ਏਐੱਸਆਈ ਨੇ ਖੁਦ ਨੂੰ ਮਾਰੀ ਗੋਲੀ,ਮੌਤ: ਮਾਨਸਿਕ ਪ੍ਰੇਸ਼ਾਨੀ ਕਾਰਨ ਚੁੱਕਿਆ ਕਦਮ
ਚੰਡੀਗੜ੍ਹ 10 ਨਵੰਬਰ(ਵਿਸ਼ਵ ਵਾਰਤਾ)- ਲੁਧਿਆਣਾ ਦੇ ਸਰਾਭਾ ਨਗਰ ਵਿੱਚ ਪੰਜਾਬ ਪੁਲਿਸ ਦੇ ਏਐੱਸਆਈ ਵੱਲੋਂ ਖੁਦਕੁਸ਼ੀ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਏਐਸਆਈ ਦੀ ਕੋਠੀ ਸਰਾਭਾ ਨਗਰ ਥਾਣੇ ਦੇ ਕੋਲ ਸੀ। ਰਾਤ 2 ਵਜੇ ਏਐਸਆਈ ਥਾਣਾ ਸਰਾਭਾ ਨਗਰ ਵਿੱਚ ਆਇਆ ਅਤੇ ਖ਼ੁਦ ਨੂੰ ਗੋਲੀ ਮਾਰ ਲਈ। ਘਟਨਾ ਦਾ ਪਤਾ ਉਸ ਸਮੇਂ ਲੱਗਾ ਜਦੋਂ ਬਾਕੀ ਪੁਲਿਸ ਮੁਲਾਜ਼ਮਾਂ ਨੇ ਸਵੇਰੇ ਕਮਰੇ ਵਿੱਚ ਉਸਦੀ ਲਾਸ਼ ਪਈ ਦੇਖੀ। ਮ੍ਰਿਤਕ ਦੀ ਪਛਾਣ ਮਨੋਹਰ ਲਾਲ ਵਜੋਂ ਹੋਈ ਹੈ। ਮੁਲਾਜ਼ਮਾਂ ਨੇ ਮੌਕੇ ’ਤੇ ਸਬੰਧਤ ਥਾਣੇ ਨੂੰ ਸੂਚਿਤ ਕੀਤਾ। ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਸ ਮੌਕੇ ‘ਤੇ ਪਹੁੰਚ ਗਈ। ਪੁਲਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੁਲਸ ਅਧਿਕਾਰੀਆਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਤੱਕ ਦੀ ਜਾਂਚ ‘ਚ ਸਾਹਮਣੇ ਆਇਆ ਹੈ ਕਿ ਮਨੋਹਰ ਲਾਲ ਡਿਪ੍ਰੈਸ਼ਨ ‘ਚ ਸੀ। ਡਿਪ੍ਰੈਸ਼ਨ ਦਾ ਕਾਰਨ ਕੀ ਸੀ ਜਾਂ ਮਨ ‘ਚ ਕੀ ਤਣਾਅ ਸੀ, ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਨੂੰ ਸੌਂਪ ਦਿੱਤੀ ਜਾਵੇਗੀ।























