ਟੀ-20 ਵਿਸ਼ਵ ਕੱਪ 2022: ਅੱਜ ਭਾਰਤ ਦਾ ਸਾਹਮਣਾ ਨੀਦਰਲੈਂਡ ਨਾਲ
ਚੰਡੀਗੜ੍ਹ, 27 ਅਕਤੂਬਰ (ਵਿਸ਼ਵ ਵਾਰਤਾ) : ਟੀ-20 ਵਿਸ਼ਵ ਕੱਪ 2022 ਦੇ ਦੂਜੇ ਮੈਚ ਵਿੱਚ ਅੱਜ ਭਾਰਤ ਦਾ ਸਾਹਮਣਾ ਨੀਦਰਲੈਂਡ ਨਾਲ ਹੋਵੇਗਾ। ਅੱਜ ਦੋਵਾਂ ਟੀਮਾਂ ਵਿਚਾਲੇ ਮੈਚ ਸਿਡਨੀ ‘ਚ ਭਾਰਤੀ ਸਮੇਂ ਅਨੁਸਾਰ 12.30 ਵਜੇ ਖੇਡਿਆ ਜਾਵੇਗਾ। ਟੀਮ ਇੰਡੀਆ ਸੈਮੀਫਾਈਨਲ ਦਾ ਰਸਤਾ ਆਸਾਨ ਕਰਨ ਲਈ ਇੱਥੇ ਵੱਡੇ ਫਰਕ ਨਾਲ ਜਿੱਤਣਾ ਚਾਹੇਗੀ।























