🏏 ਟੀ-20 ਵਿਸ਼ਵ ਕੱਪ 2022 ਫਾਈਨਲ 🏏
🛑 ਇੰਗਲੈਂਡ ਬਣਿਆ ਟੀ-20 ਚੈਂਪੀਅਨ ; ਪਾਕਿਸਤਾਨ ਨੂੰ ਹਰਾਇਆ
ਚੰਡੀਗੜ੍ਹ, 13ਨਵੰਬਰ(ਵਿਸ਼ਵ ਵਾਰਤਾ)-ਇੰਗਲੈਂਡ ਕ੍ਰਿਕਟ ਇਤਿਹਾਸ ਵਿੱਚ ਪਹਿਲਾ ਦੋਹਰਾ ਵਿਸ਼ਵ ਚੈਂਪੀਅਨ ਬਣ ਗਿਆ ਹੈ। ਇੰਗਲੈਂਡ ਦੀ ਟੀਮ ਨੇ ਐਤਵਾਰ ਨੂੰ ਮੈਲਬੋਰਨ ਕ੍ਰਿਕਟ ਗਰਾਊਂਡ ‘ਤੇ ਖੇਡੇ ਗਏ ਫਾਈਨਲ ‘ਚ ਪਾਕਿਸਤਾਨ ਨੂੰ 5 ਵਿਕਟਾਂ ਨਾਲ ਹਰਾ ਕੇ ਦੂਜੀ ਵਾਰ ਟੀ-20 ਵਿਸ਼ਵ ਕੱਪ ਦਾ ਖਿਤਾਬ ਜਿੱਤ ਲਿਆ ਹੈ। ਇੰਗਲੈਂਡ ਦੇ ਕੋਲ ਇਸ ਸਮੇਂ ਵਨਡੇ ਵਿਸ਼ਵ ਕੱਪ ਦਾ ਖਿਤਾਬ ਵੀ ਹੈ। ਪਹਿਲੀ ਵਾਰ ਕਿਸੇ ਟੀਮ ਦੇ ਕੋਲ ਵਨਡੇ ਅਤੇ ਟੀ-20 ਦੋਵਾਂ ਦਾ ਵਿਸ਼ਵ ਖਿਤਾਬ ਇੱਕੋ ਸਮੇਂ ਹੈ।
ਫਾਈਨਲ ਵਿੱਚ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਨ ਉਤਰੀ ਪਾਕਿਸਤਾਨ ਦੀ ਟੀਮ 20 ਓਵਰਾਂ ਵਿੱਚ 8 ਵਿਕਟਾਂ ਗੁਆ ਕੇ 137 ਦੌੜਾਂ ਹੀ ਬਣਾ ਸਕੀ। ਜਵਾਬ ‘ਚ ਇੰਗਲੈਂਡ ਨੇ 20 ਓਵਰਾਂ ‘ਚ 5 ਵਿਕਟਾਂ ਗੁਆ ਕੇ ਟੀਚਾ ਹਾਸਲ ਕਰ ਲਿਆ। ਇੰਗਲੈਂਡ ਲਈ ਬੇਨ ਸਟੋਕਸ ਨੇ ਨਾਬਾਦ ਸਭ ਤੋਂ ਵੱਧ 52 ਦੌੜਾਂ ਬਣਾਈਆਂ।























