀਂ ਹੋਇਆ : ਮੁੱਖ ਮੰਤਰੀ

113
Advertisement


੍ਹ ਪਾਰਟੀ ਵਿਧਾਇਕਾਂ ਨੂੰ ਬੋਰਡਾਂ/ਕਾਰਪੋਰੇਸ਼ਨਾਂ ਵਿਚ ਜ਼ਿੰਮੇਵਾਰੀ ਦੇਣ ਦਾ ਭਰੋਸਾ ਦਿਵਾਇਆ
੍ਹ ਵਿਭਾਗਾਂ ਦੀ ਵੰਡ ਭਲਕ ਤੱਕ, ਹਰੇਕ ਮੰਤਰੀ ਨੂੰ ਦੋ ਵਿਭਾਗ ਮਿਲਣ ਦੀ ਸੰਭਾਵਨਾ
ਚੰਡੀਗੜ, 21 ਅਪ੍ਰੈਲ (ਵਿਸ਼ਵ ਵਾਰਤਾ)-ਨਵੇਂ ਕੈਬਨਿਟ ਮੰਤਰੀਆਂ ਦੀ ਚੋਣ ਵਿਚ ਕਿਸੇ ਵੀ ਤਰ੍ਹਾਂ ਦੇ ਪੱਖਪਾਤ ਤੋਂ ਇਨਕਾਰ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸਾਰੇ ਵਰਗਾਂ ਅਤੇ ਖੇਤਰਾਂ ਨੂੰ ਢੁਕਵੀਂ ਨੁਮਾਇੰਦਗੀ ਦਿੱਤੀ ਗਈ ਹੈ ਅਤੇ ਇਸ ਵਾਸਤੇ ਮੁੱਖ ਮਾਪਦੰਡ ਸਨਿਆਰਤਾ ਨੂੰ ਰੱਖਿਆ ਗਿਆ ਹੈ।
ਅੱਜ ਇੱਥੇ ਰਾਜ ਭਵਨ ਵਿਖੇ ਸੌਂਹ ਚੁੱਕ ਸਮਾਗਮ ਤੋਂ ਬਾਅਦ ਪੱਤਰਕਾਰਾਂ ਨਾਲ ਗ਼ੈਰ-ਰਸਮੀਂ ਗੱਲਬਾਤ ਦੌਰਾਨ ਇੱਕ ਸਵਾਲ ਦੇ ਜਵਾਬ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਪਾਰਟੀ ਵਿਚ ਕੋਈ ਵੀ ਨਾਰਾਜ਼ ਨਹੀਂ ਹੈ। ਇਸ ਦਾ ਪ੍ਰਚਾਰ ਸਿਰਫ਼ ਮੀਡੀਆ ਵੱਲੋਂ ਹੀ ਕੀਤਾ ਜਾ ਰਿਹਾ ਹੈ।
ਕੁਝ ਕਾਂਗਰਸੀ ਵਿਧਾਇਕਾਂ ਵਿਚ ਅਸੰਤੁਸ਼ਟੀ ਸਬੰਧੀ ਪੁੱਛੇ ਗਏ ਇੱਕ ਹੋਰ ਸਵਾਲ ਦੇ ਜਵਾਬ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਸਮੁੱਚੇ ਵਿਕਾਸ ਨੂੰ ਯਕੀਨੀ ਬਨਾਉਣ ਵਾਸਤੇ ਖੇਤਰੀ ਅਤੇ ਜਾਤੀ ਸੰਤੁਲਣ ਨੂੰ ਧਿਆਨ ਵਿਚ ਰੱਖਿਆ ਗਿਆ ਹੈ।
ਮÎੰਤਰੀ ਮੰਡਲ ਵਿਚ ਜਗ੍ਹਾ ਨਾ ਮਿਲਣ ਦੇ ਕਾਰਨ ਕੁਝ ਵਿਧਾਇਕਾਂ ਵੱਲੋਂ ਪਾਰਟੀ ਅਹੁਦਿਆਂ ਨੂੰ ਛੱਡੇ ਜਾਣ ਦੇ ਸਵਾਲ ਦੇ ਸਬੰਧ ਵਿਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸਾਰੇ ਮੁੱਦਿਆਂ ਨੁੰ ਆਪਸੀ ਗੱਲਬਾਤ ਨਾਲ ਹੱਲ ਕਰ ਲਿਆ ਜਾਵੇਗਾ।
ਇੱਕ ਹੋਰ ਸਵਾਲ ਦੇ ਜਵਾਬ ਵਿਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਮੰਤਰੀ ਮੰਡਲ ਵਿਚ ਪਹਿਲਾਂ ਹੀ ਚਾਰ ਦਲਿਤ ਮੰਤਰੀ ਹਨ ਜਿਸ ਕਰਕੇ ਇਸ ਭਾਈਚਾਰੇ ਵਿਚੋਂ ਹੋਰ ਮੈਂਬਰ ਨੂੰ ਸ਼ਾਮਲ ਨਹੀਂ ਕੀਤਾ ਜਾ ਸਕਦਾ ਸੀ। ਉਨ੍ਹਾਂ ਕਿਹਾ ਕਿ ਇਸ ਵੇਲੇ ਸੂਬਾ ਮੰਤਰੀ ਮੰਡਲ ਵਿਚ ਤਕਰੀਬਨ 25 ਫੀਸਦੀ ਦਲਿਤਾਂ ਦੀ ਨੁਮਾਇੰਦਗੀ ਹੈ।
ਮÎੰਤਰੀ ਮੰਡਲ ਵਿਚ ਸਥਾਨ ਨਾ ਪ੍ਰਾਪਤ ਕਰ ਸਕਣ ਵਾਲੇ ਸਾਰੇ ਕਾਂਗਰਸੀ ਵਿਧਾਇਕਾਂ ਨੂੰ ਮੁੱਖ ਮੰਤਰੀ ਨੇ ਭਰੋਸਾ ਦਿਵਾਇਆ ਹੈ ਕਿ ਉਨ੍ਹਾਂ ਨੂੰ ਵੱਖ-ਵੱਖ ਬੋਰਡਾਂ ਅਤੇ ਕਾਰਪੋਰੇਸ਼ਨਾਂ ਵਿਚ ਸ਼ਾਮਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮਾਰਕਿਟ ਕਮੇਟੀਆਂ ਤੋਂ ਲੈ ਕੇ ਯੋਜਨਾ ਬੋਰਡਾਂ ਤੱਕ 7000 ਪਦ ਹਨ ਜੋ ਕਿ ਪਾਰਟੀ ਵਰਕਰਾਂ ਨੂੰ ਦਿੱਤੇ ਜਾ ਸਕਦੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਵਧੀਆ ਪ੍ਰਸ਼ਾਸਨ ਦੇਣ ਲਈ ਮੰਤਰੀ ਮੰਡਲ ਦੇ ਪਸਾਰ ਦੀ ਜ਼ਰੂਰਤ ਸੀ। ਵਿਭਾਗਾਂ ਦੀ ਵੰਡ ਕਰਨ ਸਬੰਧੀ ਪੁੱਛੇ ਜਾਣ ’ਤੇ ਉਨ੍ਹਾ ਕਿਹਾ ਕਿ ਇਸ ਦਾ ਐਲਾਨ ਐਤਵਾਰ ਤੱਕ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਵਿਭਾਗਾਂ ਦੀ ਵੰਡ ਇਸ ਤਰ੍ਹਾਂ ਕੀਤੀ ਜਾਵੇਗੀ ਕਿ ਹਰੇਕ ਮੰਤਰੀ ਨੂੰ ਦੋ ਵਿਭਾਗਾਂ ਦਾ ਕੰਮ ਸੌਂਪਿਆ ਜਾ ਸਕੇ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਵਿਭਾਗਾਂ ਦੀ ਵੰਡ ਕੀਤੇ ਜਾਣ ਤੋਂ ਬਾਅਦ ਜਿਹੜੇ ਵਿਭਾਗ ਬਚਣਗੇ ਉਹ ਉਨ੍ਹਾਂ ਨੂੰ ਆਪਣੇ ਕੋਲ ਰੱਖਣਗੇ। ਉਨ੍ਹਾਂ ਕਿਹਾ ਕਿ ਉਨ੍ਹਾ ਦੀ ਨਿੱਜੀ ਪਸੰਦ ਖੇਤੀਬਾੜੀ ਹੈ।