• Latest
  • Trending
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲੁਧਿਆਣਾ ਵਿੱਚ ਰਾਜ ਪੱਧਰੀ ਸਮਾਗਮ ਦੌਰਾਨ ਭਗਵਾਨ ਵਿਸ਼ਵਕਰਮਾ ਨੂੰ ਸ਼ਰਧਾਂਜਲੀ ਭੇਟ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲੁਧਿਆਣਾ ਵਿੱਚ ਰਾਜ ਪੱਧਰੀ ਸਮਾਗਮ ਦੌਰਾਨ ਭਗਵਾਨ ਵਿਸ਼ਵਕਰਮਾ ਨੂੰ ਸ਼ਰਧਾਂਜਲੀ ਭੇਟ

4 years ago
PM Modi ਨੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਫੋਨ ’ਤੇ ਕੀਤੀ ਗੱਲਬਾਤ

PM Modi ਨੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਫੋਨ ’ਤੇ ਕੀਤੀ ਗੱਲਬਾਤ

25 minutes ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

1 hour ago
Punjab: ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ – ਹਰਪਾਲ ਚੀਮਾ

Punjab: ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ – ਹਰਪਾਲ ਚੀਮਾ

1 hour ago
🌷THOUGHT OF THE DAY : ਅੱਜ ਦਾ ਵਿਚਾਰ🌷 🌷Aaj ka vichar 🌷

🌷THOUGHT OF THE DAY : ਅੱਜ ਦਾ ਵਿਚਾਰ🌷 🌷Aaj ka vichar 🌷

1 hour ago
International: ਮਿਡਟਰਮ ਚੋਣਾਂ ’ਚ ਹਾਰ ਲਈ ਟਰੰਪ ਨੇ ਇਜ਼ਰਾਈਲ ਨੂੰ ਠਹਿਰਾਇਆ ਜ਼ਿੰਮੇਵਾਰ

International: ਮਿਡਟਰਮ ਚੋਣਾਂ ’ਚ ਹਾਰ ਲਈ ਟਰੰਪ ਨੇ ਇਜ਼ਰਾਈਲ ਨੂੰ ਠਹਿਰਾਇਆ ਜ਼ਿੰਮੇਵਾਰ

1 hour ago
Punjab: ਭਾਜਪਾ ਹਮੇਸ਼ਾ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੇ ਮੌਕੇ ਲੱਭਦੀ ਰਹਿੰਦੀ ਹੈ: ਬਲਤੇਜ ਪੰਨੂ

Punjab: ਭਾਜਪਾ ਹਮੇਸ਼ਾ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੇ ਮੌਕੇ ਲੱਭਦੀ ਰਹਿੰਦੀ ਹੈ: ਬਲਤੇਜ ਪੰਨੂ

2 hours ago
Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਤੀਜਾ ਵਨਡੇ ਮੈਚ ਅੱਜ, ਮੀਂਹ ਕਾਰਨ ਟਾਸ ‘ਚ ਦੇਰੀ

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਤੀਜਾ ਵਨਡੇ ਮੈਚ ਅੱਜ, ਮੀਂਹ ਕਾਰਨ ਟਾਸ ‘ਚ ਦੇਰੀ

2 hours ago
Hukamnama Sri Darbar Sahib Today – 10 November 2026 | Ang 678 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 10 November 2026 | Ang 678 I ਅੱਜ ਦਾ ਹੁਕਮਨਾਮਾ

3 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

11 hours ago
ਕਿਰਤ ਮੰਤਰਾਲੇ ਨੇ ਨੌਕਰੀ ਲੱਭਣ ਵਾਲਿਆਂ ਨੂੰ ‘ਨੈਸ਼ਨਲ ਕਰੀਅਰ ਸਰਵਿਸ’ ਦੇ ਨਾਂ ‘ਤੇ ਆਉਣ ਵਾਲੀਆਂ ਜਾਅਲੀ ਨੌਕਰੀ ਦੀਆਂ ਪੇਸ਼ਕਸ਼ਾਂ ਤੋਂ ਕੀਤਾ ਸੁਚੇਤ 

ਕਿਰਤ ਮੰਤਰਾਲੇ ਨੇ ਨੌਕਰੀ ਲੱਭਣ ਵਾਲਿਆਂ ਨੂੰ ‘ਨੈਸ਼ਨਲ ਕਰੀਅਰ ਸਰਵਿਸ’ ਦੇ ਨਾਂ ‘ਤੇ ਆਉਣ ਵਾਲੀਆਂ ਜਾਅਲੀ ਨੌਕਰੀ ਦੀਆਂ ਪੇਸ਼ਕਸ਼ਾਂ ਤੋਂ ਕੀਤਾ ਸੁਚੇਤ 

13 hours ago
ਭਿਆਨਕ ਸੜਕ ਹਾਦਸੇ ‘ਚ ਤਿੰਨ ਲੋਕਾਂ ਦੀ ਮੌਤ

ਭਿਆਨਕ ਸੜਕ ਹਾਦਸੇ ‘ਚ ਤਿੰਨ ਲੋਕਾਂ ਦੀ ਮੌਤ

13 hours ago
ਭਾਈ ਦੂਜ ‘ਤੇ ‘ਨਮੋ ਭਾਰਤ’ ਰੇਲ ਗੱਡੀਆਂ 32 ਵਾਧੂ ਫੇਰੇ ਲਗਾਉਣਗੀਆਂ

ਭਾਈ ਦੂਜ ‘ਤੇ ‘ਨਮੋ ਭਾਰਤ’ ਰੇਲ ਗੱਡੀਆਂ 32 ਵਾਧੂ ਫੇਰੇ ਲਗਾਉਣਗੀਆਂ

13 hours ago
Hindi News
English News
Tuesday, November 10, 2026
No Result
View All Result
20 °c
Chandigarh
22 ° Wed
23 ° Thu
23 ° Fri
24 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲੁਧਿਆਣਾ ਵਿੱਚ ਰਾਜ ਪੱਧਰੀ ਸਮਾਗਮ ਦੌਰਾਨ ਭਗਵਾਨ ਵਿਸ਼ਵਕਰਮਾ ਨੂੰ ਸ਼ਰਧਾਂਜਲੀ ਭੇਟ

October 25, 2022
in ADMINISTRATION, ਅਜੀਤਗੜ੍ਹ, ਅੰਮ੍ਰਿਤਸਰ, ਸਿਆਸੀ, ਖਬਰਾਂ, ਖੇਤੀਬਾੜੀ, ਚੰਡੀਗੜ੍ਹ, ਦਿੱਲੀ, ਪੰਜਾਬ, ਪ੍ਰਸ਼ਾਸਨਿਕ, ਰਾਸ਼ਟਰੀ, ਲੁਧਿਆਣਾ
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲੁਧਿਆਣਾ ਵਿੱਚ ਰਾਜ ਪੱਧਰੀ ਸਮਾਗਮ ਦੌਰਾਨ ਭਗਵਾਨ ਵਿਸ਼ਵਕਰਮਾ ਨੂੰ ਸ਼ਰਧਾਂਜਲੀ ਭੇਟ

ਪੰਜਾਬ ਦੇ ਸਮੁੱਚੇ ਢਾਂਚੇ ਨੂੰ ਸੁਧਾਰਨ ਲਈ ਅਸੀਂ ਭਗਵਾਨ ਵਿਸ਼ਵਕਰਮਾ ਦੇ ਨਕਸ਼ੇ ਕਦਮਾਂ ‘ਤੇ ਚੱਲ ਰਹੇ ਹਾਂ: ਮੁੱਖ ਮੰਤਰੀ

ਲੁਧਿਆਣਾ, 25 ਅਕਤੂਬਰ (ਵਿਸ਼ਵ ਵਾਰਤਾ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਭਗਵਾਨ ਵਿਸ਼ਵਕਰਮਾ ਦੇ ਨਕਸ਼ੇ-ਕਦਮਾਂ ‘ਤੇ ਚੱਲਦਿਆਂ ਆਮ ਆਦਮੀ ਸਰਕਾਰ ਸੂਬੇ ਦੀ ਸਮੁੱਚੀ ਵਿਵਸਥਾ ਵਿੱਚ ਸੁਧਾਰ ਕਰੇਗੀ ਤਾਂ ਜੋ ਲੋਕਾਂ ਦੀ ਤਰੱਕੀ ਅਤੇ ਖ਼ੁਸ਼ਹਾਲੀ ਨੂੰ ਯਕੀਨੀ ਬਣਾਇਆ ਜਾ ਸਕੇ।

ਇੱਥੇ ਰਾਮਗੜ੍ਹੀਆ ਕਾਲਜ ਵਿਖੇ ਵਿਸ਼ਵਕਰਮਾ ਦਿਵਸ ਮੌਕੇ ਰਾਜ ਪੱਧਰੀ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਭਗਵਾਨ ਵਿਸ਼ਵਕਰਮਾ ਜੀ ਬ੍ਰਹਿਮੰਡ ਵਿੱਚ ਰਚਨਾਤਮਕਤਾ, ਇੰਜਨੀਅਰਿੰਗ, ਨਿਰਮਾਣ ਸ਼ੈਲੀ ਅਤੇ ਤਕਨਾਲੋਜੀ ਦੇ ਮੋਢੀ ਸਨ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸੂਬੇ ਦੀ ਦੌਲਤ ਨੂੰ ਬੇਰਹਿਮੀ ਨਾਲ ਲੁੱਟਿਆ, ਜਿਸ ਦੌਰਾਨ ਉਨ੍ਹਾਂ ਨੇ ਇਸ ਨੂੰ ਨਾ ਪੂਰਾ ਹੋਣ ਵਾਲਾ ਨੁਕਸਾਨ ਪਹੁੰਚਾਇਆ ਹੈ। ਭਗਵੰਤ ਮਾਨ ਨੇ ਕਿਹਾ ਕਿ ਹੁਣ ਉਹ ਭਗਵਾਨ ਵਿਸ਼ਵਕਰਮਾ ਦੇ ਆਸ਼ੀਰਵਾਦ ਨਾਲ ਸੂਬੇ ਨੂੰ ਹੋਏ ਨੁਕਸਾਨ ਦੀ ਪੂਰਤੀ ਯਕੀਨੀ ਬਣਾਉਣ ਲਈ ਯਤਨਸ਼ੀਲ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਅੱਜ ਵਿਸ਼ਵ ਭਰ ਵਿੱਚ ਉਦਯੋਗਿਕ ਅਤੇ ਬੁਨਿਆਦੀ ਢਾਂਚੇ ਵਿੱਚ ਜੋ ਵਿਕਾਸ ਹੋਇਆ ਹੈ, ਉਹ ਭਗਵਾਨ ਵਿਸ਼ਵਕਰਮਾ ਦੇ ਆਸ਼ੀਰਵਾਦ ਸਦਕਾ ਹੀ ਹੋਇਆ ਹੈ। ਭਗਵੰਤ ਮਾਨ ਨੇ ਕਿਹਾ ਕਿ ਯੁੱਗਾਂ ਤੋਂ ਸਾਰੇ ਬ੍ਰਹਿਮੰਡ ਦੇ ਰਚਨਾਕਾਰ ਭਗਵਾਨ ਵਿਸ਼ਵਕਰਮਾ ਨੂੰ ਸਾਰੀਆਂ ਉਦਯੋਗਿਕ ਗਤੀਵਿਧੀਆਂ ਵਿੱਚ ਲੋਕਾਂ ਵੱਲੋਂ ਵਰਤੀ ਜਾ ਰਹੀ ਸਾਰੀ ਮਸ਼ੀਨਰੀ ਅਤੇ ਉਪਕਰਨਾਂ ਦਾ ਸਵਾਮੀ ਮੰਨਿਆ ਜਾਂਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਸਾਰੇ ਕਾਰੀਗਰਾਂ ਅਤੇ ਇਮਾਰਤਸਾਜ਼ਾਂ ਦੇ ਇਸ ਮਹਾਨ ਦੇਵਤੇ ਨੇ ਸਾਡੇ ਕਾਰੀਗਰਾਂ, ਕਿਰਤੀਆਂ ਅਤੇ ਮਜ਼ਦੂਰ ਵਰਗ ਨੂੰ ਦੇਸ਼ ਦੇ ਵਿਕਾਸ ਲਈ ਸਖ਼ਤ ਮਿਹਨਤ ਕਰਨ ਦੇ ਨਾਲ-ਨਾਲ ਕਿਰਤ ਦੇ ਮਾਣ ਅਤੇ ਸਤਿਕਾਰ ਦੀ ਭਾਵਨਾ ਪੈਦਾ ਕਰਨ ਲਈ ਪ੍ਰੇਰਿਤ ਕੀਤਾ ਹੈ।

ਮਜ਼ਦੂਰਾਂ ਅਤੇ ਕਾਰੀਗਰਾਂ ਨੂੰ ਸੂਬੇ ਅਤੇ ਰਾਸ਼ਟਰ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ​​ਕਰਨ ਲਈ ਠੋਸ ਉਪਰਾਲੇ ਕਰਨ ਦਾ ਸੱਦਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਭਗਵਾਨ ਵਿਸ਼ਵਕਰਮਾ ਨੂੰ ਸੱਚੀ ਅਤੇ ਢੁਕਵੀਂ ਸ਼ਰਧਾਂਜਲੀ ਹੋਵੇਗੀ। ਭਗਵੰਤ ਮਾਨ ਨੇ ਕਿਹਾ ਕਿ ਭਗਵਾਨ ਵਿਸ਼ਵਕਰਮਾ ਦੀ ਵਿਚਾਰਧਾਰਾ ਅਤੇ ਸਿੱਖਿਆਵਾਂ ਅਨੁਸਾਰ ਪੰਜਾਬ ਸਰਕਾਰ, ਰਾਜ ਭਰ ਦੇ ਨੌਜਵਾਨਾਂ ਨੂੰ ਹੁਨਰ ਸਿਖਲਾਈ ਦੇਣ ‘ਤੇ ਜ਼ੋਰ ਦੇ ਰਹੀ ਹੈ ਤਾਂ ਜੋ ਉਹ ਸਵੈ-ਮਾਣ ਅਤੇ ਸਤਿਕਾਰ ਨਾਲ ਜੀਵਨ ਬਤੀਤ ਕਰ ਸਕਣ। ਉਨ੍ਹਾਂ ਅੱਗੇ ਕਿਹਾ ਕਿ ਸੂਬੇ ਭਰ ਵਿੱਚ ਹੁਨਰ ਸਿਖਲਾਈ ਨੂੰ ਉਤਸ਼ਾਹਿਤ ਕਰਨਾ ਸਮੇਂ ਦੀ ਲੋੜ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਪੰਜਾਬ ਦੇ ਨੌਜਵਾਨਾਂ ਨੂੰ ਨੌਕਰੀਆਂ ਦੀ ਭਾਲ ਕਰਨ ਵਾਲਿਆਂ ਦੀ ਬਜਾਏ ਨੌਕਰੀਆਂ ਦੇਣ ਵਾਲੇ ਬਣਾਉਣ ਲਈ ਯਤਨਸ਼ੀਲ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬੀਆਂ ਨੂੰ ਉੱਦਮਤਾ ਅਤੇ ਅਗਵਾਈ ਦੇ ਗੁਣਾਂ ਦੀ ਬਖ਼ਸ਼ਿਸ਼ ਹੈ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਗੁਣਾਂ ਸਦਕਾ ਹੀ ਪੰਜਾਬੀਆਂ ਨੇ ਦੁਨੀਆ ਭਰ ਵਿੱਚ ਆਪਣਾ ਵੱਖਰਾ ਸਥਾਨ ਬਣਾਇਆ ਹੈ।

ਮੁੱਖ ਮੰਤਰੀ ਨੇ ਅਫਸੋਸ ਜ਼ਾਹਰ ਕੀਤਾ ਕਿ ਫੁੱਟ ਪਾਊ ਤਾਕਤਾਂ ਦੇਸ਼ ਵਿੱਚ ਜਾਤ, ਧਰਮ, ਭਾਸ਼ਾ ਅਤੇ ਹੋਰ ਆਧਾਰਾਂ ’ਤੇ ਲੋਕਾਂ ਵਿੱਚ ਫੁੱਟ ਪਾਉਣ ਦੀਆਂ ਕੋਸ਼ਿਸ਼ਾਂ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਹ ਸਾਡੇ ਦੇਸ਼ ਦੇ ਹਿੱਤ ਵਿੱਚ ਨਹੀਂ ਹੈ, ਜਿਸ ਲਈ ਸਾਨੂੰ ਫ਼ਿਰਕੂ ਸਾਂਝ, ਭਾਈਚਾਰਾ ਅਤੇ ਮਿਲਵਰਤਣ ਵਰਗੀਆਂ ਕਦਰਾਂ-ਕੀਮਤਾਂ ਨੂੰ ਮਜ਼ਬੂਤ ​​ਕਰਨਾ ਜ਼ਰੂਰੀ ਹੈ। ਭਗਵੰਤ ਮਾਨ ਨੇ ਕੇਂਦਰ ਵਿੱਚ ਸੱਤਾ ਸੰਭਾਲਣ ਵਾਲਿਆਂ ਵੱਲੋਂ ਰਾਜਾਂ ਦੇ ਅਧਿਕਾਰਾਂ ਨੂੰ ਹੜੱਪ ਕੇ ਦੇਸ਼ ਦੇ ਸੰਘੀ ਢਾਂਚੇ ਨੂੰ ਪਹੁੰਚਾਏ ਜਾ ਰਹੇ ਨਾ ਪੂਰੇ ਜਾਣ ਵਾਲੇ ਨੁਕਸਾਨ ’ਤੇ ਵੀ ਦੁੱਖ ਪ੍ਰਗਟਾਇਆ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਲੋਕਤੰਤਰ ਦੀ ਮੂਲ ਭਾਵਨਾ ਦੇ ਵਿਰੁੱਧ ਹੈ ਅਤੇ ਇਸ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਰਾਸ਼ਟਰਪਤੀ ਭਵਨ ਵਿੱਚ ਮੁਗਲ ਗਾਰਡਨ ਦੀ ਉਦਾਹਰਨ ਦਿੰਦਿਆਂ ਭਗਵੰਤ ਮਾਨ ਨੇ ਕਿਹਾ ਕਿ ਇਸ ਵਿੱਚ ਵੱਖ-ਵੱਖ ਕਿਸਮ ਦੇ ਫੁੱਲ ਹਨ, ਜੋ ਹਰ ਕਿਸੇ ਦੀਆਂ ਅੱਖਾਂ ਨੂੰ ਠੰਢਕ ਪਹੁੰਚਾਉਂਦੇ ਹਨ, ਜਿਸ ਕਾਰਨ ਲੋਕ ਇਸ ਨੂੰ ਦੇਖਣ ਲਈ ਇਕੱਠੇ ਹੁੰਦੇ ਹਨ। ਉਨ੍ਹਾਂ ਕਿਹਾ ਕਿ ਵੱਖਰੇ ਵਿਚਾਰਾਂ ਅਤੇ ਨਜ਼ਰੀਏ ਵਾਲਾ ਲੋਕਤੰਤਰ ਹਮੇਸ਼ਾ ਸਫ਼ਲ ਹੁੰਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਜਮਹੂਰੀਅਤ ਵਿੱਚ ਵਿਰੋਧੀ ਧਿਰ ਤੇ ਮੁੱਖ ਬੈਂਚ ਦੋਵੇਂ ਮਹੱਤਵਪੂਰਨ ਹੁੰਦੇ ਹਨ ਅਤੇ ਲੋਕਤੰਤਰ ਵਿੱਚ ਹਰੇਕ ਦੇ ਵਿਚਾਰਾਂ ਨੂੰ ਅਹਿਮੀਅਤ ਮਿਲਣੀ ਚਾਹੀਦੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਜਿਵੇਂ ਭਗਵਾਨ ਵਿਸ਼ਵਕਰਮਾ ਨੇ ਇੱਟ ਨਾਲ ਇੱਟ ਜੋੜ ਕੇ ਸਮੁੱਚੇ ਬ੍ਰਹਿਮੰਡ ਦੀ ਰਚਨਾ ਕੀਤੀ ਹੈ, ਉਸੇ ਤਰ੍ਹਾਂ ਹੁਣ ਸਮਾਂ ਆ ਗਿਆ ਹੈ, ਜਦੋਂ ਸਾਨੂੰ ਦੇਸ਼ ਦੇ ਬੁਨਿਆਦੀ ਸਮਾਜਿਕ ਤਾਣੇ-ਬਾਣੇ ਨੂੰ ਮਜ਼ਬੂਤ ​​ਕਰਕੇ ਆਪਣੇ ਰਾਸ਼ਟਰ ਦਾ ਨਿਰਮਾਣ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਲਈ ਸਾਨੂੰ ਸਾਰਿਆਂ ਨੂੰ ਹੱਥ ਮਿਲਾਉਣਾ ਹੋਵੇਗਾ ਅਤੇ ਇਹ ਯਕੀਨੀ ਬਣਾਉਣਾ ਹੋਵੇਗਾ ਕਿ ਦੇਸ਼ ਨੂੰ ਤਰੱਕੀ ਅਤੇ ਖ਼ੁਸ਼ਹਾਲੀ ਦੇ ਰਾਹ ‘ਤੇ ਤੋਰਿਆ ਜਾਵੇ। ਭਗਵੰਤ ਮਾਨ ਨੇ ਇਸ ਨੇਕ ਕਾਰਜ ਅਤੇ ਦੇਸ਼ ਦੇ ਵਡੇਰੇ ਹਿੱਤਾਂ ਲਈ ਲੋਕਾਂ ਤੋਂ ਸਹਿਯੋਗ ਦੀ ਮੰਗ ਕੀਤੀ।

ਮੁੱਖ ਮੰਤਰੀ ਨੇ ਲੁਧਿਆਣਾ ਸ਼ਹਿਰ ਨਾਲ ਭਾਵਨਾਤਮਕ ਸਾਂਝ ਦੀ ਗੱਲ ਕਰਦਿਆਂ ਕਿਹਾ ਕਿ ਜੇ ਪਿੰਡ ਸਤੌਜ ਉਨ੍ਹਾਂ ਦੀ ਜਨਮ ਭੂਮੀ ਹੈ ਤਾਂ ਲੁਧਿਆਣਾ ਕਰਮ ਭੂਮੀ ਹੈ। ਭਗਵੰਤ ਮਾਨ ਨੇ ਕਿਹਾ ਕਿ ਉਹ ਖ਼ੁਸ਼ਕਿਸਮਤ ਹਨ ਕਿ ਉਨ੍ਹਾਂ ਨੂੰ ਪੰਜਾਬ ਅਤੇ ਇੱਥੋਂ ਦੇ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਪਹਿਲਾਂ ਹੀ ਸਖ਼ਤ ਯਤਨ ਕਰ ਰਹੀ ਹੈ ਅਤੇ ਲੋਕਾਂ ਦੇ ਸਹਿਯੋਗ ਨਾਲ ਹੀ ਇਸ ਨੂੰ ਯਕੀਨੀ ਬਣਾਇਆ ਜਾ ਸਕਦਾ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

PM Modi ਨੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਫੋਨ ’ਤੇ ਕੀਤੀ ਗੱਲਬਾਤ

PM Modi ਨੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਫੋਨ ’ਤੇ ਕੀਤੀ ਗੱਲਬਾਤ

by Ranjit Singh
November 10, 2026
0

PM Modi ਨੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਫੋਨ ’ਤੇ ਕੀਤੀ ਗੱਲਬਾਤ - ਰੂਸ-ਯੂਕਰੇਨ ਜੰਗ ਖ਼ਤਮ ਕਰਨ ’ਤੇ ਹੋਈ ਚਰਚਾ...

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 10, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 10 ਨਵੰਬਰ...

Punjab: ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ – ਹਰਪਾਲ ਚੀਮਾ

Punjab: ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ – ਹਰਪਾਲ ਚੀਮਾ

by Ranjit Singh
November 10, 2026
0

Punjab: ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ - ਹਰਪਾਲ ਚੀਮਾ -...

🌷THOUGHT OF THE DAY : ਅੱਜ ਦਾ ਵਿਚਾਰ🌷 🌷Aaj ka vichar 🌷

🌷THOUGHT OF THE DAY : ਅੱਜ ਦਾ ਵਿਚਾਰ🌷 🌷Aaj ka vichar 🌷

by Ranjit Singh
November 10, 2026
0

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj ka vichar 🌷 🌷ਅੱਜ ਦਾ ਵਿਚਾਰ🌷 ਜ਼ਿੰਦਗੀ ਵਿੱਚ ਕਦੇ ਵੀ ਆਪਣੇ ਆਪ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

PM Modi ਨੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਫੋਨ ’ਤੇ ਕੀਤੀ ਗੱਲਬਾਤ

PM Modi ਨੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਫੋਨ ’ਤੇ ਕੀਤੀ ਗੱਲਬਾਤ

by Ranjit Singh
November 10, 2026
0

PM Modi ਨੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਫੋਨ ’ਤੇ ਕੀਤੀ ਗੱਲਬਾਤ - ਰੂਸ-ਯੂਕਰੇਨ ਜੰਗ ਖ਼ਤਮ ਕਰਨ ’ਤੇ ਹੋਈ ਚਰਚਾ...

Most Popular

ਵਿਦੇਸ਼ ਮੰਤਰੀ ਜੈਸ਼ੰਕਰ ਨੇ ਅਜ਼ਰਬਾਈਜਾਨ ਦੇ ਰਾਸ਼ਟਰਪਤੀ ਇਲਹਾਮ ਅਲੀਯੇਵ ਨਾਲ ਕੀਤੀ ਮੁਲਾਕਾਤ 

ਵਿਦੇਸ਼ ਮੰਤਰੀ ਜੈਸ਼ੰਕਰ ਨੇ ਅਜ਼ਰਬਾਈਜਾਨ ਦੇ ਰਾਸ਼ਟਰਪਤੀ ਇਲਹਾਮ ਅਲੀਯੇਵ ਨਾਲ ਕੀਤੀ ਮੁਲਾਕਾਤ 

by Navjot
2 weeks ago
0

  ਬਾਕੂ, 24 ਅਕਤੂਬਰ (ਵਿਸ਼ਵ ਵਾਰਤਾ) - ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੇ ਸ਼ੁੱਕਰਵਾਰ ਨੂੰ ਬਾਕੂ ਵਿੱਚ ਅਜ਼ਰਬਾਈਜਾਨ ਦੇ ਰਾਸ਼ਟਰਪਤੀ ਇਲਹਾਮ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 