ਮੁਹਾਲੀ ਦੇ ਬਲੌਂਗੀ ਏਰੀਆ ਵਿੱਚ ਪੁਲਿਸ ਵੱਲੋਂ ਛਾਪੇਮਾਰੀ, ਕਈ ਸ਼ੱਕੀ ਹਿਰਾਸਤ ‘ਚ
ਚੰਡੀਗੜ੍ਹ 11 ਨਵੰਬਰ(ਵਿਸ਼ਵ ਵਾਰਤਾ) – ਇਸ ਸਮੇਂ ਦੀ ਵੱਡੀ ਖਬਰ ਮੁਹਾਲੀ ਦੇ ਬਲੌਂਗੀ ਤੋਂ ਸਾਹਮਣੇ ਆ ਰਹੀ ਹੈ। ਜਿੱਥੇ ਅੱਜ ਸਵੇਰੇ ਪੁਲਿਸ ਵੱਲੋਂ ਅਚਨਚੇਤ ਛਾਪੇਮਾਰੀ ਕੀਤੀ ਗਈ ਹੈ। ਇਸ ਦੌਰਾਨ ਮੁਹਾਲੀ ਪੁਲਿਸ ਦੇ ਕਈ ਸੀਨੀਅਰ ਅਧਿਕਾਰੀਆਂ ਸਮੇਤ ਭਾਰੀ ਗਿਣਤੀ ਵਿੱਚ ਪੁਲਿਸ ਮੁਲਾਜ਼ਮਾਂ ਨੇ ਵੱਖ ਵੱਖ ਥਾਵਾਂ ਤੇ ਛਾਪੇਮਾਰੀ ਕੀਤੀ। ਇਸ ਦੇ ਨਾਲ ਹੀ ਇਹ ਵੀ ਜਾਣਕਾਰੀ ਸਾਹਮਣੇ ਆਈ ਹੈ ਕਿ ਇਸ ਦੌਰਾਨ ਪੁਲਿਸ ਨੇ 3 ਤੋਂ 4 ਸ਼ੱਕੀਆਂ ਨੂੰ ਹਿਰਾਸਤ ਵਿੱਚ ਵੀ ਲਿਆ ਹੈ। ਇਸ ਸਬੰਧ ਵਿੱਚ ਪੁਲਿਸ ਅਧਿਕਾਰੀਆਂ ਵੱਲੋਂ ਹੋਰ ਅਧਿਕਾਰਤ ਜਾਣਕਾਰੀ ਅਜੇ ਸਾਂਝੀ ਨਹੀਂ ਕੀਤੀ ਗਈ ਹੈ।























