ਪੰਜਾਬ-ਹਰਿਆਣਾ ਹਾਈ ਕੋਰਟ ਵਿੱਚ 10 ਨਵੇਂ ਜੱਜਾਂ ਦੀ ਨਿਯੁਕਤੀ
ਚੰਡੀਗੜ੍ਹ 1 ਨਵੰਬਰ(ਵਿਸ਼ਵ ਵਾਰਤਾ)- ਭਾਰਤ ਸਰਕਾਰ ਦੇ ਕਾਨੂੰਨ ਅਤੇ ਨਿਆਂ ਮੰਤਰਾਲੇ ਦੁਆਰਾ ਪੰਜਾਬ-ਹਰਿਆਣਾ ਹਾਈ ਕੋਰਟ ਵਿੱਚ 10 ਨਵੇਂ ਜੱਜਾਂ ਦੀ ਨਿਯੁਕਤੀ ਕੀਤੀ ਗਈ ਹੈ। ਆਪਣੇ ਅਧਿਕਾਰਤ ਟਵਿੱਟਰ ਹੈਂਡਲ ‘ਤੇ ਨੋਟੀਫਿਕੇਸ਼ਨ ਜਾਰੀ ਕਰਦੇ ਹੋਏ ਕੇਂਦਰੀ ਕਾਨੂੰਨ ਮੰਤਰੀ ਕਿਰਨ ਰਿਜਿਜੂ ਨੇ ਕਿਹਾ ਕਿ ਪੰਜਾਬ-ਹਰਿਆਣਾ ਹਾਈ ਕੋਰਟ ‘ਚ ਇਕ ਐਡਵੋਕੇਟ ਅਤੇ 9 ਜੁਡੀਸ਼ੀਅਲ ਅਫਸਰਾਂ ਨੂੰ ਜੱਜ ਨਿਯੁਕਤ ਕੀਤਾ ਜਾ ਰਿਹਾ ਹੈ। ਹਾਲਾਂਕਿ, ਸ਼ੁਰੂਆਤ ਵਿੱਚ ਉਹ ਵਧੀਕ ਜੱਜ ਵਜੋਂ ਕੰਮ ਕਰਨਗੇ। ਉਨ੍ਹਾਂ ਨੂੰ ਮੇਰੀਆਂ ਸ਼ੁਭਕਾਮਨਾਵਾਂ ਤੁਹਾਨੂੰ ਦੱਸ ਦੇਈਏ ਕਿ ਚਾਰਜ ਸੰਭਾਲਣ ਦੇ ਦਿਨ ਤੋਂ ਇਨ੍ਹਾਂ ਸਾਰੇ ਨਵੇਂ ਜੱਜਾਂ ਦਾ ਕਾਰਜਕਾਲ ਦੋ ਸਾਲ ਦਾ ਹੋਵੇਗਾ।