ਮੁੱਖ ਮੰਤਰੀ ਭਗਵੰਤ ਮਾਨ ਅੱਜ ਆਉਣਗੇ ਪਟਿਆਲਾ
ਚੰਡੀਗੜ੍ਹ, 1ਨਵੰਬਰ(ਵਿਸ਼ਵ ਵਾਰਤਾ)- ਮੁੱਖ ਮੰਤਰੀ ਭਗਵੰਤ ਮਾਨ ਅੱਜ ਮਾਂ-ਬੋਲੀ ਪੰਜਾਬੀ ਨੂੰ ਸਮਰਪਿਤ ਪੰਜਾਬੀ ਮਾਹ-2022 ਦੇ ਉਦਘਾਟਨੀ ਸਮਾਗਮ ‘ਚ ਸ਼ਿਰਕਤ ਕਰਨਗੇ। ਇਹ ਉਦਘਾਟਨੀ ਸਮਾਗਮ ਅੱਜ ਦਿਨ ਮੰਗਲਵਾਰ ਨੂੰ ਸਵੇਰੇ 10ਵਜੇ ਭਾਸ਼ਾ ਭਵਨ, ਸ਼ੇਰਾਂ ਵਾਲਾ ਗੇਟ, ਪਟਿਆਲਾ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਤੇ ਸਰਵੋਤਮ ਪੁਸਤਕ ਪੁਰਸਕਾਰ ਵੀ ਦਿੱਤੇ ਜਾਣਗੇ। ਮੁੱਖ ਮੰਤਰੀ ਮਾਨ ਇਸ ਸਮਾਗਮ ‘ਚ ਬਤੌਰ ਮੁੱਖ ਮਹਿਮਾਨ ਸ਼ਿਰਕਤ ਕਰਨਗੇ।
























