ਟੀ-20 ਵਿਸ਼ਵ ਕੱਪ ;ਨੀਦਰਲੈਂਡ ਬਨਾਮ ਦੱਖਣੀ ਅਫਰੀਕਾ
ਨੀਦਰਲੈਂਡ ਨੇ ਦੱਖਣੀ ਅਫਰੀਕਾ ਨੂੰ ਹਰਾਇਆ
ਨੀਦਰਲੈਂਡ ਦੀ ਜਿੱਤ ਨੇ ਬਦਲੇ ਸਮੀਕਰਨ- ਭਾਰਤ ਪਹੁੰਚਿਆ ਸੈਮੀਫਾਈਨਲ ‘ਚ
ਚੰਡੀਗੜ੍ਹ, 6ਨਵੰਬਰ(ਵਿਸ਼ਵ ਵਾਰਤਾ)-ਆਸਟ੍ਰੇਲੀਆ ‘ਚ ਚੱਲ ਰਹੇ ਟੀ-20 ਵਿਸ਼ਵ ਕੱਪ ‘ਚ ਅੱਜ ਖੇਡੇ ਗਏ ਪਹਿਲੇ ਮੈਚ ‘ਚ ਨੀਦਰਲੈਂਡ ਨੇ ਦੱਖਣੀ ਅਫਰੀਕਾ ਨੂੰ 13 ਦੌੜਾਂ ਨਾਲ ਹਰਾ ਦਿੱਤਾ। ਨੀਦਰਲੈਂਡ ਦੀ ਜਿੱਤ ਨੇ ਗਰੁੱਪ-2 ਦੇ ਸਮੀਕਰਨ ਬਦਲ ਦਿੱਤੇ। ਭਾਰਤ ਸਿੱਧੇ ਸੈਮੀਫਾਈਨਲ ‘ਚ ਪਹੁੰਚ ਗਿਆ ਹੈ। ਦੱਖਣੀ ਅਫਰੀਕਾ ਸੈਮੀਫਾਈਨਲ ਦੀ ਦੌੜ ਤੋਂ ਬਾਹਰ ਹੋ ਗਿਆ ਹੈ। ਹੁਣ ਪਾਕਿਸਤਾਨ ਅਤੇ ਬੰਗਲਾਦੇਸ਼ ਵਿਚਾਲੇ ਹੋਣ ਵਾਲੇ ਮੈਚ ‘ਚ ਜੇਤੂ ਟੀਮ ਸੈਮੀਫਾਈਨਲ ‘ਚ ਪਹੁੰਚ ਜਾਵੇਗੀ। ਦੋਵਾਂ ਵਿਚਾਲੇ ਮੈਚ ਕੁਝ ਦੇਰ ਬਾਅਦ ਸ਼ੁਰੂ ਹੋਣ ਜਾ ਰਿਹਾ ਹੈ।ਨੀਦਰਲੈਂਡ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 158 ਦੌੜਾਂ ਬਣਾਈਆਂ। ਇਸ ਤੋਂ ਬਾਅਦ ਅਫਰੀਕਾ ਦੇ ਬੱਲੇਬਾਜ਼ 145 ਦੌੜਾਂ ਤੱਕ ਹੀ ਸੀਮਤ ਰਹੇ।























