ਚੰਡੀਗੜ੍ਹ ਪੁਲਿਸ ਦੇ ਮੁਲਾਜ਼ਮ ਨੇ ਦਲੇਰ ਮਹਿੰਦੀ ਦੇ ਗਾਣੇ ‘ਤਾਰਾ ਰਾ ਰਾ’ ਰਾਹੀਂ ਲੋਕਾਂ ਨੂੰ ਕੀਤਾ ਨੋ ਪਾਰਕਿੰਗ ਪ੍ਰਤੀ ਜਾਗਰੁਕ
ਚੰਡੀਗੜ੍ਹ 27 ਅਕਤੂਬਰ(ਵਿਸ਼ਵ ਵਾਰਤਾ)- ਚੰਡੀਗੜ੍ਹ ਪੁਲਿਸ ਦੇ ਇੱਕ ਮੁਲਾਜ਼ਮ ਨੇ ਲੋਕਾਂ ਵਿੱਚ ਨੋ ਪਾਰਕਿੰਗ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਲਾਊਡਸਪੀਕਰਾਂ ‘ਤੇ ਬਾਲੀਵੁੱਡ ਗਾਇਕ ਦਲੇਰ ਮਹਿੰਦੀ ਦੇ ਮਸ਼ਹੂਰ ਗੀਤ “ਬੋਲੋ ਤਾ ਰਾ ਰਾ” ਦੀ ਤਰਜ਼ ਤੇ ਗਾਣਾ ਗਾਇਆ ਗਿਆ ਹੈ। ਇਸ ਗਾਣੇ ਦੀ ਵੀਡੀਓ ਇੰਟਰਨੈੱਟ ਤੇ ਕਾਫੀ ਵਾਇਰਲ ਹੋ ਰਹੀ ਹੈ। ਲੋਕਾਂ ਵੱਲੋਂ ਵੀ ਚੰਡੀਗੜ੍ਹ ਪੁਲਿਸ ਮੁਲਾਜ਼ਮ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਜਾ ਰਹੀ ਹੈ।























