ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਦੇ ਲੱਦਾਖ ਦੌਰੇ ਦਾ ਅੱਜ ਦੂਜਾ ਦਿਨ
ਚੰਡੀਗੜ੍ਹ, 28ਅਕਤੂਬਰ(ਵਿਸ਼ਵ ਵਾਰਤਾ)-ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਬੀਤੇ ਦਿਨ ਸ਼੍ਰੀਨਗਰ ਅਤੇ ਲੱਦਾਖ ਦੇ ਦੋ ਦਿਨਾਂ ਦੌਰੇ ‘ਤੇ ਸ਼੍ਰੀਨਗਰ ਪਹੁੰਚੇ ਹਨ। ਉਨ੍ਹਾਂ ਦੇ ਨਾਲ ਥਲ ਸੈਨਾ ਮੁਖੀ ਜਨਰਲ ਮਨੋਜ ਪਾਂਡੇ ਵੀ ਮੌਜੂਦ ਰਹੇ। ਇਸ ਦੌਰਾਨ ਰੱਖਿਆ ਮੰਤਰੀ ਨੇ ਲੱਦਾਖ ਵਿੱਚ ਅਸਲ ਕੰਟਰੋਲ ਰੇਖਾ (LAC) ਦੇ ਨਾਲ ਸੁਰੱਖਿਆ ਤਿਆਰੀਆਂ ਦੀ ਸਮੀਖਿਆ ਕੀਤੀ । ਮੋਰਚੇ ‘ਤੇ ਜਾ ਕੇ ਆਪਰੇਸ਼ਨਲ ਤਿਆਰੀ ਬਾਰੇ ਜਾਣਕਾਰੀ ਹਾਸਲ ਕੀਤੀ। ਅੱਜ 28 ਅਕਤੂਬਰ ਨੂੰ ਰਾਜਨਾਥ ਸਿੰਘ ਗਲਵਾਨ ਘਾਟੀ ਦੇ ਸ਼ਿਓਕ ਪੁਲ ਤੋਂ ਦੇਸ਼ ਦੇ 75 ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ। ਇਹ ਬੀਆਰਓ ਵੱਲੋਂ ਤਿਆਰ ਕੀਤੇ ਗਏ ਹਨ।