ਬਾਬਾ ਫਰੀਦ ਅਤੇ ਖੇਤੀਬਾੜੀ ਯੂਨੀਵਰਸਿਟੀ ਤੋਂ ਬਾਅਦ ਹੁਣ ਸਪੋਰਟਸ ਯੂਨੀਵਰਸਿਟੀ ਪਟਿਆਲਾ ਦੇ ਵਾਈਸ ਚਾਂਸਲਰ ਨੂੰ ਲੈ ਕੇ ਰਾਜਪਾਲ ਨੇ ਸਰਕਾਰ ਤੋਂ ਮੰਗਿਆ ਸਪੱਸ਼ਟੀਕਰਨ
ਚੰਡੀਗੜ੍ਹ 29 ਅਕਤੂਬਰ(ਵਿਸ਼ਵ ਵਾਰਤਾ)- ਸੂਬੇ ਦੀਆਂ ਦੋ ਯੂਨੀਵਰਸਿਟੀਆਂ ਬਾਬਾ ਫਰੀਦ ਮੈਡੀਕਲ ਯੂਨੀਵਰਸਿਟੀ ਫਰੀਦਕੋਟ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਵਾਈਸ ਚਾਂਸਲਰਾਂ ਦੀ ਨਿਯੁਕਤੀ ਨੂੰ ਲੈ ਕੇ ਪੰਜਾਬ ਸਰਕਾਰ ਅਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵਿਚਾਲੇ ਰੇੜਕਾ ਲਗਾਤਾਰ ਵਧਦਾ ਜਾ ਰਿਹਾ ਹੈ। ਜਿੱਥੇ ਅਜੇ ਤੱਕ ਉਕਤ ਦੋਵਾਂ ਯੂਨੀਵਸਿਟੀਆਂ ਦੇ ਦੇ ਵੀਸੀ ਨਿਯੁਕਤ ਕਰਨ ਨੂੰ ਲੈ ਕੇ ਸਰਕਾਰ ਨੂੰ ਰਾਜਪਾਲ ਦੀ ਮੰਨਜ਼ੂਰੀ ਨਹੀਂ ਮਿਲੀ ਹੈ ਉੱਥੇ ਹੀ ਹੁਣ ਜਾਣਕਾਰੀ ਨਿਕਲ ਕੇ ਇਹ ਸਾਹਮਣੇ ਆ ਰਹੀ ਹੈ ਕਿ ਸਪੋਰਟਸ ਯੂਨੀਵਰਸਿਟੀ ਪਟਿਆਲਾ ਦੇ ਉਪ ਕੁਲਪਤੀ ਨੇ ਵਿਦੇਸ਼ ਦੌਰੇ ਲਈ ਛੁੱਟੀ ਮੰਗੀ ਹੈ, ਪਰ ਰਾਜਪਾਲ ਨੇ ਛੁੱਟੀ ਮਨਜ਼ੂਰ ਕਰਨ ਤੋਂ ਪਹਿਲਾਂ ਸਰਕਾਰ ਤੋਂ ਸਪੱਸ਼ਟੀਕਰਨ ਮੰਗਿਆਂ ਹੈ ਕਿ ਵੀ.ਸੀ. ਦਾ ਵਾਧੂ ਚਾਰਜ ਕਿਸ ਨੂੰ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਦੱਸ ਦਈਏ ਕਿ ਯੂਨੀਵਰਸਿਟੀਆਂ ਦੇ ਵਾਈਸ ਚਾਂਸਲਰਾਂ ਦੀ ਨਿਯੁਕਤੀ ਨੂੰ ਲੈ ਕੇ ਛਿੜੇ ਵਿਵਾਦ ਤੋਂ ਬਾਅਦ ਰਾਜਪਾਲ ਵੱਲੋਂ ਕਾਨੂੰਨੀ ਸਲਾਹ ਲਈ ਜਾ ਰਹੀ ਹੈ।























