ਅਰਵਿੰਦ ਕੇਜਰੀਵਾਲ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਲਕਸ਼ਮੀ-ਗਣੇਸ਼ ਦੀਆਂ ਤਸਵੀਰਾਂ ਵਾਲੇ ਕਰੰਸੀ ਨੋਟ ਜਾਰੀ ਕਰਨ ਦੀ ਕੀਤੀ ਅਪੀਲ
ਪੜ੍ਹੋ ਕੀ ਲਿਖਿਆ ਪ੍ਰਧਾਨ ਮੰਤਰੀ ਮੋਦੀ ਨੂੰ ਲਿਖੇ ਪੱਤਰ ਵਿੱਚ
ਨਵੀਂ ਦਿੱਲੀ, 28 ਅਕਤੂਬਰ (ਵਿਸ਼ਵ ਵਾਰਤਾ) – ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਮਹਾਤਮਾ ਗਾਂਧੀ ਦੇ ਨਾਲ ਭਗਵਾਨ ਗਣੇਸ਼ ਅਤੇ ਦੇਵੀ ਲਕਸ਼ਮੀ ਦੀਆਂ ਤਸਵੀਰਾਂ ਵਾਲੇ ਕਰੰਸੀ ਨੋਟ ਜਾਰੀ ਕਰਨ ਦੀ ਅਪੀਲ ਕੀਤੀ ਹੈ।
ਉਨ੍ਹਾਂ ਪੱਤਰ ਵਿੱਚ ਕਿਹਾ, “ਦੇਸ਼ ਦੇ ਇੱਕ ਸੌ ਤੀਹ ਕਰੋੜ ਲੋਕ ਚਾਹੁੰਦੇ ਹਨ ਕਿ ਭਾਰਤੀ ਕਰੰਸੀ ਦੇ ਇੱਕ ਪਾਸੇ ਗਾਂਧੀ ਜੀ ਅਤੇ ਦੂਜੇ ਪਾਸੇ ਸ਼੍ਰੀ ਗਣੇਸ਼ ਜੀ ਅਤੇ ਲਕਸ਼ਮੀ ਜੀ ਦੀ ਤਸਵੀਰ ਹੋਵੇ।”
ਪੱਤਰ ਵਿੱਚ ਅੱਗੇ ਕਿਹਾ ਗਿਆ ਹੈ ਕਿ ਦੇਸ਼ ਦੀ ਆਰਥਿਕਤਾ ਬਹੁਤ ਮਾੜੇ ਦੌਰ ਵਿੱਚੋਂ ਲੰਘ ਰਹੀ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਕੇਜਰੀਵਾਲ ਨੇ ਪੁੱਛਿਆ “ਅਜ਼ਾਦੀ ਦੇ 75 ਸਾਲਾਂ ਬਾਅਦ ਵੀ, ਭਾਰਤ ਨੂੰ ਵਿਕਾਸਸ਼ੀਲ ਅਤੇ ਗਰੀਬ ਦੇਸ਼ਾਂ ਵਿੱਚ ਗਿਣਿਆ ਜਾਂਦਾ ਹੈ। ਸਾਡੇ ਦੇਸ਼ ਵਿੱਚ ਅੱਜ ਵੀ ਬਹੁਤ ਗਰੀਬ ਲੋਕ ਹਨ। ਕਿਉਂ?”,
“ਇਕ ਪਾਸੇ ਸਾਨੂੰ ਸਾਰੇ ਦੇਸ਼ ਵਾਸੀਆਂ ਨੂੰ ਸਖ਼ਤ ਮਿਹਨਤ ਕਰਨ ਦੀ ਲੋੜ ਹੈ ਅਤੇ ਦੂਜੇ ਪਾਸੇ ਸਾਨੂੰ ਪ੍ਰਮਾਤਮਾ ਦੇ ਆਸ਼ੀਰਵਾਦ ਦੀ ਵੀ ਲੋੜ ਹੈ ਤਾਂ ਜੋ ਸਾਡੀਆਂ ਕੋਸ਼ਿਸ਼ਾਂ ਸਫਲ ਹੋਣ। ਸਹੀ ਨੀਤੀ, ਮਿਹਨਤ ਅਤੇ ਪ੍ਰਮਾਤਮਾ ਦਾ ਆਸ਼ੀਰਵਾਦ ਹੀ ਇਨ੍ਹਾਂ ਦੇ ਸੰਗਮ ਨਾਲ ਦੇਸ਼ ਨੂੰ ਤਰੱਕੀ ਕਰੇਗਾ”,
ਪੱਤਰ ਪੜ੍ਹੋ –
























