ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਸੱਦੀ ਪ੍ਰੈੱਸ ਕਾਨਫਰੰਸ
ਚੰਡੀਗੜ੍ਹ, 21ਅਕਤੂਬਰ(ਵਿਸ਼ਵ ਵਾਰਤਾ)- : ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਵਾਈਸ ਚਾਂਸਲਰ ਦੀ ਪੰਜਾਬ ਸਰਕਾਰ ਵੱਲੋਂ ਕੀਤੀ ਗਈ ਚੋਣ ਨੂੰ ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਵੱਲੋਂ ਰੱਦ ਕਰਨ ਤੋਂ ਬਾਅਦ ਪੰਜਾਬ ਸਰਕਾਰ ਤੇ ਗਵਰਨਰ ਵਿਚਾਲੇ ਇਸ ਮਸਲੇ ਦਾ ਹੱਲ ਨਹੀਂ ਨਿਕਲ ਰਿਹਾ। ਪਿਛਲੇ ਕੁਝ ਦਿਨਾਂ ਤੋਂ ਦੋਵੇਂ ਪਾਸੇ ਚਿੱਠੀਆਂ ਰਾਹੀਂ ਭਾਵੇਂ ਇੱਕ ਦੂਜੇ ਵੱਲੋਂ ਜਵਾਬ ਦਿੱਤੇ ਜਾ ਰਹੇ ਹਨ। ਜਿਸ ਦੇ ਚਲਦਿਆਂ ਹੁਣ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਅੱਜ ਸ਼ਾਮ ਨੂੰ 6:30 ਵਜੇ ਪ੍ਰੈੱਸ ਕਾਨਫਰੰਸ ਸੱਦੀ ਗਈ ਹੈ। ਇਹ ਪ੍ਰੈੱਸ ਵਾਰਤਾ ਸ਼ਾਮ 6:30 ਵਜੇ ਕਮੇਟੀ ਰੂਮ, ਸ੍ਰੀ ਗੁਰੂ ਨਾਨਕ ਦੇਵ ਆਡੀਟੋਰੀਅਮ, ਪੰਜਾਬ ਰਾਜ ਭਵਨ ਵਿਖੇ ਕੀਤੀ ਬੁਲਾਈ ਗਈ ਹੈ।























