ਟੀ-20 ਵਿਸ਼ਵ ਕੱਪ 2022 – ਅੱਜ ਭਾਰਤ ਅਤੇ ਪਾਕਿਸਤਾਨ ਹੋਣਗੇ ਆਹਮੋ-ਸਾਹਮਣੇ
ਚੰਡੀਗੜ੍ਹ, 23 ਅਕਤੂਬਰ (ਵਿਸ਼ਵ ਵਾਰਤਾ)- ਟੀ-20 ਵਿਸ਼ਵ ਕੱਪ 2022 ਦਾ ਅੱਜ ਸਭ ਤੋਂ ਵੱਡਾ ਮੈਚ ਦੇਖਣ ਨੂੰ ਮਿਲੇਗਾ। ਅੱਜ ਭਾਰਤ ਅਤੇ ਪਾਕਿਸਤਾਨ ਦੀਆਂ ਟੀਮਾਂ ਦੁਪਹਿਰ 1.30 ਵਜੇ ਮੈਚ ਖੇਡਣ ਲਈ ਮੈਲਬੋਰਨ ਕ੍ਰਿਕਟ ਗਰਾਊਂਡ ‘ਤੇ ਉਤਰਨਗੀਆਂ। ਪਿਛਲੇ ਵਿਸ਼ਵ ਕੱਪ ਵਿੱਚ ਭਾਰਤ ਨੇ ਆਪਣੀ ਮੁਹਿੰਮ ਦੀ ਸ਼ੁਰੂਆਤ ਪਾਕਿਸਤਾਨ ਖ਼ਿਲਾਫ਼ ਕੀਤੀ ਸੀ ਪਰ ਫਿਰ ਉਸ ਨੂੰ ਅਚਾਨਕ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਪਿਛਲੀਆਂ ਗਲਤੀਆਂ ਤੋਂ ਸਬਕ ਲੈਂਦੇ ਹੋਏ ਰੋਹਿਤ ਸ਼ਰਮਾ ਦੀ ਅਗਵਾਈ ‘ਚ ਟੀਮ ਇੰਡੀਆ ਭਾਰਤੀ ਪ੍ਰਸ਼ੰਸਕਾਂ ਨੂੰ ਦੀਵਾਲੀ ਤੇ ਜਿੱਤ ਦਾ ਤੋਹਫਾ ਦੇਣਾ ਚਾਹੇਗੀ।