ਵਿਧਾਇਕ ਗੁਰਦਿੱਤ ਸਿੰਘ ਸੇਖੋਂ ਦਾ ਲੁਧਿਆਣਾ ‘ਚ ਐਕਸੀਡੈਂਟ
ਚੰਡੀਗੜ੍ਹ, 9ਨਵੰਬਰ(ਵਿਸ਼ਵ ਵਾਰਤਾ)- ਫਰੀਦਕੋਟ ਤੋਂ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨਾਲ ਦੇਰ ਰਾਤ ਜ਼ਿਲ੍ਹਾ ਲੁਧਿਆਣਾ ਵਿੱਚ ਹਾਦਸਾ ਵਾਪਰ ਗਿਆ। ਵਿਧਾਇਕ ਗੁਰਦਿੱਤ ਸਿੰਘ ਦੀ ਸਰਕਾਰੀ ਗੱਡੀ ਨੂੰ ਨੁਕਸਾਨ ਪਹੁੰਚਿਆ ਹੈ। ਦੱਸਿਆ ਜਾ ਰਿਹਾ ਹੈ ਕਿ ਵਿਧਾਇਕ ਬੱਦੋਵਾਲ ਗੇਟ ਨੇੜੇ ਆ ਰਹੇ ਸਨ ਕਿ ਅਚਾਨਕ ਅੱਗੇ ਜਾ ਰਹੀ ਇੱਕ ਕਾਰ ਨੇ ਬ੍ਰੇਕ ਲਗਾ ਦਿੱਤੀ। ਧੁੰਦ ਕਰਕੇ ਖ਼ਰਾਬ ਵਿਜ਼ੀਬਿਲਟੀ ਹੋਣ ਕਾਰਨ ਉਨ੍ਹਾਂ ਦੀ ਕਾਰ ਪਿੱਛਿਓਂ ਟਕਰਾ ਗਈ। ਗੱਡੀ ਦੇ ਨੁਕਸਾਨੇ ਜਾਣ ਤੋਂ ਬਾਅਦ ਵਿਧਾਇਕ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ। ਦੱਸਿਆ ਜਾ ਰਿਹਾ ਹੈ ਕਿ ਗੱਡੀ ਦੇ ਡਰਾਈਵਰ ਨੇ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ। ਵਿਧਾਇਕ ਗੁਰਦਿੱਤ ਸਿੰਘ ਨੂੰ ਸੁਰੱਖਿਅਤ ਚੰਡੀਗੜ੍ਹ ਭੇਜ ਦਿੱਤਾ ਗਿਆ।
ਜਾਣਕਾਰੀ ਦਿੰਦਿਆਂ ਗੁਰਦਿੱਤ ਨੇ ਦੱਸਿਆ ਕਿ ਉਹ ਫਰੀਦਕੋਟ ਤੋਂ ਚੰਡੀਗੜ੍ਹ ਜਾ ਰਹੇ ਸਨ। ਅਚਾਨਕ ਅੱਗੇ ਜਾ ਰਹੀ ਕਾਰ ਨੇ ਬ੍ਰੇਕ ਲਗਾ ਦਿੱਤੀ। ਖ਼ਰਾਬ ਵਿਜ਼ੀਬਿਲਟੀ ਹੋਣ ਕਾਰਨ ਕਾਰ ਸਾਹਮਣਿਓਂ ਆ ਰਹੀ ਗੱਡੀ ਨਾਲ ਜਾ ਟਕਰਾਈ ਪਰ ਉਹ ਮੌਕੇ ’ਤੇ ਹੀ ਵਾਲ-ਵਾਲ ਬਚ ਗਏ। ਗੁਰਦਿੱਤ ਸਿੰਘ ਨੇ ਦੱਸਿਆ ਕਿ ਉਸ ਦੇ ਸਰੀਰ ਨੂੰ ਇੱਕ ਵਾਰ ਝਟਕਾ ਜ਼ਰੂਰ ਲੱਗਾ ਹੈ। ਬਾਕੀ ਯਕੀਨੀ ਤੌਰ ‘ਤੇ ਇੱਕ ਵਾਰ ਮੁੱਢਲੀ ਜਾਂਚ ਕਰਵਾਉਣਗੇ।






















