ਐਨਆਈਏ ਵੱਲੋਂ ਪੁੱਛਗਿੱਛ ਤੋਂ ਬਾਅਦ ਅਫ਼ਸਾਨਾ ਖਾਨ ਨੇ ਸਿੱਧੂ ਮੂਸੇਵਾਲਾ ਦੇ ਮਾਪਿਆਂ ਨਾਲ ਕੀਤੀ ਮੁਲਾਕਾਤ
ਪੜ੍ਹੋ ਕੀ ਕਿਹਾ ਮੁਲਾਕਾਤ ਤੋਂ ਬਾਅਦ
ਚੰਡੀਗੜ੍ਹ 28 ਅਕਤੂਬਰ(ਵਿਸ਼ਵ ਵਾਰਤਾ)- ਐਨਆਈਏ ਵੱਲੋਂ ਪੁੱਛਗਿੱਛ ਕੀਤੇ ਜਾਣ ਤੋਂ ਬਾਅਦ ਪੰਜਾਬੀ ਗਾਇਕ ਅਫ਼ਸਾਨਾ ਖਾਨ ਨੇ ਬੀਤੇ ਦਿਨ ਸਿੱਧੂ ਮੂਸੇਵਾਲਾ ਦੇ ਮਾਤਾ ਪਿਤਾ ਨਾਲ ਉਹਨਾਂ ਦੇ ਘਰ ਜਾ ਕੇ ਮੁਲਾਕਾਤ ਕੀਤੀ। ਜਿਸ ਦੀਆਂ ਤਸਵੀਰਾਂ ਉਹਨਾਂ ਨੇ ਆਪਣੇ ਸੋਸ਼ਲ ਮੀਡੀਆ ਤੇ ਸ਼ੇਅਰ ਵੀ ਕੀਤੀਆਂ । ਇਸ ਦੇ ਨਾਲ ਹੀ ਦੱਸ ਦਈਏ ਕਿ ਇਸ ਤੋਂ ਪਹਿਲਾਂ ਸਿੱਧੂ ਮੂਸੇਵਾਲਾ ਦੇ ਕਤਲਕਾਂਡ ਮਾਮਲੇ ਵਿੱਚ ਐਨਆਈਏ ਨੇ ਅਫ਼ਸਾਨਾ ਖਾਨ ਨੂੰ ਸੰਮਨ ਕੀਤਾ ਸੀ। ਜਿਸ ਬਾਰੇ ਉਹਨਾਂ ਨੇ ਇੰਸਟਾਗ੍ਰਾਮ ਤੇ ਲਾਈਵ ਹੋ ਕੇ ਜਾਣਕਾਰੀ ਦਿੱਤੀ ਸੀ ਅਤੇ ਇਹ ਵੀ ਖੁਲਾਸਾ ਕੀਤਾ ਸੀ ਕਿ ਐਨਆਈਏ ਨੇ ਸਿਰਫ ਸਿੱਧੂ ਨਾਲ ਉਹਨਾਂ ਦੇ ਸੰਬੰਧਾਂ ਅਤੇ ਗੀਤਾਂ ਦੇ ਪ੍ਰਾਜੈਕਟਾਂ ਬਾਰੇ ਹੀ ਪੁੱਛਿਆ। ਅਫਸਾਨਾ ਨੇ ਇਹਨਾਂ ਖਬਰਾਂ ਦਾ ਖੰਡਨ ਵੀ ਕੀਤਾ ਸੀ ਕਿ ਐਨਆਈਏ ਨੇ ਉਹਨਾਂ ਕੋਲੋਂ ਗੈਂਗਸਟਰਾਂ ਬਾਰੇ ਪੁੱਛਗਿੱਛ ਕੀਤੀ ਸੀ।
https://www.instagram.com/reel/CkOBHGdhaAB/?utm_source=ig_web_copy_link























