ਅੱਜ ਪ੍ਰਧਾਨ ਮੰਤਰੀ ਮੋਦੀ ਗੁਜਰਾਤ ਦੌਰੇ ਤੇ ; ਜਨਸਭਾ ਨੂੰ ਕਰਨਗੇ ਸੰਬੋਧਨ
ਚੰਡੀਗੜ੍ਹ, 6ਨਵੰਬਰ(ਵਿਸ਼ਵ ਵਾਰਤਾ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਗੁਜਰਾਤ ਦੇ ਵਲਸਾਡ ਜ਼ਿਲ੍ਹੇ ਦੇ ਨਾਨਾ ਪੋਂਧਾ ਵਿਖੇ ਇੱਕ ਜਨ ਸਭਾ ਨੂੰ ਸੰਬੋਧਨ ਕਰਨਗੇ। ਇਸ ਦੇ ਨਾਲ ਹੀ ਉਹ ਭਾਵਨਗਰ ਵਿੱਚ ਇੱਕ ਸਮੂਹਿਕ ਵਿਆਹ ਪ੍ਰੋਗਰਾਮ ਵਿੱਚ ਵੀ ਸ਼ਿਰਕਤ ਕਰਨਗੇ। ਇਸ ਸਮਾਰੋਹ ਵਿੱਚ 552 ਜੋੜੇ ਵਿਆਹ ਦੇ ਬੰਧਨ ਵਿੱਚ ਬੱਝਣਗੇ। ਗੌਰਤਲਬ ਹੈ ਕਿ ਸੂਬੇ ‘ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਹੋਣ ਤੋਂ ਬਾਅਦ ਪ੍ਰਧਾਨ ਮੰਤਰੀ ਦਾ ਗੁਜਰਾਤ ਦਾ ਇਹ ਪਹਿਲਾ ਦੌਰਾ ਹੈ। ਗੁਜਰਾਤ ਵਿੱਚ ਵਿਧਾਨ ਸਭਾ ਚੋਣਾਂ ਲਈ ਵੋਟਿੰਗ ਦੋ ਪੜਾਵਾਂ ਵਿੱਚ 1 ਅਤੇ 5 ਦਸੰਬਰ ਨੂੰ ਹੋਵੇਗੀ। ਨਤੀਜੇ 8 ਦਸੰਬਰ ਨੂੰ ਆਉਣਗੇ।






















