-ਕਿਹਾ, ਸੂਬੇ ਦੀਆਂ ਮੰਡੀਆਂ ‘ਚ ਕਰੀਬ 90 ਲੱਖ ਮੀਟਰਕ ਟਨ ਕਣਕ ਦੀ ਹੋਈ ਖਰੀਦ
– ਪੰਜਾਬ ‘ਚ ਹੁਣ ਤੱਕ ਕਰੀਬ 10856 ਕਰੋੜ ਰੁਪਏ ਦੀ ਕੀਤੀ ਜਾ ਚੁੱਕੀ ਹੈ ਅਦਾਇਗੀ
– ਡਾਇਰੈਕਟਰ ਖੁਰਾਕ ਤੇ ਸਿਵਲ ਸਪਲਾਈਜ਼ ਨੇ ਜ਼ਿਲ•ੇ ਦੀਆਂ ਮੰਡੀਆਂ ‘ਚ ਖਰੀਦ ਕਾਰਜਾਂ ਦਾ ਲਿਆ ਜਾਇਜ਼ਾ
ਹੁਸ਼ਿਆਰਪੁਰ, 25 ਅਪੈਲ (ਵਿਸ਼ਵ ਵਾਰਤਾ) : ਡਾਇਰੈਕਟਰ ਖੁਰਾਕ ਤੇ ਸਿਵਲ ਸਪਲਾਈਜ਼,ਪੰਜਾਬ ਸ਼੍ਰੀਮਤੀ ਅਨਿੰਦਿਤਾ ਮਿਤਰਾ ਨੇ ਕਿਹਾ ਕਿ ਪੰਜਾਬ ਸਰਕਾਰ ਕਣਕ ਦੇ ਸੀਜ਼ਨ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ•ਨ ਲਈ ਵਚਨਬੱਧ ਹੈ ਅਤੇ ਖਰੀਦ ਦੌਰਾਨ ਕਿਸਾਨਾਂ ਨੂੰ ਅਦਾਇਗੀ, ਲਿਫਟਿੰਗ ਅਤੇ ਬਾਰਦਾਨੇ ਨਾਲ ਸਬੰਧਤ ਕਿਸੇ ਵੀ ਤਰ•ਾਂ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਉਹ ਅੱਜ ਹੁਸ਼ਿਆਰਪੁਰ ਅਤੇ ਗੜ•ਸ਼ੰਕਰ ਦੀਆਂ ਮੰਡੀਆਂ ਵਿਚ ਖਰੀਦ ਕਾਰਜਾਂ ਦਾ ਜਾਇਜ਼ਾ ਲੈ ਰਹੇ ਸਨ।
ਸ਼੍ਰੀਮਤੀ ਮਿਤਰਾ ਨੇ ਕਿਹਾ ਕਿ ਪੰਜਾਬ ਦੀਆਂ ਮੰਡੀਆਂ ਵਿਚ ਵੱਖ-ਵੱਖ ਖਰੀਦ ਏਜੰਸੀਆਂ ਵਲੋਂ 89 ਲੱਖ, 64 ਹਜ਼ਾਰ 198 ਮੀਟਰਕ ਟਨ ਕਣਕ ਦੀ ਖਰੀਦ ਕਰ ਲਈ ਗਈ ਹੈ। ਉਨ•ਾਂ ਕਿਹਾ ਕਿ ਖਰੀਦ ਕੀਤੀ ਗਈ ਕਣਕ ਵਿਚੋਂ ਪਨਗਰੇਨ ਨੇ 20 ਲੱਖ 48 ਹਜ਼ਾਰ 629 ਮੀਟਰਕ ਟਨ, ਮਾਰਕਫੈਡ ਨੇ 20 ਲੱਖ 61 ਹਜ਼ਾਰ 460 ਮੀਟਰਕ ਟਨ, ਪਨਸਪ ਨੇ 16 ਲੱਖ 66 ਹਜ਼ਾਰ 522 ਮੀਟਰਕ ਟਨ, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਨੇ 12 ਲੱਖ 69 ਹਜ਼ਾਰ 373 ਮੀਟਰਕ ਟਨ, ਪੰਜਾਬ ਐਗਰੋ ਨੇ 9 ਲੱਖ 22 ਹਜ਼ਾਰ 600 ਮੀਟਰਕ ਟਨ, ਐਫ.ਸੀ.ਆਈ ਨੇ 9 ਲੱਖ 67 ਹਜ਼ਾਰ 847 ਮੀਟਰਕ ਟਨ, ਜਦਕਿ ਵਪਾਰੀਆਂ ਵਲੋਂ ਪ੍ਰਾਇਵੇਟ ਤੌਰ ‘ਤੇ 27 ਹਜ਼ਾਰ 767 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।
ਡਾਇਰੈਕਟਰ ਖੁਰਾਕ ਤੇ ਸਿਵਲ ਸਪਲਾਈਜ਼ ਨੇ ਕਿਹਾ ਕਿ ਪੰਜਾਬ ਵਿਚ 25 ਅਪ੍ਰੈਲ ਨੂੰ ਦੁਪਹਿਰ ਤੱਕ ਕੇਵਲ ਇਕ ਦਿਨ ਦੀ ਕਰੀਬ 1479.97 ਕਰੋੜ ਰੁਪਏ ਦੀ ਬਣਦੀ ਅਦਾਇਗੀ ਕੀਤੀ ਗਈ ਹੈ, ਜਦਕਿ ਹੁਣ ਤੱਕ ਪੰਜਾਬ ਵਿਚ ਖਰੀਦੀ ਗਈ ਕਣਕ ਦੀ ਕਰੀਬ 10856.66 ਕਰੋੜ ਰੁਪਏ ਦੀ ਅਦਾਇਗੀ ਆੜ•ਤੀਆਂ ਨੂੰ ਕੀਤੀ ਜਾ ਚੁੱਕੀ ਹੈ। ਉਨ•ਾਂ ਕਿਹਾ ਕਿ ਰਾਜ ਸਰਕਾਰ ਵਲੋਂ ਇਸ ਵਾਰ ਟ੍ਰਾਂਸਪੋਰਟੇਸ਼ਨ ਟੈਂਡਰ ਪ੍ਰਕਿਰਿਆ ਵਿੱਚ ਪੂਰੀ ਤਰ•ਾਂ ਪਾਰਦਰਸ਼ਤਾ ਲਿਆ ਕੇ, ਰਾਜ ਨੂੰ ਢੋਆ-ਢੁਆਈ ਵਿੱਚ ਪੈਂਦੇ ਘਾਟੇ ਨੂੰ ਪੂਰਾ ਕਰਨ ਦਾ ਯਤਨ ਵੀ ਕੀਤਾ ਗਿਆ ਹੈ। ਉਨ•ਾਂ ਕਿਹਾ ਕਿ ਜਿੱਥੇ ਸਮੇਂ-ਸਿਰ ਨਿਰਵਿਘਨ ਕਣਕ ਖਰੀਦੀ ਜਾ ਰਹੀ ਹੈ, ਉਥੇ 48 ਘੰਟੇ ਅੰਦਰ ਅਦਾਇਗੀ ਵੀ ਯਕੀਨੀ ਬਣਾਈ ਜਾ ਰਹੀ ਹੈ। ਇਸ ਤੋਂ ਇਲਾਵਾ ਬਾਰਦਾਨੇ ਦੀ ਵੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਲਿਫਟਿੰਗ ਵੀ ਸਮੇ-ਸਿਰ ਯਕੀਨੀ ਬਣਾਈ ਜਾ ਰਹੀ ਹੈ।
ਸ਼੍ਰੀਮਤੀ ਮਿਤਰਾ ਨੇ ਕਿਹਾ ਕਿ ਸਰਕਾਰ ਵਲੋਂ ਅਨਾਜ ਦੇ ਭੰਡਾਰ ਲਈ ਸੰਤੋਖਜਨਕ ਪ੍ਰਬੰਧ ਕੀਤੇ ਹੋਏ ਹਨ ਤੇ ਅਨਾਜ ਭੰਡਾਰਨ ਵਿੱਚ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਉਨ•ਾਂ ਕਿਹਾ ਕਿ ਸਰਕਾਰ ਵਲੋਂ ਰਾਜ ਦੀਆਂ ਕੁਝ ਮੰਡੀਆਂ ਵਿਚੋਂ ਅਨਾਜ ਦੀ ਸਿੱਧੀ ਚੁਕਾਈ ਵਿਸ਼ੇਸ਼ ਸਪੈਸ਼ਲਾਂ ਲਾ ਕੇ ਭਾਰਤੀ ਖੁਰਾਕ ਨਿਗਮ ਨੂੰ ਕੀਤੀ ਜਾ ਰਹੀ ਹੈ, ਤਾਂ ਜੋ ਮੰਡੀਆਂ ਵਿੱਚ ਥਾਂ ਦੀ ਦਿੱਕਤ ਨਾ ਰਹੇ। ਉਨ•ਾਂ ਕਿਹਾ ਕਿ ਸਰਕਾਰ ਵਲੋਂ ਕਣਕ ਦੀ ਖਰੀਦ ਲਈ ਕੀਤੇ ਪ੍ਰਬੰਧ ਆਸ ਮੁਤਾਬਕ ਵਧੀਆ ਹਨ ਅਤੇ ਸਰਕਾਰ ਵਲੋਂ ਵੱਖ-ਵੱਖ ਅਧਿਕਾਰੀਆਂ ਨੂੰ ਮੰਡੀਆਂ ਵਿੱਚ ਕਿਸੇ ਵੀ ਤਰ•ਾਂ ਦੀ ਦਿੱਕਤ ਨਾ ਆਉਣ ਦੇਣ ਨੂੰ ਯਕੀਨੀ ਬਣਾਉਣ ਲਈ ਆਖਿਆ ਗਿਆ ਹੈ। ਉਨ•ਾਂ ਹੁਸ਼ਿਆਰਪੁਰ ਜ਼ਿਲ•ੇ ਦੀਆਂ ਮੰਡੀਆਂ ਵਿੱਚ ਹੁਣ ਤੱਕ ਹੋਈ 1 ਲੱਖ 18 ਹਜ਼ਾਰ 970 ਮੀਟਰਕ ਟਨ ਕਣਕ ਦੀ ਆਮਦ ਵਿੱਚੋਂ ਬੀਤੀ ਸ਼ਾਮ ਤੱਕ 1 ਲੱਖ 17 ਹਜ਼ਾਰ 893 ਮੀਟਰਕ ਟਨ ਦੀ ਖਰੀਦ ‘ਤੇ ਤਸੱਲੀ ਪ੍ਰਗਟਾਉਂਦਿਆਂ ਸਬੰਧਤ ਏਜੰਸੀਆਂ ਨੂੰ ਲਿਫ਼ਟਿੰਗ ਵਿੱਚ ਤੇਜ਼ੀ ਲਿਆਉਣ ਲਈ ਹਦਾਇਤ ਕੀਤੀ। ਉਨ•ਾਂ ਕਿਹਾ ਕਿ ਜ਼ਿਲ•ੇ ਵਿਚ ਕਰੀਬ 130 ਕਰੋੜ ਰੁਪਏ (100 ਫੀਸਦੀ) ਕਣਕ ਦੀ ਅਦਾਇਗੀ ਵੀ ਆੜ•ਤੀਆਂ ਨੂੰ ਕਰ ਦਿੱਤੀ ਗਈ ਹੈ, ਜਦਕਿ ਕਰੀਬ 70 ਫੀਸਦੀ ਲਿਫਟਿੰਗ ਵੀ ਯਕੀਨੀ ਬਣਾ ਲਈ ਗਈ ਹੈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਅਨੁਪਮ ਕਲੇਰ, ਐਸ.ਡੀ.ਐਮ. ਹੁਸ਼ਿਆਰਪੁਰ ਸ਼੍ਰੀ ਜਿਤੇਂਦਰ ਜੋਰਵਾਲ, ਐਸ.ਡੀ.ਐਮ. ਗੜ•ਸ਼ੰਕਰ ਸ਼੍ਰੀ ਹਰਦੀਪ ਸਿੰਘ ਧਾਲੀਵਾਲ, ਡੀ.ਐਫ.ਐਸ.ਸੀ. ਸ਼੍ਰੀਮਤੀ ਰਜਨੀਸ਼ ਕੌਰ, ਜ਼ਿਲ•ਾ ਮੰਡੀ ਅਫ਼ਸਰ ਸ਼੍ਰੀ ਰਾਜ ਕੁਮਾਰ ਤੋਂ ਇਲਾਵਾ ਵੱਖ-ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀ ਅਤੇ ਆੜ•ਤੀ ਮੌਜੂਦ ਸਨ।
ਗੋਲਡੀ ਦਾ ਹੱਕ ਮਾਰ ਕੇ ਖਹਿਰਾ ਸਾਹਿਬ ਆਏ ਇੱਥੇ, ਸੁਖਬੀਰ ਬਾਦਲ ਨੇ ਢੀਂਡਸਾ ਸਾਹਿਬ ਨਾਲ ਕੀਤੀ ਜਾਤਤੀ : ਮੀਤ ਹੇਅਰ
ਗੋਲਡੀ ਦਾ ਹੱਕ ਮਾਰ ਕੇ ਖਹਿਰਾ ਸਾਹਿਬ ਆਏ ਇੱਥੇ, ਸੁਖਬੀਰ ਬਾਦਲ ਨੇ ਢੀਂਡਸਾ ਸਾਹਿਬ ਨਾਲ ਕੀਤੀ ਜਾਤਤੀ : ਮੀਤ ਹੇਅਰ...