ਬ੍ਰਹਮ ਗਿਆਨੀ ਕਉ ਖੋਜਹਿ ਮਹੇਸੁਰ ॥ ਨਾਨਕ ਬ੍ਰਹਮ ਗਿਆਨੀ ਆਪਿ ਪਰਮੇਸੁਰ ॥੬॥
ਹਰਿ ਦਰਗਹ ਗੁਰਸਿਖ ਪੈਨਾਈਅਹਿ ਜਿਨ੍ਹਾ ਮੇਰਾ ਸਤਿਗੁਰੁ ਤੁਠਾ ॥
ਅੱਜ ਦੇ ਦਿਹਾੜੇ ੧੫੦੬ ਈਸਵੀ ਨੂੰ ਸ੍ਰੀ ਹਰਿਮੰਦਰ ਸਾਹਿਬ (ਸ੍ਰੀ ਦਰਬਾਰ ਸਾਹਿਬ) ਅੰਮ੍ਰਿਤਸਰ ਸਾਹਿਬ ਜੀ ਦੇ ਪਹਿਲੇ ਮੁੱਖ ਗ੍ਰੰਥੀ, ਪੁੱਤਰਾਂ ਦੇ ਦਾਨੀ, ਪੂਰਨ ਬ੍ਰਹਮਗਿਆਨੀ, ਧੰਨ ਧੰਨ ਬਾਬਾ ਬੁੱਢਾ ਸਾਹਿਬ ਜੀ ਦਾ ਜਨਮ ਮਾਤਾ ਗੌਰਾਂ ਜੀ ਦੀ ਕੁੱਖੋਂ ਪਿਤਾ ਭਾਈ ਸੁੱਘਾ ਰੰਧਾਵਾ ਜੀ ਦੇ ਗ੍ਰਹਿ ਵਿਖੇ ਪਿੰਡ ਕੱਥੂਨੰਗਲ ਜ਼ਿਲ੍ਹਾ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਵਿਖੇ ਹੋਇਆ। ਮਾਤਾ ਪਿਤਾ ਜੀ ਨੇ ਆਪ ਜੀ ਦਾ ਨਾਂ ਬੁੱਧਾ (ਜਾਂ ਬੂੜਾ) ਰੱਖਿਆ ਸੀ ਪਰੰਤੂ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪ ਜੀ ਦਾ ਨਾਂ ਬਾਬਾ ਬੁੱਢਾ ਰੱਖ ਦਿੱਤਾ। ਬਾਬਾ ਬੁੱਢਾ ਜੀ ਨੇ ਛੇਵੇਂ ਪਾਤਸ਼ਾਹ ਤਕ ਗੁਰਿਆਈ ਤਿਲਕ ਲਗਾਉਣ ਦੀ ਸੇਵਾ ਕੀਤੀ।























