ਇੱਕ ਵਾਰ ਅੰਮ੍ਰਿਤਸਰ ਪੁਲਿਸ ਨੂੰ ਮਿਲਿਆ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਰਿਮਾਂਡ
ਪੜ੍ਹੋ ਕਿਹੜੇ ਮਾਮਲੇ ਵਿੱਚ ਕੀਤੀ ਜਾਵੇਗੀ ਪੁੱਛਗਿੱਛ
ਚੰਡੀਗੜ੍ਹ 31 ਅਕਤੂਬਰ(ਵਿਸ਼ਵ ਵਾਰਤਾ)- ਗੈਂਗਸਟਰ ਲਾਰੈਂਸ ਬਿਸ਼ਨੋਈ ਹੁਣ ਅੰਮ੍ਰਿਤਸਰ ਪੁਲਿਸ ਦੀ ਹਿਰਾਸਤ ਵਿੱਚ ਆ ਗਿਆ ਹੈ। ਅੱਜ ਜਲੰਧਰ ਅਦਾਲਤ ਵਿੱਚ ਪੇਸ਼ੀ ਤੋਂ ਬਾਅਦ ਟਰਾਂਜ਼ਿਟ ਰਿਮਾਂਡ ਤੇ ਲਿਆਈ ਅੰਮ੍ਰਿਤਸਰ ਪੁਲਿਸ ਨੇ ਲਾਰੈਸ ਨੂੰ ਅੰਮ੍ਰਿਤਸਰ ਦੀ ਅਦਾਲਤ ਵਿੱਚ ਪੇਸ਼ ਕੀਤਾ। ਜਿੱਥੇ ਅਦਾਲਤ ਨੇ ਟਰ ਲਾਰੈਂਸ਼ ਬਿਸ਼ਨੋਈ ਦਾ ਅੰਮ੍ਰਿਤਸਰ ਪੁਲਿਸ ਨੂੰ ਦਿੱਤਾ 5 ਨਵੰਬਰ ਤੱਕ ਦਾ ਰਿਮਾਂਡ ਦੇ ਦਿੱਤਾ ਹੈ। ਦੱਸ ਦਈਏ ਕਿ ਲਾਰੈਂਸ ਬਿਸ਼ਨੋੋਈ ਕੋਲੋਂ ਪਿਛਲੇ ਸਾਲ ਗੈਂਗਸਟਰਾਂ ਕੋਲੋਂ ਬਰਾਮਦ ਹੋਏ ਹਥਿਆਰਾਂ ਦੇ ਮਾਮਲੇ ਵਿੱਚ ਪੁੱਛਗਿੱਛ ਕੀਤੀ ਜਾਵੇਗੀ। ਇਸ ਦੇ ਨਾਲ ਹੀ ਇਹ ਵੀ ਜਿਕਰ ਕਰਨਾ ਬਣਦਾ ਹੈ ਕਿ ਇਸਤੋਂ ਪਹਿਲਾਂ ਰਾਣਾ ਕੰਧੋਵਾਲੀਆ ਕਤਲਕਾਂਡ ਮਾਮਲੇ ਵਿੱਚ ਹੀ ਅੰਮ੍ਰਿਤਸਰ ਪੁਲਿਸ ਨੂੰ ਲਾਰੈਂਸ ਦਾ ਰਿਮਾਂਡ ਮਿਲ ਚੁੱਕਿਆ ਹੈ।























