ਟੀ-20 ਵਿਸ਼ਵ ਕੱਪ 2022 ; ਭਾਰਤ ਨੇ ਬੰਗਲਾਦੇਸ਼ ਨੂੰ ਹਰਾਇਆ
ਚੰਡੀਗੜ੍ਹ, 2ਨਵੰਬਰ(ਵਿਸ਼ਵ ਵਾਰਤਾ) ਭਾਰਤ ਨੇ ਬੁੱਧਵਾਰ ਨੂੰ ਟੀ-20 ਵਿਸ਼ਵ ਕੱਪ ‘ਚ ਬੰਗਲਾਦੇਸ਼ ਨੂੰ 5 ਦੌੜਾਂ ਨਾਲ ਹਰਾਇਆ। ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਭਾਰਤ ਨੇ 20 ਓਵਰਾਂ ‘ਚ 6 ਵਿਕਟਾਂ ਦੇ ਨੁਕਸਾਨ ‘ਤੇ 184 ਦੌੜਾਂ ਬਣਾਈਆਂ। ਭਾਰਤੀ ਟੀਮ ਵਿੱਚ ਸਭ ਤੋਂ ਵੱਧ ਦੌੜਾਂ ਵਿਰਾਟ ਕੋਹਲੀ ਨੇ ਬਣਾਈਆਂ, ਉਨ੍ਹਾਂ ਨੇ 44 ਗੇਂਦਾਂ ਵਿੱਚ 64 ਦੌੜਾਂ ਦੀ ਪਾਰੀ ਖੇਡੀ। ਇਸ ਦੇ ਨਾਲ ਹੀ ਕੇਐੱਲ ਰਾਹੁਲ ਨੇ 32 ਗੇਂਦਾਂ ‘ਚ 50 ਦੌੜਾਂ ਬਣਾਈਆਂ।
ਜਵਾਬ ‘ਚ ਬੰਗਲਾਦੇਸ਼ ਦੀ ਟੀਮ ਡਕਵਰਥ ਲੁਈਸ ਨਿਯਮ ਦੇ ਤਹਿਤ 16 ਓਵਰਾਂ ‘ਚ 6 ਵਿਕਟਾਂ ਦੇ ਨੁਕਸਾਨ ‘ਤੇ 145 ਦੌੜਾਂ ਹੀ ਬਣਾ ਸਕੀ।























