ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਜਲੰਧਰ ਅਦਾਲਤ ਵਿੱਚ ਹੋਈ ਪੇਸ਼ੀ
ਮੁੜ ਤੋਂ ਅੰਮ੍ਰਿਤਸਰ ਪੁਲਿਸ ਨੂੰ ਮਿਲਿਆ ਟਰਾਂਜ਼ਿਟ ਰਿਮਾਂਡ
ਚੰਡੀਗੜ੍ਹ 31 ਅਕਤੂਬਰ (ਵਿਸ਼ਵ ਵਾਰਤਾ)- ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲਕਾਂਡ ਦੇ ਮੁੱਖ ਸਾਜਿਸ਼ਘਾੜੇ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅੱਜ ਜਲੰਧਰ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਦੱਸ ਦਈਏ ਕਿ ਜਲੰਧਰ ਪੁਲਿਸ ਨੂੰ ਹਥਿਆਰਾਂ ਦੀ ਖਰੀਦੋ-ਫਰੋਖਤ ਦੇ ਮਾਮਲੇ ਵਿੱਚ ਲਾਰੈਂਸ ਬਿਸ਼ਨੋਈ ਦਾ 10 ਦਿਨਾਂ ਦਾ ਰਿਮਾਂਡ ਮਿਲਿਆ ਸੀ। ਇਸ ਦੇ ਨਾਲ ਹੀ ਹੁਣ ਅੰਮ੍ਰਿਤਸਰ ਦੇ ਘਰਿੰਡਾ ਥਾਣੇ ਦੀ ਪੁਲਿਸ ਨੂੰ ਲਾਰੈਂਸ ਬਿਸ਼ਨੋਈ ਦਾ ਟਰਾਂਜ਼ਿਟ ਰਿਮਾਂਡ ਮਿਲ ਗਿਆ ਹੈ। ਇਹ ਰਿਮਾਂਡ 2021 ਦੇ ਤਿੰਨ ਗੈਂਗਸਟਰਾਂ ਤੋਂ ਹਥਿਆਰਾਂ ਦੀ ਬਰਾਮਦਗੀ ਦੇ ਮਾਮਲੇ ਵਿੱਚ ਮਿਲਿਆ ਹੈ। ਇਸ ਦੇ ਨਾਲ ਹੀ ਦੱਸ ਦਈਏ ਕਿ ਇਸਤੋਂ ਪਹਿਲਾਂ ਵੀ ਅੰਮ੍ਰਿਤਸਰ ਕਮਿਸ਼ਨਰੇਟ ਦੀ ਪੁਲਿਸ ਨੇ ਹਾਣਾ ਕੰਧੋਵਾਲੀਆ ਕਤਲ ਕੇਸ ਵਿੱਚ ਪ੍ਰੋਡਕਸ਼ਨ ਵਾਰੰਟ ਤੇ ਲਿਆ ਸੀ।























