ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਅਧਿਕਾਰੀਆਂ, ਕਿਸਾਨਾਂ ਅਤੇ ਆੜ੍ਹਤੀਆਂ ਦਾ ਕੀਤਾ ਧੰਨਵਾਦ
ਕਪੂਰਥਲਾ, 15 ਨਵੰਬਰ(ਵਿਸ਼ਵ ਵਾਰਤਾ)- ਜ਼ਿਲ੍ਹੇ ਵਿਚ ਝੋਨੇ ਦੀ ਖਰੀਦ ਤਕਰੀਬਨ ਆਪਣੇ ਮਿੱਥੇ ਟੀਚੇ ਤੇ ਪਹੁੰਚ ਚੁੱਕੀ ਹੈ, ਜਿਸ ਤਹਿਤ ਆਉਣ ਵਾਲੇ ਕੁਝ ਦਿਨਾਂ ਤੱਕ 7.96 ਲੱਖ ਮੀਟਰਕ ਟਨ ਝੋਨੇ ਦੀ ਖਰੀਦ ਦਾ 100ਫੀਸਦੀ ਟੀਚਾ ਪ੍ਰਾਪਤ ਕਰ ਲਿਆ ਜਾਵੇਗਾ।
ਡਿਪਟੀ ਕਮਿਸ਼ਨਰ ਕਪੂਰਥਲਾ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਕਪੂਰਥਲਾ ਜ਼ਿਲ੍ਹੇ ਵਿਚ ਝੋਨੇ ਦੀ ਖਰੀਦ ਦਾ ਮਿੱਥਿਆ ਟੀਚਾ 7.96 ਲੱਖ ਮੀਟਰਕ ਟਨ ਸੀ,ਜਿਸ ਤਹਿਤ ਬੀਤੇ ਕੱਲ ਤੱਕ 793749.6 ਮੀਟਰਕ ਟਨ ਝੋਨੇ ਦੀ ਖਰੀਦ ਮੁਕੰਮਲ ਕਰ ਲਈ ਗਈ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਕੁਝ ਦਿਨਾਂ ਦੇ ਅੰਦਰ 7.96 ਲੱਖ ਮੀਟਰਕ ਟਨ ਝੋਨੇ ਦੀ ਖਰੀਦ ਦਾ ਟੀਚਾ ਪ੍ਰਾਪਤ ਕਰ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਝੋਨੇ ਦੀ ਖਰੀਦ ਬਦਲੇ 1628.1 ਕਰੋੜ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।
ਉਨ੍ਹਾਂ ਦੱਸਿਆ ਕਿ ਝੋਨੇ ਦੀ ਖਰੀਦ ਦੇ ਮਿੱਥੇ ਟੀਚੇ ਤਹਿਤ ਹੁਣ ਤੱਕ ਵੱਖ-ਵੱਖ ਖਰੀਦ ਏਜੰਸੀਆਂ ਵਲੋਂ 793749.6 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ,ਜਿਸ ਦੌਰਾਨ ਜ਼ਿਲ੍ਹੇ ਦੀਆਂ 4 ਸਰਕਾਰੀ ਖਰੀਦ ਏਜੰਸੀਆਂ ਵਲੋਂ ਖਰੀਦ ਕੀਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਪਨਗਰੇਨ ਵਲੋਂ 335245 ਮੀਟਰਕ ਟਨ ਖਰੀਦ ਕੀਤੀ ਗਈ ਹੈ,ਜਦਕਿ ਮਾਰਕਫੈੱਡ ਵਲੋਂ 217843 ਮੀਟਰਕ ਟਨ,ਪਨਸਪ ਵਲੋਂ 178577 ਮੀਟਰਕ ਟਨ ਅਤੇ ਪੰਜਾਬ ਸਟੇਟ ਵੇਅਰ ਹਾਊਸਿੰਗ ਕਾਰਪੋਰੇਸ਼ਨ ਵਲੋਂ 62083 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ।
ਲਿਫਟਿੰਗ ਦੇ ਮਾਮਲੇ ਵਿਚ ਵੀ ਜ਼ਿਲ੍ਹੇ ਅੰਦਰ 788497.268 ਲੱਖ ਮੀਟਰਕ ਟਨ ਦੇ ਕਰੀਬ ਝੋਨੇ ਦੀ ਚੁਕਾਈ ਹੋ ਚੁੱਕੀ ਹੈ,ਜੋਕਿ ਨਿਧਾਰਿਤ 72 ਘੰਟੇ ਦੀ ਸਮਾਂ ਹੱਦ ਅੰਦਰ ਬਣਦੀ ਚੁਕਾਈ ਦਾ 100.42 ਫੀਸਦੀ ਬਣਦਾ ਹੈ।
ਡਿਪਟੀ ਕਮਿਸ਼ਨਰ ਵਲੋਂ ਝੋਨੇ ਦੀ ਖਰੀਦ ਸੁਚਾਰੂ ਢੰਗ ਨਾਲ ਨੇਪਰੇ ਚੜ੍ਹਨ ਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ/ਕਰਮਚਾਰੀਆਂ,ਕਿਸਾਨਾਂ,ਆੜ੍ਹਤੀਆਂ ਅਤੇ ਢੋਆ-ਢੁਆਈ ਵਿਚ ਲੱਗੀ ਸਮੁੱਚੀ ਲੇਬਰ ਦਾ ਧੰਨਵਾਦ ਕੀਤਾ ਗਿਆ।






















