ਟੀ-20 ਵਿਸ਼ਵ ਕੱਪ 2022 – ਭਾਰਤ ਬਨਾਮ ਜ਼ਿੰਬਾਬਵੇ
ਆਖਰੀ ਲੀਗ ਮੁਕਾਬਲੇ ‘ਚ ਭਾਰਤ ਨੇ ਜ਼ਿੰਬਾਬਵੇ ਨੂੰ ਹਰਾਇਆ
ਸੈਮੀਫਾਈਨਲ ‘ਚ ਇੰਗਲੈਂਡ ਨਾਲ ਭਿੜੇਗੀ ਟੀਮ ਇੰਡੀਆ
ਚੰਡੀਗੜ੍ਹ, 6 ਨਵੰਬਰ(ਵਿਸ਼ਵ ਵਾਰਤਾ)-ਟੀਮ ਇੰਡੀਆ ਨੇ ਟੀ-20 ਵਿਸ਼ਵ ਕੱਪ ਦੇ ਸੈਮੀਫਾਈਨਲ ‘ਚ ਜਗ੍ਹਾ ਬਣਾ ਲਈ ਹੈ। ਆਖਰੀ ਲੀਗ ਮੈਚ ਵਿੱਚ ਭਾਰਤ ਨੇ ਜ਼ਿੰਬਾਬਵੇ ਨੂੰ 71 ਦੌੜਾਂ ਨਾਲ ਹਰਾਇਆ। ਹੁਣ ਸੈਮੀਫਾਈਨਲ ‘ਚ ਭਾਰਤੀ ਟੀਮ 10 ਨਵੰਬਰ ਨੂੰ ਐਡੀਲੇਡ ‘ਚ ਇੰਗਲੈਂਡ ਨਾਲ ਭਿੜੇਗੀ।
ਦੱਸ ਦੱਈਏ ਕਿ ਕਪਤਾਨ ਰੋਹਿਤ ਸ਼ਰਮਾ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ। ਭਾਰਤ ਨੇ 20 ਓਵਰਾਂ ‘ਚ 5 ਵਿਕਟਾਂ ਦੇ ਨੁਕਸਾਨ ‘ਤੇ 186 ਦੌੜਾਂ ਬਣਾਈਆਂ। ਸੂਰਿਆਕੁਮਾਰ ਯਾਦਵ ਨੇ 25 ਗੇਂਦਾਂ ਵਿੱਚ 61 ਦੌੜਾਂ ਬਣਾਈਆਂ। ਇਸ ਦੇ ਨਾਲ ਹੀ ਕੇਐਲ ਰਾਹੁਲ ਨੇ ਵੀ ਬੱਲੇਬਾਜ਼ੀ ਕਰਦੇ ਹੋਏ 35 ਗੇਂਦਾਂ ਵਿੱਚ 51 ਦੌੜਾਂ ਬਣਾਈਆਂ। ਜਵਾਬ ‘ਚ ਜ਼ਿੰਬਾਬਵੇ ਦੀ ਟੀਮ 17.2 ਓਵਰਾਂ ‘ਚ 115 ਦੌੜਾਂ ‘ਤੇ ਆਲ ਆਊਟ ਹੋ ਗਈ।























